Crime: ਲੁਧਿਆਣਾ ਵਿੱਚ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਭਾਣਜੇ ਵੱਲੋਂ ਮਾਮੇ ਦਾ ਕਤਲ
Ludhiana murder: ਪ੍ਰਾਪਤ ਵੇਰਵਿਆਂ ਅਨੁਸਾਰ ਦੋਵੇਂ ਰਾਤ ਨੂੰ ਸ਼ਰਾਬ ਪੀ ਰਹੇ ਸਨ ਕਿ ਪੈਸਿਆਂ ਨੂੰ ਲੈ ਕੇ ਉਨ੍ਹਾਂ ਦੀ ਆਪਸ ਵਿੱਚ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਸੁਨੀਲ ਨੇ ਇੰਦਰਜੀਤ ਦੇ ਸਿਰ 'ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ।
ਸੰਕੇਤਕ ਤਸਵੀਰ
ਪੁਲਿਸ ਵੱਲੋਂ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ
ਪ੍ਰਾਪਤ ਵੇਰਵਿਆਂ ਅਨੁਸਾਰ ਦੋਵੇਂ ਰਾਤ ਨੂੰ ਸ਼ਰਾਬ ਪੀ ਰਹੇ ਸਨ ਕਿ ਪੈਸਿਆਂ ਨੂੰ ਲੈ ਕੇ ਉਨ੍ਹਾਂ ਦੀ ਆਪਸ ਵਿੱਚ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਸੁਨੀਲ ਨੇ ਇੰਦਰਜੀਤ ਦੇ ਸਿਰ ‘ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ। ਸੁਨੀਲ ਆਪਣੇ ਮਾਮੇ ਦਾ ਕਤਲ ਕਰਕੇ ਫਰਾਰ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਇੰਦਰਜੀਤ ਦੀ ਖੂਨ ਨਾਲ ਲੱਥਪੱਥ ਲਾਸ਼ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਥਾਣਾ ਕੂੰਮਕਲਾਂ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਵਰਮਾ ਦਾ ਪਰਿਵਾਰ ਦੁੱਗਰੀ ‘ਚ ਰਹਿੰਦਾ ਹੈ, ਜਦਕਿ ਸੁਨੀਲ ਕੁਮਾਰ ਦੀ ਪਤਨੀ ਅਤੇ ਬੱਚੇ ਗੋਰਖਪੁਰ ‘ਚ ਹਨ। ਪੁਲੀਸ ਨੇ ਸੁਨੀਲ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ੱਕ ਕੀਤਾ ਜਾ ਰਿਹਾ ਹੈ ਕਿ ਕਤਲ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਚਲਾ ਗਿਆ ਹੈ ਅਤੇ ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਕਰ ਰਹੀ ਹੈ।ਟੀਮ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਮਕਾਨਾਂ ਦੀ ਉਸਾਰੀ ਦਾ ਕੰਮ ਕਰਦੇ ਸਨ ਮਾਮਾ ਭਾਣਜਾ
ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਦਾ ਰਹਿਣ ਵਾਲਾ ਇੰਦਰਜੀਤ ਵਰਮਾ ਇੱਥੇ ਉਸਾਰੀ ਦਾ ਠੇਕਾ ਲੈਂਦਾ ਸੀ। ਇਸ ਸਮੇਂ ਉਸ ਨੇ ਪਿੰਡ ਭਾਗਪੁਰ ਵਿੱਚ ਮਕਾਨ ਬਣਾਉਣ ਦਾ ਠੇਕਾ ਲਿਆ ਸੀ। ਉਹ ਉਸਾਰੀ ਵਾਲੀ ਥਾਂ ‘ਤੇ ਆਪਣੇ ਦੂਰ ਦੇ ਭਤੀਜੇ ਸੁਨੀਲ ਨਾਲ ਰਹਿੰਦਾ ਸੀ। ਉਸ ਨੇ ਆਪਣੀ ਦਿਹਾੜੀ ਤੋਂ ਵੱਧ ਪੈਸੇ ਲਏ ਸਨ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਜਿਸ ਕਾਰਨ ਦੋਵਾਂ ਵਿਚ ਝਗੜਾ ਹੋ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
