14 ਦਿਨ ਦੀ ਨਿਆਇਕ ਹਿਰਾਸਤ ‘ਚ ਨਰਾਇਣ ਸਿੰਘ, ਕੋਰਟ ਨੇ ਠੁਕਰਾਈ ਪੁਲਿਸ ਦੀ ਦਲੀਲ

Updated On: 

16 Dec 2024 17:54 PM

Sukhbir Singh Badal Attack Case: ਇਸ ਦੌਰਾਨ ਵੱਖ-ਵੱਖ ਪੇਸ਼ੀਆਂ ਵਿੱਚ ਪੁਲਿਸ ਨੂੰ ਦਿੱਤਾ ਗਿਆ 11 ਦਿਨ ਦਾ ਰਿਮਾਂਡ ਪੂਰਾ ਹੋ ਗਿਆ ਹੈ। ਇਸ ਸਬੰਧੀ ਏ.ਸੀ.ਪੀ ਜਸਪਾਲ ਸਿੰਘ ਨੇ ਕਿਹਾ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਅਪਡੇਟ ਆਵੇਗਾ, ਮੀਡੀਆ ਨੂੰ ਸੂਚਿਤ ਕੀਤਾ ਜਾਵੇਗਾ।

14 ਦਿਨ ਦੀ ਨਿਆਇਕ ਹਿਰਾਸਤ ਚ ਨਰਾਇਣ ਸਿੰਘ, ਕੋਰਟ ਨੇ ਠੁਕਰਾਈ ਪੁਲਿਸ ਦੀ ਦਲੀਲ

ਨਰਾਇਣ ਸਿੰਘ ਚੌੜਾ

Follow Us On

Sukhbir Singh Badal Attack Case: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਪਰ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਸਰ ਦੀ ਅਦਾਲਤ ਵਿੱਚ ਫਿਰ ਤੋਂ ਪੇਸ਼ ਕਰਨ ਲਈ ਲਿਆਂਦਾ ਗਿਆ। ਜਿੱਥੇ ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਹੈ। ਇਸ ਤੋਂ ਪਹਿਲਾਂ ਪੁਲਿਸ 3, 3, 3, ਅਤੇ 2 ਦਿਨ ਦਾ ਰਿਮਾਂਡ ਹਾਸਲ ਕਰ ਚੁੱਕੀ ਹੈ।

ਅੰਮ੍ਰਿਤਸਰ ਪੁਲਿਸ ਵੱਲੋਂ ਅਦਾਲਤ ਵਿੱਚ ਨਰਾਇਣ ਸਿੰਘ ਚੌੜਾ ਦਾ ਫਿਰ ਤੋਂ ਪੁਲਿਸ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਨੇ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਕੀ ਬੋਲੇ ਨਰਾਇਣ ਚੌੜਾ ਦੇ ਵਕੀਲ

ਨਰਾਇਣ ਸਿੰਘ ਚੌੜਾ ਦੇ ਵਕੀਲ ਨੇ ਇਸ ਮੌਕੇ ਕਿਹਾ ਕਿ ਪੰਜਾਬ ਪੁਲਿਸ ਨੇ ਸੀਸੀਟੀਵੀ ਦੀ ਜਾਂਚ ਅਤੇ ਹੋਰ ਐਂਗਲ ਜਾਨਣ ਲਈ ਤਿੰਨ ਦਾ ਰਿਮਾਂਡ ਮੰਗਿਆ ਸੀ, ਪਰ ਕੋਰਟ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਕੋਰਟ ਨੇ ਪੁਲਿਸ ਦੀਆਂ ਸਾਰੀਆਂ ਦਲੀਲਾਂ ਨੂੰ ਨਕਾਰਦੇ ਹੋਏ ਨਰਾਇਣ ਚੋੜਾ ਨੂੰ 14 ਦਿਨ ਰਿਮਾਂਡ ‘ਤੇ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ਤੱਕ ਅਪਣੀ ਜਾਂਚ ‘ਚ ਕੁਝ ਵੀ ਨਹੀਂ ਕੱਢ ਸਕੀ ਹੈ, ਇਸ ਲਈ ਹੁਣ ਬਹਾਨੇ ਬਣਾਏ ਜਾ ਰਹੇ ਹਨ।

ਪੁਲਿਸ ਨੇ ਕੀਤੀ ਸੀ 2 ਦਿਨ ਦੇ ਰਿਮਾਂਡ ਦੀ ਮੰਗ

ਇਸ ਦੌਰਾਨ ਵੱਖ-ਵੱਖ ਪੇਸ਼ੀਆਂ ਵਿੱਚ ਪੁਲਿਸ ਨੂੰ ਦਿੱਤਾ ਗਿਆ 11 ਦਿਨ ਦਾ ਰਿਮਾਂਡ ਪੂਰਾ ਹੋ ਗਿਆ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ 3 ਦਿਨ ਦਾ ਰਿਮਾਂਡ ਮੰਗ ਰਹੀ ਸੀ, ਪਰ ਕੋਰਟ ਨੇ ਨਿਆਇਕ ਹਿਰਾਸਤ ਚ ਭੇਜ ਦਿੱਤਾ ਹੈ।

4 ਦਸੰਬਰ ਨੂੰ ਹੋਇਆ ਸੀ ਸੁਖਬੀਰ ਬਾਦਲ ‘ਤੇ ਹਮਲਾ

ਦੱਸ ਦੇਈਏ ਕਿ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਕੀਤਾ ਸੀ। ਇਸ ਦੌਰਾਨ ਉਥੇ ਮੌਜੂਦ ਪੁਲਿਸ ਨੇ ਨਾਰਾਇਣ ਚੌੜਾ ਨੂੰ ਘਟਨਾ ਵਾਲੀ ਥਾਂ ‘ਤੇ ਹੀ ਕਾਬੂ ਕਰ ਲਿਆ। ਇਸ ਹਮਲੇ ਤੋਂ ਬਾਅਦ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
Exit mobile version