ਮੁਹਾਲੀ ‘ਚ ਪ੍ਰੇਮੀ-ਪ੍ਰੇਮਿਕਾ ਨੇ ਕੀਤੀ ਖੁਦਕੁਸ਼ੀ: ਦੋਵੇਂ ਕਿਰਾਏ ਦੇ ਕਮਰੇ ‘ਚ ਰਹਿੰਦੇ ਸਨ, ਪ੍ਰਾਈਵੇਟ ਨੌਕਰੀ ਕਰਦੇ ਸਨ
ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਨੌਜਵਾਨ ਅਤੇ ਲੜਕੀ ਲੰਬੇ ਸਮੇਂ ਤੋਂ ਕਿਰਾਏ 'ਤੇ ਇੱਕ ਕਮਰੇ 'ਚ ਇਕੱਠੇ ਰਹਿ ਰਹੇ ਸਨ। ਦੋਵੇਂ ਯੂਪੀ ਦੇ ਵਸਨੀਕ ਹਨ ਅਤੇ ਦੋਵੇਂ ਪ੍ਰਾਈਵੇਟ ਨੌਕਰੀ ਕਰਦੇ ਸਨ। ਦੱਸਿਆ ਜਾਂਦਾ ਹੈ ਕਿ ਇੱਕ ਲੜਕਾ ਲੰਬੇ ਸਮੇਂ ਤੋਂ ਨਿਧੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਜਦੋਂ ਅਨਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਵਿਰੋਧ ਕੀਤਾ।
ਮੁਹਾਲੀ ਦੇ ਫੇਜ਼ 1 ‘ਚ ਕਿਰਾਏ ਦੇ ਕਮਰੇ ‘ਚੋਂ 30 ਸਾਲਾ ਨੌਜਵਾਨ ਅਨਸ ਅਤੇ ਉਸ ਦੀ 23 ਸਾਲਾ ਪ੍ਰੇਮਿਕਾ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਮਿਲੀ ਜਾਣਾਰੀ ਮੁਤਾਬਕ ਮੰਗਲਵਾਰ ਸਵੇਰੇ ਨਿਧੀ ਅਪਣੇ ਪ੍ਰੇਮੀ ਅਨਸ ਨੂੰ ਮਿਲਣ ਆਈ ਸੀ ਪਰ ਕਾਫੀ ਦੇਰ ਤੱਕ ਦਰਵਾਜ਼ਾ ਨਾ ਖੁੱਲ੍ਹਣ ‘ਤੇ ਆਸ-ਪਾਸ ਦੇ ਲੋਕਾਂ ਨੇ ਮਕਾਨ ਮਾਲਕ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮਕਾਨ ਮਾਲਕ ਨੇ ਦਰਵਾਜ਼ਾ ਤੋੜਿਆ, ਜਿੱਥੇ ਲੜਕੀ ਜ਼ਮੀਨ ‘ਤੇ ਪਈ ਸੀ ਅਤੇ ਲੜਕਾ ਪੱਖੇ ਨਾਲ ਲਟਕਿਆ ਹੋਇਆ ਸੀ।
ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਨੌਜਵਾਨ ਅਤੇ ਲੜਕੀ ਲੰਬੇ ਸਮੇਂ ਤੋਂ ਕਿਰਾਏ ‘ਤੇ ਇੱਕ ਕਮਰੇ ‘ਚ ਇਕੱਠੇ ਰਹਿ ਰਹੇ ਸਨ। ਦੋਵੇਂ ਯੂਪੀ ਦੇ ਵਸਨੀਕ ਹਨ ਅਤੇ ਦੋਵੇਂ ਪ੍ਰਾਈਵੇਟ ਨੌਕਰੀ ਕਰਦੇ ਸਨ। ਦੱਸਿਆ ਜਾਂਦਾ ਹੈ ਕਿ ਇੱਕ ਲੜਕਾ ਲੰਬੇ ਸਮੇਂ ਤੋਂ ਨਿਧੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਜਦੋਂ ਅਨਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਵਿਰੋਧ ਕੀਤਾ। ਪੁਲਿਸ ਇਸ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ ਕਿ ਅਨਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ, ਜਦਕਿ ਲੜਕੀ ਦੀ ਲਾਸ਼ ਜ਼ਮੀਨ ‘ਤੇ ਪਈ ਸੀ। ਪੁਲਿਸ ਨੂੰ ਸ਼ੱਕ ਹੈ ਕਿ ਅਨਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਨਿਧੀ ਦਾ ਕਤਲ ਕੀਤਾ ਹੋ ਸਕਦਾ ਹੈ ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਹੁਣ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਮੌਕੇ ਤੋਂ ਨਮੂਨੇ ਲਏ ਜਾ ਰਹੇ ਹਨ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ ਅਤੇ ਦੋਵਾਂ ਵੱਲੋਂ ਕੀਤੀ ਖੁਦਕੁਸ਼ੀ ਦੇ ਕਾਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ।
ਪੁਲਿਸ ਨੇ ਦੋਵਾਂ ਦੇ ਮੋਬਾਈਲ ਜ਼ਬਤ ਕਰ ਲਏ
ਪੁਲਿਸ ਨੇ ਜਾਂਚ ਲਈ ਮੌਕੇ ‘ਤੇ ਮਿਲੇ ਫੋਨ ਨੂੰ ਵੀ ਜ਼ਬਤ ਕਰ ਲਿਆ ਹੈ, ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਇਸ ਮਾਮਲੇ ‘ਚ ਕੋਈ ਬਾਹਰੀ ਤੱਤ ਸ਼ਾਮਲ ਸੀ। ਇਸ ਤੋਂ ਇਲਾਵਾ ਪੁਲਿਸ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਹਰ ਸੰਭਵ ਕੋਣ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਸਿਰਫ ਖੁਦਕੁਸ਼ੀ ਦਾ ਮਾਮਲਾ ਨਹੀਂ ਹੋ ਸਕਦਾ ਅਤੇ ਉਹ ਜਲਦੀ ਹੀ ਇਸ ਮਾਮਲੇ ਦੇ ਪਿੱਛੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।