ਸੜਕ ‘ਤੇ ਡਿੱਗੀ ਕੁੜੀ, ਤਲਵਾਰ ਨਾਲ ਕਰਦਾ ਰਿਹਾ ਵਾਰ… ਮੁਹਾਲੀ ਵਿੱਚ ਇਕਤਰਫਾ ਪਿਆਰ ‘ਚ ਕਤਲ
ਮੁਹਾਲੀ 'ਚ ਇੱਕ ਨੌਜਵਾਨ ਨੇ ਲੜਕੀ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਸਥਾਨਕ ਲੋਕਾਂ ਨੇ ਜ਼ਖਮੀ ਲੜਕੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਟੀਮ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।

ਮੁਹਾਲੀ ‘ਚ ਲੜਕੀ ‘ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਬੱਸ ਤੋਂ ਹੇਠਾਂ ਉਤਰ ਰਹੀ ਸੀ ਕਿ ਇੱਕ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਕਈ ਵਾਰ ਕੀਤੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਇਹ ਘਟਨਾ ਮੌਕੇ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।
ਇਹ ਘਟਨਾ ਸ਼ਨੀਵਾਰ ਯਾਨੀ 8 ਜੂਨ ਸਵੇਰੇ 8 ਵਜੇ ਦੇ ਕਰੀਬ ਵਾਪਰੀ। ਪੁਲਿਸ ਦਾ ਕਹਿਣਾ ਹੈ ਕਿ ਦੋ-ਤਿੰਨ ਲੜਕੀਆਂ ਬੱਸ ਤੋਂ ਉਤਰ ਕੇ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਜਾ ਰਹੀਆਂ ਸਨ। ਇਸ ਦੌਰਾਨ ਇੱਕ ਨੌਜਵਾਨ ਨੇੜੇ ਹੀ ਇੱਕ ਦਰੱਖਤ ਹੇਠਾਂ ਘਾਤ ਲਾ ਕੇ ਬੈਠਾ ਸੀ। ਨੌਜਵਾਨ ਨੇ ਬੈਗ ‘ਚੋਂ ਤਲਵਾਰ ਕੱਢ ਕੇ ਲੜਕੀ ‘ਤੇ ਹਮਲਾ ਕਰ ਦਿੱਤਾ। ਮੁਲਜ਼ਮ ਨੇ ਲੜਕੀ ‘ਤੇ ਤਲਵਾਰ ਨਾਲ ਕਰੀਬ 8 ਵਾਰ ਹਮਲਾ ਕੀਤਾ। ਇਹ ਦੇਖ ਕੇ ਬਾਕੀ ਲੜਕੀਆਂ ਡਰ ਗਈਆਂ ਅਤੇ ਉਥੋਂ ਭੱਜ ਗਈਆਂ। ਇਸ ਦੇ ਨਾਲ ਹੀ ਨੌਜਵਾਨ ਵੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ।
ਹਸਪਤਾਲ ਵਿੱਚ ਹੋ ਗਈ ਮੌਤ
ਇਹ ਸਾਰੀ ਘਟਨਾ ਮੌਕੇ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਘਟਨਾ ਤੋਂ ਬਾਅਦ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਪੁਲਿਸ ਨੂੰ ਫੋਨ ਕਰਕੇ ਮਾਮਲੇ ਦੀ ਸੂਚਨਾ ਦਿੱਤੀ। ਇਸ ਦੇ ਨਾਲ ਹੀ ਜ਼ਖਮੀ ਲੜਕੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਜ਼ਖਮੀ ਨੂੰ ਇਲਾਜ ਲਈ ਦਾਖਲ ਕਰਵਾਇਆ ਪਰ ਕੁਝ ਸਮੇਂ ‘ਚ ਹੀ ਬੱਚੀ ਦੀ ਮੌਤ ਹੋ ਗਈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਲੁਧਿਆਣਾ ਚ ਸੀਵਰੇਜ ਦੇ ਪਾਣੀ ਨੂੰ ਲੈ ਕੇ ਲੜਾਈ ਚ ਸ਼ਖ਼ਸ ਦੀ ਮੌਤ, ਔਰਤ ਗ੍ਰਿਫ਼ਤਾਰ
ਪੁਲਿਸ ਨੇ ਕੀ ਦੱਸਿਆ?
ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦਾ ਨਾਮ ਬਲਜਿੰਦਰ ਕੌਰ (ਉਮਰ 26 ਸਾਲ) ਹੈ। ਉਹ ਪੰਜਾਬ ਦੇ ਮੋਰਿੰਡਾ ਦੀ ਰਹਿਣ ਵਾਲੀ ਸੀ ਅਤੇ ਮੁਹਾਲੀ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੀ ਸੀ। ਪੁਲਿਸ ਮੁਤਾਬਕ ਇਹ ਇੱਕ ਤਰਫਾ ਪਿਆਰ ਦਾ ਮਾਮਲਾ ਹੋ ਸਕਦਾ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ



