ਸੁਖਬੀਰ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਹੋਈ ਸੁਣਵਾਈ, ਪੁਲਿਸ ਨੂੰ ਮਿਲਿਆ ਚੋੜਾ ਦਾ 3 ਦਿਨ ਦਾ ਰਿਮਾਂਡ

Updated On: 

11 Dec 2024 17:26 PM

Narain Singh Chaura: ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਨੇ ਕਿਹਾ ਕਿ ਮਾਨਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਅਪੀਲਾਂ 'ਤੇ ਦਲੀਲਾਂ ਸੁਣਨ ਤੋਂ ਬਾਅਦ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਵੱਲੋਂ ਐਸਜੀਪੀਸੀ ਤੋਂ ਸੀਸੀਟੀਵੀ ਵੀਡੀਓ ਵੀ ਮੰਗੀ ਗਈ ਸੀ ਤਾਂ ਉਹ ਵੀ ਪੁਲਿਸ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ।

ਸੁਖਬੀਰ ਬਾਦਲ ਤੇ ਹਮਲੇ ਦੇ ਮਾਮਲੇ ਚ ਹੋਈ ਸੁਣਵਾਈ, ਪੁਲਿਸ ਨੂੰ ਮਿਲਿਆ ਚੋੜਾ ਦਾ 3 ਦਿਨ ਦਾ ਰਿਮਾਂਡ
Follow Us On

Narain Singh Chaura: ਸ਼੍ਰੀ ਦਰਬਾਰ ਸਾਹਿਬ ‘ਚ 4 ਦਸੰਬਰ ਨੂੰ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦਾ ਦੂਜੀ ਵਾਰ ਪੁਲਿਸ ਰਿਮਾਂਡ ਖਤਮ ਹੋਣ ਤੋਂ ਅੱਜ ਅਦਾਲਤ ਚ ਪੇਸ਼ ਕੀਤਾ ਗਿਆ। ਇਥੇ ਨਰਾਇਣ ਸਿੰਘ ਚੌੜਾ ਦਾ ਇੱਕ ਵਾਰ ਫਿਰ ਤੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਪੁਲਿਸ ਨੂੰ ਮਿਲਿਆ ਹੈ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਨੇ ਕਿਹਾ ਕਿ ਮਾਨਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਅਪੀਲਾਂ ‘ਤੇ ਦਲੀਲਾਂ ਸੁਣਨ ਤੋਂ ਬਾਅਦ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਵੱਲੋਂ ਐਸਜੀਪੀਸੀ ਤੋਂ ਸੀਸੀਟੀਵੀ ਵੀਡੀਓ ਵੀ ਮੰਗੀ ਗਈ ਸੀ ਤਾਂ ਉਹ ਵੀ ਪੁਲਿਸ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ।

ਦੂਜੇ ਪਾਸੇ ਇਸ ਮਾਮਲੇ ‘ਚ ਨਰਾਇਣ ਸਿੰਘ ਚੌੜਾ ਦੇ ਵਕੀਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਅੱਜ ਫਿਰ ਅੱਠ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ, ਪਰ ਮਾਨਯੋਗ ਅਦਾਲਤ ਵੱਲੋਂ 3 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛਲੀ ਵਾਰ ਪੁਲਿਸ ਨੇ ਇਹ ਕਿਹਾ ਕਿ 3 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ। ਉਹਨਾਂ ਨੇ ਕਿਹਾ ਸੀ ਨਰਾਇਣ ਸਿੰਘ ਚੋੜਾ ਨੂੰ ਲਖੀਮਪੁਰ ਖੀਰੀ ਲੈ ਕੇ ਜਾਣਾ ਹੈ। ਅੱਜ ਉਹਨਾਂ ਨੇ ਕਿਹਾ ਕਿ ਇਸ ਵਾਰ ਉਹਨਾਂ ਨੂੰ ਸ਼ੱਕ ਹੈ ਕਿ ਨਰਾਇਣ ਸਿੰਘ ਚੌੜਾ ਨੇ ਪਿਸਤੋਲ ਖੇਮਕਰਨ ਇਲਾਕੇ ਚੋਂ ਲਿਆਂਦੀ ਹੈ ਇਸ ਦੇ ਲਈ ਹਜੇ ਹੋਰ ਵੀ ਪੁੱਛਗਿੱਛ ਕੀਤੀ ਜਾਣੀ ਹੈ।

4 ਦਸੰਬਰ ਨੂੰ ਹੋਇਆ ਸੀ ਹਮਲਾ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੇ ਦੋਸ਼ੀ ਨਰਾਇਣ ਸਿੰਘ ਚੌਧਰੀ ਨੂੰ ਪਹਿਲਾਂ ਵੀ ਦੋ ਵਾਰ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਪੁਲਿਸ ਨੇ ਦੋਨੋਂ ਵਾਰ 3 ਦਿਨ ਦਾ ਰਿਮਾਂਡ ਹਾਸਲ ਕੀਤਾ। ਇਸ ਵਾਰ ਵੀ ਮੁਲਜ਼ਮ ਨੂੰ ਸਖ਼ਤ ਸੁਰੱਖਿਆ ਹੇਠ ਪੇਸ਼ ਕੀਤਾ ਗਿਆ ਅਤੇ ਪੁਲਿਸ ਨੇ ਕਿਸੇ ਕਿਸਮ ਦੀ ਗਲਤੀ ਨਾ ਕਰਨ ਲਈ ਪੂਰੀ ਚੌਕਸੀ ਵਰਤੀ।

ਇਹ ਘਟਨਾ 4 ਦਸੰਬਰ ਨੂੰ ਉਸ ਸਮੇਂ ਵਾਪਰੀ ਸੀ, ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਚੌੜਾ ਨੇ ਸੁਖਬੀਰ ਸਿੰਘ ਬਾਦਲ ‘ਤੇ ਫਾਇਰਿੰਗ ਕੀਤੀ ਸੀ। ਹਾਲਾਂਕਿ, ਬਾਦਲ ਹਮਲੇ ਤੋਂ ਬਚ ਗਏ ਤੇ ਪੁਲਿਸ ਨੇ ਚੌੜਾ ਨੂੰ ਮੌਕੇ ‘ਤੇ ਹੀ ਫੜ ਲਿਆ। ਮੁਲਜ਼ਮ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਸੀ। ਪੁਲਿਸ ਨੇ ਸਾਦੇ ਕੱਪੜਿਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਫੜ ਲਿਆ।

Exit mobile version