ਮੋਹਾਲੀ ‘ਚ ਪਛਾਣ ਲੁਕਾ ਕੇ ਰਹੇ 3 ਗੈਂਗਸਟਰ ਗ੍ਰਿਫ਼ਤਾਰ, ਪਿਸਤੌਲ ਤੇ ਫਾਰਚੂਨਰ ਬਰਾਮਦ

Updated On: 

29 Mar 2024 14:30 PM

Mohali Police: SSOC ਮੋਹਾਲੀ ਨੇ ਅਮਰੀਕਾ ਸਥਿਤ ਗੈਂਗਸਟਰਾਂ ਪਵਿੱਤਰ ਚੌਧਰੀ ਅਤੇ ਹੁਸਨਦੀਪ ਸਿੰਘ ਦੀ ਅਗਵਾਈ ਵਾਲੇ ਅਪਰਾਧਿਕ ਨੈੱਟਵਰਕ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਗਿਰੋਹ ਦੇ ਤਿੰਨ ਮੁੱਖ ਸਰਗਨਾ ਲਵਜੀਤ ਖੱਖ, ਗੁਰਸੇਵਕ ਬੰਬ ਅਤੇ ਬਹਾਦਰ ਖਾਨ ਨੂੰ ਗ੍ਰਿਫਤਾਰ ਕੀਤਾ ਹੈ।

ਮੋਹਾਲੀ ਚ ਪਛਾਣ ਲੁਕਾ ਕੇ ਰਹੇ 3 ਗੈਂਗਸਟਰ ਗ੍ਰਿਫ਼ਤਾਰ, ਪਿਸਤੌਲ ਤੇ ਫਾਰਚੂਨਰ ਬਰਾਮਦ

ਪਿਸਤੌਲ @DGPPunjabPolice

Follow Us On

Mohali Police: ਮੋਹਾਲੀ ਪੁਲਿਸ ਟੀਮ ਨੇ ਗਰੋਹ ਦੇ ਤਿੰਨ ਮੁੱਖ ਸਰਗਨਾ ਲਵਜੀਤ ਖੱਖ, ਗੁਰਸੇਵਕ ਬੰਬ ਅਤੇ ਬਹਾਦਰ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, 15 ਕਾਰਤੂਸ ਅਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਹੋਈ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਵੱਡੇ ਗੈਂਗ ਦਾ ਹਿੱਸਾ ਸਨ। ਇਨ੍ਹਾਂ ਰਾਹੀਂ ਹੋਰ ਵੀ ਵੱਡੇ ਖੁਲਾਸੇ ਹੋਣਗੇ। ਇਨ੍ਹਾਂ ਤਿੰਨਾ ਦੇ ਵਿਦੇਸ਼ ਚ ਬੈਠੇ ਗੈਂਗਸਟਰਾਂ ਨਾਲ ਸਬੰਧ ਸਨ।

ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਨੂੰ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਆਰਮਜ਼ ਐਕਟ, ਐਨਡੀਪੀਐਸ ਆਦਿ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਹਰ ਕੋਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਿਹਾ ਸੀ।

ਫਾਰਚੂਨਰ ਤੇ ਅਸਲਾ ਬਰਾਮਦ

SSOC ਮੋਹਾਲੀ ਨੇ ਅਮਰੀਕਾ ਸਥਿਤ ਗੈਂਗਸਟਰਾਂ ਪਵਿੱਤਰ ਚੌਧਰੀ ਅਤੇ ਹੁਸਨਦੀਪ ਸਿੰਘ ਦੀ ਅਗਵਾਈ ਵਾਲੇ ਅਪਰਾਧਿਕ ਨੈੱਟਵਰਕ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਗਿਰੋਹ ਦੇ ਤਿੰਨ ਮੁੱਖ ਸਰਗਨਾ ਲਵਜੀਤ ਖੱਖ, ਗੁਰਸੇਵਕ ਬੰਬ ਅਤੇ ਬਹਾਦਰ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, 15 ਕਾਰਤੂਸ ਅਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਹੋਈ ਹੈ।