ਵਿਜੀਲੈਂਸ ਰੇਡ ਮਾਮਲੇ ‘ਚ ਮਜੀਠੀਆ ਤੇ ਸਮਰਥਕਾਂ ‘ਤੇ ਨਵੀਂ FIR ਦਰਜ, ਹੱਥੋਪਾਈ ਦੇ ਇਲਜ਼ਾਮ
Bikram Singh Majithia: ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵੱਧ ਗਈ ਗਈਆਂ ਹਨ। ਵਿਜੀਲੈਂਸ ਰੇਡ ਮਾਮਲੇ 'ਚ ਮਜੀਠੀਆ ਤੇ ਉਨ੍ਹਾਂ ਦੇ ਸਮਰਥਕਾਂ 'ਤੇ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਇਸ ਰੇਡ ਦੌਰਾਨ ਮਜੀਠੀਆ ਦੇ ਸਮਰਥਕਾਂ ਨੇ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਦੇ ਇਲਜ਼ਾਮ ਹਨ।
ਅਕਾਲ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵੱਧ ਗਈ ਗਈਆਂ ਹਨ। ਵਿਜੀਲੈਂਸ ਰੇਡ ਮਾਮਲੇ ‘ਚ ਮਜੀਠੀਆ ਤੇ ਉਨ੍ਹਾਂ ਦੇ ਸਮਰਥਕਾਂ ‘ਤੇ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਇਸ ਰੇਡ ਦੌਰਾਨ ਮਜੀਠੀਆ ਦੇ ਸਮਰਥਕਾਂ ਨੇ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਦੇ ਇਲਜ਼ਾਮ ਹਨ।
ਇਸ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੇ FIR ਦਰਜ ਕੀਤੀ ਸੀ। ਇਲਜ਼ਾਮ ਹਨ ਕਿ ਵਿਜੀਲੈਂਸ ਟੀਮ ਦੀ ਕਾਰਵਾਈ ਦੌਰਾਨ ਮਜੀਠੀਆ ਦੇ ਸਮਰਥਕਾਂ ਨੇ ਰੁਕਾਵਟ ਪਾਈ ਸੀ। ਇਹ ਐਫਆਈਆਰ ਸਰਕਾਰੀ ਡਿਊਟੀ ‘ਚ ਰੁਕਾਵਟ ਪਾਉਣ ਦੇ ਇਲਜ਼ਾਮਾਂ ਹੇਠ ਦਰਜ ਕੀਤੀ ਗਈ ਹੈ। ਹੁਣ FIR ਤੋਂ ਬਾਅਦ ਮਜੀਠੀਆ ਦੇ ਸਮਰਥਕਾਂ ‘ਤੇ ਹੋ ਸਖਤ ਕਾਰਵਾਈ ਸਕਦੀ ਹੈ।
ਬਿਕਰਮ ਮਜੀਠੀਆ ਨੂੰ ਪੰਜਾਬ ਪੁਲਿਸ ਨੇ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਅਤੇ ਵਿਜੀਲੈਂਸ ਟੀਮਾਂ ਨੇ ਇਹ ਕਾਰਵਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੀ। ਇਸ ਸਮੇਂ ਦੌਰਾਨ, ਪੰਜਾਬ ਭਰ ਵਿੱਚ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਵਿੱਚ ਮਜੀਠੀਆ ਨਾਲ ਜੁੜੇ ਅੰਮ੍ਰਿਤਸਰ ਦੇ ਨੌਂ ਸਥਾਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ।
2 ਅਗਸਤ ਤੱਕ ਨਿਆਂਇਕ ਹਿਰਾਸਤ ਚ ਮਜੀਠੀਆਂ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੈ। ਮਜੀਠੀਆ ਦੇ ਵਕੀਲਾਂ ਨੇ ਬੁੱਧਵਾਰ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਸੁਣਵਾਈ ਕੀਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਤੇ ਇੱਕ ਹੋਰ ਐਫਆਈਆਰ ਦਰਜ ਹੋ ਗਈ ਹੈ।