ਮੁਹਾਲੀ ਪੁਲਿਸ ਦੀ ਲੁਟੇਰਿਆਂ ਨਾਲ ਮੁਠਭੇੜ, ਲੁਟੇਰੇ ਨੂੰ ਲੱਗੀ ਗੋਲੀ, ਪੁਲਿਸ ਨੇ ਕੀਤਾ ਕਾਬੂ
Mohali Encounter: ਇਸ ਗਰੋਹ ਨੇ 3 ਅਤੇ 10 ਨਵੰਬਰ ਦੀ ਰਾਤ ਨੂੰ ਹਾਈਵੇਅ 'ਤੇ ਦੋ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਵਾਰਦਾਤਾਂ 'ਚ ਬੰਦੂਕ ਦੀ ਨੋਕ 'ਤੇ ਨਕਦੀ, ਮੋਬਾਈਲ ਫ਼ੋਨ ਅਤੇ ਸੋਨੇ ਦੇ ਗਹਿਣੇ ਲੁੱਟ ਲਏ ਗਏ। ਇਸ ਗਰੋਹ ਦੀਆਂ ਗਤੀਵਿਧੀਆਂ ਕਾਫੀ ਸਮੇਂ ਤੋਂ ਪੁਲਿਸ ਦੇ ਰਡਾਰ 'ਤੇ ਸਨ।
ਲਾਲੜੂ ਨੇੜੇ ਮੋਹਾਲੀ ਪੁਲਿਸ ਅਤੇ ਲੁਟੇਰੇ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ਵਿੱਚ ਪੁਲਿਸ ਨੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਇੱਕ ਅਪਰਾਧੀ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਦਮਾਸ਼ ਕੋਲੋਂ ਹਥਿਆਰ ਬਰਾਮਦ ਹੋਏ ਹਨ। ਇਹ ਵੱਡੀ ਕਾਰਵਾਈ ਪਿੰਡ ਲੇਹਲੀ ਨੇੜੇ ਹੋਈ। ਫੜੇ ਗਏ ਅਪਰਾਧੀ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਜੋਂ ਹੋਈ ਹੈ, ਜੋ ਹਾਈਵੇਅ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪਿੰਡ ਲੇਹਲੀ ਨੇੜੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਸਤਪ੍ਰੀਤ ਸਿੰਘ ਨੇ ਪੁਲਿਸ ਨੂੰ ਦੇਖਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਸਤਪ੍ਰੀਤ ਸਿੰਘ ਨੂੰ ਲੱਗੀ ਅਤੇ ਪੁਲਿਸ ਉਸਨੂੰ ਗ੍ਰਿਫਤਾਰ ਕਰਨ ਵਿੱਚ ਸਫਲ ਰਹੀ।
ਇਹ ਗਰੋਹ ਖਾਸ ਤੌਰ ‘ਤੇ ਅੰਬਾਲਾ-ਡੇਰਾਬੱਸੀ ਹਾਈਵੇ ‘ਤੇ ਸਰਗਰਮ ਸੀ ਅਤੇ ਪੰਜਾਬ ਅਤੇ ਹਰਿਆਣਾ ‘ਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।
In a major breakthrough, @sasnagarpolice apprehendes Satpreet Singh @ Satti, Kingpin of a Highway Robbers Gang, after a brief exchange of fire near Village Lehli. The gang targeted vehicles on the #Ambala–#DeraBassi Highway and was involved in multiple armed robberies across pic.twitter.com/wcLMsHkRct
— DGP Punjab Police (@DGPPunjabPolice) November 17, 2024
ਇਹ ਵੀ ਪੜ੍ਹੋ
ਇੱਕ ਹਫ਼ਤੇ ਵਿੱਚ ਦੋ ਘਟਨਾਵਾਂ ਵਾਪਰੀਆਂ
ਇਸ ਗਰੋਹ ਨੇ 3 ਅਤੇ 10 ਨਵੰਬਰ ਦੀ ਰਾਤ ਨੂੰ ਹਾਈਵੇਅ ‘ਤੇ ਦੋ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਵਾਰਦਾਤਾਂ ‘ਚ ਬੰਦੂਕ ਦੀ ਨੋਕ ‘ਤੇ ਨਕਦੀ, ਮੋਬਾਈਲ ਫ਼ੋਨ ਅਤੇ ਸੋਨੇ ਦੇ ਗਹਿਣੇ ਲੁੱਟ ਲਏ ਗਏ। ਇਸ ਗਰੋਹ ਦੀਆਂ ਗਤੀਵਿਧੀਆਂ ਕਾਫੀ ਸਮੇਂ ਤੋਂ ਪੁਲਿਸ ਦੇ ਰਡਾਰ ‘ਤੇ ਸਨ।
ਗ੍ਰਿਫ਼ਤਾਰੀ ਦੌਰਾਨ ਪੁਲੀਸ ਨੇ ਸਤਪ੍ਰੀਤ ਸਿੰਘ ਕੋਲੋਂ ਇੱਕ .32 ਕੈਲੀਬਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸਤਪ੍ਰੀਤ ਸਿੰਘ ਨੇ ਇਸ ਹਥਿਆਰ ਦੀ ਵਰਤੋਂ ਲੁੱਟਾਂ-ਖੋਹਾਂ ਕਰਨ ਲਈ ਕੀਤੀ ਸੀ।
ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਪੁਲਿਸ ਨੇ ਇਸ ਮਾਮਲੇ ਵਿੱਚ ਦੋ ਐਫਆਈਆਰ ਦਰਜ ਕਰ ਲਈਆਂ ਹਨ ਅਤੇ ਗਿਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਅਤੇ ਗ੍ਰਿਫਤਾਰੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਗਿਰੋਹ ਦੇ ਫੜੇ ਜਾਣ ਨਾਲ ਪੰਜਾਬ ਅਤੇ ਹਰਿਆਣਾ ਦੇ ਹਾਈਵੇਅ ‘ਤੇ ਸਵਾਰੀਆਂ ‘ਚ ਸੁਰੱਖਿਆ ਦਾ ਮਾਹੌਲ ਬਣੇਗਾ।