AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

KLF ਨਾਲ ਜੁੜੇ 2 ਮੁਲਜ਼ਮਾਂ ਦੀ ਜ਼ਮਾਨਤ ਖਾਰਿਜ, ਕੋਰਟ ਬੋਲੀ – ਕਰ ਸਕਦੇ ਹਨ ਸਬੂਤਾਂ ਨਾਲ ਛੇੜਛਾੜ, ਆਰੋਪ ਗੰਭੀਰ

Mohali Court Rejected KLF Accused Bail: ਪੁਲਿਸ ਨੇ ਜਦੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤਾ ਉਸ ਦੌਰਾਨ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਵੱਖਵਾਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਮੁਲਜ਼ਮ ਸੂਬੇ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਸਨ। ਉਨ੍ਹਾਂ ਦਾ ਨਿਸ਼ਾਨਾ ਹਿੰਦੂ ਭਾਈਚਾਰਾ, ਸੇਵਾਮੁਕਤ ਪੁਲਿਸ ਅਧਿਕਾਰੀ ਅਤੇ ਸਿਆਸਤਦਾਨ ਸਨ। ਉਨ੍ਹਾਂ ਨੇ ਇਸ ਕੰਮ ਲਈ ਦੋ ਲੱਖ ਰੁਪਏ ਲਏ ਸਨ।

KLF ਨਾਲ ਜੁੜੇ 2 ਮੁਲਜ਼ਮਾਂ ਦੀ ਜ਼ਮਾਨਤ ਖਾਰਿਜ, ਕੋਰਟ ਬੋਲੀ - ਕਰ ਸਕਦੇ ਹਨ ਸਬੂਤਾਂ ਨਾਲ ਛੇੜਛਾੜ, ਆਰੋਪ ਗੰਭੀਰ
tv9-punjabi
| Updated On: 13 Mar 2026 16:32 PM IST

ਮੋਹਾਲੀ ਅਦਾਲਤ ਨੇ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਜੁੜੇ ਦੋ ਮੁਲਜ਼ਮਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਆਪਣੇ ਫੈਸਲੇ ਵਿੱਚ, ਅਦਾਲਤ ਨੇ ਕਿਹਾ ਕਿ ਇਨ੍ਹਾਂ ਤੇ ਗੰਭੀਰ ਆਰੋਪ ਹਨ। ਉਹ ਐਕਟਿਵ ਭੂਮਿਕਾ ਨਿਭਾ ਰਹੇ ਸਨ। ਕਈ ਮੁੱਖ ਗਵਾਹਾਂ ਦੀ ਗਵਾਹੀ ਬਾਕੀ ਹੈ। ਜੇਕਰ ਜ਼ਮਾਨਤ ਦਿੱਤੀ ਤਾਂ ਇਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਇਸ ਪੜਾਅ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇਣਾ ਇੱਕ ਜਾਇਜ਼ ਆਧਾਰ ਨਹੀਂ ਬਣਦਾ ਹੈ।

ਦੋਵੇਂ ਮੁਲਜ਼ਮ, ਸਾਗਰ ਮਸੀਹ ਉਰਫ ਰਾਜਾ ਅਤੇ ਆਸ਼ੀਸ਼ ਉਰਫ ਗੋਪੀ, ਗੁਰਦਾਸਪੁਰ ਦੇ ਕੋਟਲਾ ਅਤੇ ਘੌਟ ਦੇ ਵਸਨੀਕ ਹਨ। ਉਨ੍ਹਾਂ ਖਿਲਾਫ 2023 ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਸਮੇਂ ਉਨ੍ਹਾਂਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਸਨ।

3 ਸਾਲ ਪਹਿਲਾਂ ਦਰਜ ਹੋਇਆ ਸੀ ਮਾਮਲਾ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਨੇ ਜੁਲਾਈ 2023 ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120B, 153, ਅਤੇ 153A, ਅਸਲਾ ਐਕਟ ਦੀਆਂ ਧਾਰਾਵਾਂ 25(7), 25, ਅਤੇ UAPA ਦੀਆਂ ਧਾਰਾਵਾਂ 17, 18, ਅਤੇ 20 ਤਹਿਤ ਮਾਮਲਾ ਦਰਜ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੌਰਾਨ, ਆਸ਼ੀਸ਼ ਗੋਪੀ ਤੋਂ ਇੱਕ .32 ਬੋਰ ਦਾ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਹੋਏ ਲਨ, ਜਦੋਂ ਕਿ ਸਾਗਰ ਮਸੀਹ ਤੋਂ ਇੱਕ .32 ਬੋਰ ਦਾ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ 15 ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਪਰਚੇ ਬਰਾਮਦ ਹੋਏ ਸਨ।

ਦੋ ਲੱਖ ਰੁਪਏ ਲਈ ਕਰ ਰਹੇ ਸਨ ਕੰਮ

ਗੁਪਤ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਤੋਂ ਪਤਾ ਲੱਗਾ ਕਿ ਵੱਖਵਾਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਮੁਲਜ਼ਮ ਸੂਬੇ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਸਨ। ਉਨ੍ਹਾਂ ਦਾ ਨਿਸ਼ਾਨਾ ਹਿੰਦੂ ਭਾਈਚਾਰਾ, ਸੇਵਾਮੁਕਤ ਪੁਲਿਸ ਅਧਿਕਾਰੀ ਅਤੇ ਸਿਆਸਤਦਾਨ ਸਨ। ਉਨ੍ਹਾਂ ਨੇ ਇਸ ਕੰਮ ਲਈ ਦੋ ਲੱਖ ਰੁਪਏ ਲਏ ਸਨ।

ਪੁੱਛਗਿੱਛ ਤੋਂ ਬਾਅਦ 2 ਸਾਥੀ ਗ੍ਰਿਫ਼ਤਾਰ

ਪੁਲਿਸ ਦੀ ਪੁੱਛਗਿੱਛ ਦੌਰਾਨ, ਆਸ਼ੀਸ਼ ਨੇ ਖੁਲਾਸਾ ਕੀਤਾ ਕਿ ਹਰਜੀਤ ਸਿੰਘ ਨੇ ਪੈਸੇ ਮੁਹੱਈਆ ਕਰਵਾਏ ਸਨ। ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਹਰਜੀਤ ਸਿੰਘ ਨੇ ਅਮਰਿੰਦਰ ਸਿੰਘ ਨੂੰ 68,000 ਰੁਪਏ ਦਿੱਤੇ ਸਨ। ਉਸਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...