ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਬੱਬਰ ਖਾਲਸਾ ਦੇ ਅੱਤਵਾਦੀ ਸਮੇਤ ਪੰਜ ਗ੍ਰਿਫਤਾਰ, ਵਪਾਰੀਆਂ ਨੂੰ ਲੁੱਟਣ ਬਣਾ ਰਹੇ ਸੀ ਯੋਜਨਾ

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਦੇ ਅੱਤਵਾਦੀ ਕੁਲਵੰਤ ਸਿੰਘ ਸਮੇਤ ਗਿਰੋਹ ਦੇ ਪੰਜ ਮੈਂਬਰਾਂ ਨੂੰ ਪੁਲਿਸ ਨੇ ਦੋ ਨਜਾਇਜ਼ ਪਿਸਤੌਲਾਂ ਅਤੇ 8 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਲੁਧਿਆਣਾ ਤੇ ਮੁਹਾਲੀ ਦੇ ਵੱਡੇ ਕਾਰੋਬਾਰੀਆਂ ਨੂੰ ਲੁੱਟਣਾ ਦੀ ਯੋਜਨਾ ਬਣਾ ਰਹੇ ਸਨ।

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਬੱਬਰ ਖਾਲਸਾ ਦੇ ਅੱਤਵਾਦੀ ਸਮੇਤ ਪੰਜ ਗ੍ਰਿਫਤਾਰ, ਵਪਾਰੀਆਂ ਨੂੰ ਲੁੱਟਣ ਬਣਾ ਰਹੇ ਸੀ ਯੋਜਨਾ
ਸੰਕੇਤਕ ਤਸਵੀਰ
Follow Us
tv9-punjabi
| Published: 04 Aug 2023 14:12 PM

ਪੰਜਾਬ ਨਿਊਜ਼। ਲੁਧਿਆਣਾ ਅਤੇ ਮੁਹਾਲੀ ਦੇ ਵਪਾਰੀਆਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਬੱਬਰ ਖਾਲਸਾ ਦੇ ਅੱਤਵਾਦੀ ਕੁਲਵੰਤ ਸਿੰਘ ਸਮੇਤ ਗਿਰੋਹ ਦੇ ਪੰਜ ਮੈਂਬਰਾਂ ਨੂੰ ਪੁਲਿਸ ਨੇ ਦੋ ਨਜਾਇਜ਼ ਪਿਸਤੌਲਾਂ ਅਤੇ 8 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨਿੰਦੀ, ਕੁਲਵੰਤ ਸਿੰਘ ਉਰਫ਼ ਗੁੱਡੂ ਦੋਵੇਂ ਵਾਸੀ ਰੋਪੜ, ਅਮਰਿੰਦਰ ਸਿੰਘ ਉਰਫ਼ ਕੈਪਟਨ ਚੰਡੀਗੜ੍ਹ, ਲਵੀਸ਼ ਕੁਮਾਰ ਉਰਫ਼ ਲਵੀ ਵਾਸੀ ਲੁਧਿਆਣਾ ਅਤੇ ਪਰਮ ਪ੍ਰਤਾਪ ਸਿੰਘ ਵਾਸੀ ਫ਼ਾਜ਼ਿਲਕਾ ਵਜੋਂ ਹੋਈ ਹੈ।

ਇਸ ਦੇ ਨਾਲ ਹੀ ਇਕ ਮੁਲਜ਼ਮ ਯਾਦਵਿੰਦਰ ਸਿੰਘ ਵਾਸੀ ਕਰਨਾਲ ਦੀ ਗ੍ਰਿਫਤਾਰੀ ਬਾਕੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ‘ਚ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਨਰਿੰਦਰ ਸਿੰਘ ਨੂੰ ਪਿਸਤੌਲ ਸਮੇਤ ਕੀਤਾ ਕਾਬੂ

ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ 28 ਜੁਲਾਈ ਨੂੰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਨਰਿੰਦਰ ਸਿੰਘ ਉਰਫ਼ ਨਿੰਦੀ ਕੋਲ ਨਾਜਾਇਜ਼ ਪਿਸਤੌਲ ਹੈ ਅਤੇ ਉਹ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਇਸ ਤੇ ਤੁਰੰਤ ਥਾਣਾ ਫੇਜ਼-1 ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨਰਿੰਦਰ ਸਿੰਘ ਨੂੰ ਪਿਸਤੌਲ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮਾਂ ਨੇ ਇਹ ਪਿਸਤੌਲ ਉੱਤਰ ਪ੍ਰਦੇਸ਼ ਦੇ ਮੁਸਰ ਸ਼ਹਿਰ ਤੋਂ 10 ਹਜ਼ਾਰ ਰੁਪਏ ਵਿੱਚ ਖਰੀਦਿਆ ਸੀ।

ਬੱਬਰ ਖਾਲਸਾ ਸੰਗਠਨ ਨਾਲ ਕੁਲਵੰਤ ਸਿੰਘ ਦਾ ਸਬੰਧ

ਮਾਮਲੇ ਦੀ ਅਗਲੇਰੀ ਕਾਰਵਾਈ ਕਰਦੇ ਹੋਏ ਥਾਣਾ ਫੇਜ਼-1 ਦੇ ਐਸਐਚਓ ਰਜਨੀਸ਼ ਸਿੰਘ ਨੇ ਮੁਲਜ਼ਮ ਨਰਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ। ਇਸ ਵਿੱਚ ਉਸ ਨੇ ਕਬੂਲ ਕੀਤਾ ਕਿ ਉਸ ਨੇ ਦੂਜਾ ਪਿਸਤੌਲ ਉਸ ਦੇ ਪਿੰਡ ਦੇ ਹੀ ਕੁਲਵੰਤ ਸਿੰਘ ਤੋਂ ਲਿਆ ਸੀ। ਮਾਮਲੇ ‘ਚ ਨਾਮਜ਼ਦ ਕੀਤੇ ਜਾਣ ‘ਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ ਸਮੇਤ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਉਸ ਦੇ ਸਬੰਧ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਹਨ।

ਵਪਾਰੀਆਂ ਨੂੰ ਲੁੱਟਣ ਦੀ ਬਣਾਈ ਸੀ ਯੋਜਨਾ

ਮੁਲਜ਼ਮ ਕੁਲਵੰਤ ਸਿੰਘ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਇਹ ਪਿਸਤੌਲ ਉਸ ਨੇ ਅਮਰਿੰਦਰ ਸਿੰਘ ਉਰਫ ਕੈਪਟਨ ਤੋਂ ਲਿਆ ਸੀ। ਉਸਨੇ ਇਹ ਵੀ ਦੱਸਿਆ ਕਿ ਉਸਨੇ ਅਮਰਿੰਦਰ ਸਿੰਘ ਉਰਫ ਕੈਪਟਨ, ਲਵੀਸ਼ ਕੁਮਾਰ ਉਰਫ ਲਵੀ ਅਤੇ ਨਰਿੰਦਰ ਸਿੰਘ ਉਰਫ ਨਿੰਦੀ ਨਾਲ ਮਿਲ ਕੇ ਲੁਧਿਆਣਾ ਅਤੇ ਮੋਹਾਲੀ ਦੇ ਵੱਡੇ ਕਾਰੋਬਾਰੀਆਂ ਨੂੰ ਲੁੱਟਣਾ ਸੀ। ਇਸ ਦੇ ਲਈ ਲਵੀਸ਼ ਕੁਮਾਰ ਅਤੇ ਨਰਿੰਦਰ ਸਿੰਘ ਵੀ ਰੇਕੀ ਕਰ ਰਹੇ ਸਨ।

ਪੁੱਛਗਿੱਛ ਦੇ ਆਧਾਰ ‘ਤੇ ਅਮਰਿੰਦਰ ਸਿੰਘ ਉਰਫ ਕੈਪਟਨ ਅਤੇ ਲਵੀਸ਼ ਕੁਮਾਰ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਗ੍ਰਿਫਤਾਰ ਕਰ ਲਿਆ ਹੈ। ਅਮਰਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਸਮੇਂ ਉਸ ਦੇ ਸਹਿ-ਮੁਲਜ਼ਮ ਪਰਮ ਪ੍ਰਤਾਪ ਸਿੰਘ ਨੇ ਅਮਰਿੰਦਰ ਸਿੰਘ ਉਰਫ ਕੈਪਟਨ ਨੂੰ ਗ੍ਰਿਫਤਾਰ ਕਰਦੇ ਹੋਏ ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਵੀ ਮੌਕੇ ‘ਤੇ ਨਾਮਜ਼ਦ ਕਰਕੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ।

ਦੋ ਪਿਸਤੌਲ ਅਤੇ ਕਾਰਤੂਸ ਇੰਦੌਰ ਤੋਂ ਲਿਆਂਦੇ

ਪੁੱਛਗਿੱਛ ਦੌਰਾਨ ਅਮਰਿੰਦਰ ਸਿੰਘ ਉਰਫ ਕੈਪਟਨ ਨੇ ਕਬੂਲ ਕੀਤਾ ਕਿ ਉਸਨੇ 2021 ਵਿੱਚ ਇੰਦੌਰ ਤੋਂ 55,000 ਰੁਪਏ ਵਿੱਚ ਦੋ ਪਿਸਤੌਲ ਅਤੇ 9 ਕਾਰਤੂਸ ਖਰੀਦੇ ਸਨ। ਇਨ੍ਹਾਂ ਵਿੱਚੋਂ ਇੱਕ ਪਿਸਤੌਲ ਅਤੇ ਦੋ ਕਾਰਤੂਸ ਕੁਲਵੰਤ ਸਿੰਘ ਨੂੰ ਦਿੱਤੇ ਗਏ। ਇਸ ਦੇ ਨਾਲ ਹੀ ਯਾਦਵਿੰਦਰ ਸਿੰਘ ਨੂੰ ਇੱਕ ਪਿਸਤੌਲ ਅਤੇ ਸੱਤ ਕਾਰਤੂਸ ਵੀ ਦਿੱਤੇ। ਯਾਦਵਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ, ਉਸ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...