ਮੁਹਾਲੀ ਦੇ ਮੈਕਡੋਨਲਡ 'ਚ ਮਿਲੀ ਨੌਜਵਾਨ ਦੀ ਲਾਸ਼, ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸ਼ੱਕ | Mohali McDonald Dead body youth found Police take Action know in Punjabi Punjabi news - TV9 Punjabi

ਮੁਹਾਲੀ ਦੇ ਮੈਕਡੋਨਲਡ ‘ਚ ਮਿਲੀ ਨੌਜਵਾਨ ਦੀ ਲਾਸ਼, ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸ਼ੱਕ

Updated On: 

26 Apr 2024 23:48 PM

ਮ੍ਰਿਤਕ ਦੀ ਪਛਾਣ 26 ਸਾਲਾ ਅਰਥਪ੍ਰੀਤ ਵਜੋਂ ਹੋਈ ਹੈ। ਪੁਲਿਸ ਨੇ ਮੈਕਡੋਨਲਡਜ਼ ਦੇ ਬਾਥਰੂਮ ਵਿੱਚ ਮਰਨ ਵਾਲੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ। ਪੁਲਿਸ ਸਾਰੇ ਸਟਾਫ਼ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੇ ਜਦੋਂ ਮੈਕਡੋਨਲਡ ਵਿੱਚ ਲੱਗੇ ਸੀਸੀਟੀਵੀ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਅਰਥਪ੍ਰੀਤ ਇੱਕ ਕਾਰ ਵਿੱਚ ਆਇਆ ਸੀ ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ।

ਮੁਹਾਲੀ ਦੇ ਮੈਕਡੋਨਲਡ ਚ ਮਿਲੀ ਨੌਜਵਾਨ ਦੀ ਲਾਸ਼, ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸ਼ੱਕ
Follow Us On

ਮੁਹਾਲੀ ਦੇ ਜ਼ੀਰਕਪੁਰ ‘ਚ ਮੈਕਡੋਨਲਡ ਦੇ ਬਾਥਰੂਮ ‘ਚੋਂ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ‘ਚ ਮਿਲੀ ਹੈ। ਇਸ ਤੋਂ ਬਾਅਦ ਮੈਕਡੋਨਲਡ ਦੇ ਸਟਾਫ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਕੰਟਰੋਲ ਰੂਮ ਤੇ ਪੁੱਜੀ ਤਾਂ ਚਾਰੋਂ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ੀਰਕਪੁਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ, ਪੁਲਿਸ ਨੇ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਅਤੇ ਟੀਮ ਨੇ ਉਥੋਂ ਕਈ ਸੈਂਪਲ ਲਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੇਰਾਬੱਸੀ ਹਸਪਤਾਲ ਵਿੱਚ ਰੱਖੀ ਲਾਸ਼

ਮ੍ਰਿਤਕ ਦੀ ਪਛਾਣ 26 ਸਾਲਾ ਅਰਥਪ੍ਰੀਤ ਵਜੋਂ ਹੋਈ ਹੈ। ਪੁਲਿਸ ਨੇ ਮੈਕਡੋਨਲਡਜ਼ ਦੇ ਬਾਥਰੂਮ ਵਿੱਚ ਮਰਨ ਵਾਲੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ। ਪੁਲਿਸ ਸਾਰੇ ਸਟਾਫ਼ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਕਾਰ ਵਿੱਚ ਆਇਆ ਸੀ ਅਰਥਪ੍ਰੀਤ

ਪੁਲਿਸ ਨੇ ਜਦੋਂ ਮੈਕਡੋਨਲਡ ਵਿੱਚ ਲੱਗੇ ਸੀਸੀਟੀਵੀ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਅਰਥਪ੍ਰੀਤ ਇੱਕ ਕਾਰ ਵਿੱਚ ਆਇਆ ਸੀ ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਸਰੀਰ ਤੇ ਕਿਸੇ ਤਰ੍ਹਾਂ ਦੀ ਸੱਟ ਦੇ ਨਿਸ਼ਾਨ ਨਹੀਂ ਸਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕੇਸ ਚ ਸੁਣਵਾਈ, ਮਾਨਸਾ ਅਦਾਲਤ ਚ ਡਿਸਚਾਰਜ ਪਟੀਸ਼ਨ ਤੇ ਹੋਈ ਲੰਮੀ ਬਹਿਸ

ਪੋਸਟਮਾਰਟਮ ਤੋਂ ਬਾਅਦ ਲੱਗੇਗਾ ਪਤਾ

ਇਸ ਮਾਮਲੇ ‘ਚ ਜ਼ੀਰਕਪੁਰ ਦੇ ਐੱਸਐੱਚਓ ਜਸਕੰਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਸਰੀਰ ‘ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਹੈ। ਅਜਿਹਾ ਲੱਗਦਾ ਹੈ ਕਿ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਡੇਰਾਬੱਸੀ ਦੇ ਹਸਪਤਾਲ ਵਿੱਚ ਰੱਖਵਾ ਦਿੱਤੀ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਅਤੇ ਉਸ ਦੀ ਮੌਤ ਕਿਵੇਂ ਹੋਈ, ਇਸ ਦਾ ਪਤਾ ਲੱਗ ਸਕੇਗਾ।

Exit mobile version