ਮੋਹਾਲੀ ‘ਚ ਨੌਜਵਾਨ ਨੇ ਘਰ ਦੇ ਬਾਹਰ ਖੜ੍ਹ ਕੀਤੇ ਹਵਾਈ ਫਾਇਰ, ਇਲਾਕੇ ‘ਚ ਦਹਿਸ਼ਤ – Punjabi News

ਮੋਹਾਲੀ ‘ਚ ਨੌਜਵਾਨ ਨੇ ਘਰ ਦੇ ਬਾਹਰ ਖੜ੍ਹ ਕੀਤੇ ਹਵਾਈ ਫਾਇਰ, ਇਲਾਕੇ ‘ਚ ਦਹਿਸ਼ਤ

Updated On: 

17 Oct 2024 14:22 PM

ਰਣਜੀਤ ਸਿੰਘ ਵੱਲੋਂ ਵਾਪਰੀ ਘਟਨਾ ਤੋਂ ਬਾਅਦ ਪਿੰਡ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਕਈ ਥਾਵਾਂ 'ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਘਟਨਾ ਦੇ ਪਿੱਛੇ ਦਾ ਕਾਰਨ ਸਮਝਿਆ ਜਾ ਸਕੇਗਾ।

ਮੋਹਾਲੀ ਚ ਨੌਜਵਾਨ ਨੇ ਘਰ ਦੇ ਬਾਹਰ ਖੜ੍ਹ ਕੀਤੇ ਹਵਾਈ ਫਾਇਰ, ਇਲਾਕੇ ਚ ਦਹਿਸ਼ਤ

ਫਾਇਰਿੰਗ

Follow Us On

ਮੋਹਾਲੀ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਬੁੱਧਵਾਰ ਰਾਤ ਇੱਕ ਵਿਅਕਤੀ ਨੇ ਆਪਣੇ ਘਰ ਵਿੱਚ ਹੀ ਹਵਾ ਵਿੱਚ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਨੇ ਆਪਣੇ ਘਰ ‘ਚ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਡਰ ਗਏ। ਇਸ ਪੂਰੇ ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੁਲਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਹੈ। ਪਰ ਇਸ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਨੇ ਇਹ ਫਾਇਰਿੰਗ ਕਿਉਂ ਕੀਤੀ।

ਰਣਜੀਤ ਸਿੰਘ ਵੱਲੋਂ ਵਾਪਰੀ ਘਟਨਾ ਤੋਂ ਬਾਅਦ ਪਿੰਡ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਕਈ ਥਾਵਾਂ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਘਟਨਾ ਦੇ ਪਿੱਛੇ ਦਾ ਕਾਰਨ ਸਮਝਿਆ ਜਾ ਸਕੇਗਾ।

Exit mobile version