ਗੁਰਦਾਸਪੁਰ ‘ਚ ਕਾਂਗਰਸੀ ਸਰਪੰਚ ਦਾ ਕਤਲ; ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਇਲਾਜ ਦੌਰਾਨ ਹੋਈ ਮੌਤ
ਸੋਮਵਾਰ ਦੇਰ ਰਾਤ ਗੁਰਦਾਸਪੁਰ 'ਚ ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਸਰਪੰਚ ਬਲਜੀਤ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕਤਲ ਕਰ ਦਿੱਤਾ। ਬਲਜੀਤ ਸਿੰਘ ਨੂੰ ਜ਼ਖਮੀ ਹਾਲਤ ਵਿਚ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿਸ ਨੂੰ ਅੰਮ੍ਰਿਤਸ ਇਲਾਜ ਲਈ ਰੈਫਰ ਕਰ ਦਿੱਤਾ। ਜਿੱਥੇ ਅੱਜ ਉਸ ਦੀ ਮੌਤ ਹੋ ਗਈ।
ਗੁਰਦਾਸਪੁਰ ਨਿਊਜ਼। ਗੁਰਦਾਸਪੁਰ ਦੇ ਪਿੰਡ ਸਦਾਰੰਗ ‘ਚ ਸੋਮਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਮੌਜੂਦਾ ਕਾਂਗਰਸੀ ਸਰਪੰਚ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮ੍ਰਿਤਕ ਸਰਪੰਚ ਦੀ ਪਛਾਣ ਬਲਜੀਤ ਸਿੰਘ (48) ਵਜੋਂ ਹੋਈ ਹੈ। ਉਹ ਪਿੰਡ ਵਿੱਚ ਹੀ ਰਹਿੰਦਾ ਸੀ।
ਮਿਲੀ ਜਾਣਕਾਰੀ ਮੁਤਾਬਕ ਬਲਜੀਤ ਸਿੰਘ ਨੂੰ ਜ਼ਖਮੀ ਹਾਲਤ ਵਿਚ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ। ਜਿਥੇ ਇਲਾਜ ਦੌਰਾਨ ਬਲਜੀਤ ਸਿੰਘ ਦੀ ਮੌਤ ਹੋ ਗਈ।
ਰੈਕੀ ਦੇ ਬਾਅਦ ਕੀਤਾ ਹਮਲਾ
ਮ੍ਰਿਤਕ ਸਰਪੰਚ ਬਲਜੀਤ ਸਿੰਘ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੋਮਵਾਰ ਸ਼ਾਮ ਬਲਜੀਤ ਸਿੰਘ ਆਪਣਾ ਕੰਮ ਖਤਮ ਕਰ ਘਰ ਵਾਪਿਸ ਜਾ ਰਿਹਾ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਬੋਲ ਦਿੱਤਾ।
ਇਸ ਹਮਲੇ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਸੀ। ਜਿਸ ਨੂੰ ਬਾਅਦ ਵਿੱਚ ਰਾਹਗੀਰਾਂ ਨੇ ਬਲਜੀਤ ਸਿੰਘ ਦੇ ਪਰਿਵਾਰ ਨੂੰ ਇਸ ਕਤਲ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਮਾਮਲੇ ਦੀ ਜਾਂਚ ਜਾਰੀ, ਜਲਦ ਹੋਵੇਗੀ ਗ੍ਰਿਫਤਾਰੀ- ਪੁਲਿਸ
ਇਸ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਗੁਰਦਾਸਪੁਰ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸੀਆਈਏ ਟੀਮਾਂ ਜਾਂਚ ਲਈ ਮੌਕੇ ‘ਤੇ ਪਹੁੰਚ ਗਈਆਂ ਸਨ। ਪੁਲਿਸ ਨੇ ਸਭ ਤੋਂ ਪਹਿਲਾਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ
ਦੱਸ ਦਈਏ ਕਿ ਥਾਣਾ ਰਾਗੜ ਨੰਗਲ ਵਿੱਚ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਦਅਦ ਹੀ ਕਤਲ ਦੇ ਕਾਰਨ ਬਾਰੇ ਸਾਫ ਪਤਾ ਲੱਗ ਪਾਵੇਗਾ। ਫਿਲਹਾਲ ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ ਲਗਾਤਾਰ ਵੱਧ ਰਹਿਆਂ ਵਾਰਦਾਤਾਂ
ਪੰਜਾਬ ਵਿੱਚ ਲਗਾਤਾਰ ਆਪਰਾਧਿਕ ਵਾਰਦਾਤਾਂ ਵੱਧ ਰਹਿਆਂ ਹਨ। ਸੂਬੇ ਵਿੱਚ ਆਮ ਆਦਮੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੀਆਂ ਹੀ ਆਪਰਾਧ ਮੁਕਤ ਪੰਜਾਬ ਦੀ ਗੱਲ ਕਹਿ ਸੀ। ਪਰ ਸੂਬੇ ਵਿੱਚ ਲਗਾਤਾਰ ਵਧ ਰਹਿਆਂ ਇਸ ਤਰ੍ਹਾਂ ਦੀ ਵਾਰਦਾਤਾਂ ਨੂੰ ਵੇਖਦੇ ਹੋਇਆਂ ਸੂਬਾ ਸਰਕਾਰ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੁੰਦੇ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ