AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਤਾ ਨਹੀਂ ਸੀ ਇਹ ਰਾਤ ਹੋਵੇਗੀ ਆਖਰੀ! ਨਿੱਕੀ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ

ਦਿੱਲੀ ਦੇ ਉੱਤਮ ਨਗਰ ਇਲਾਕੇ ਵਿੱਚ ਇੱਕ ਬੱਸ ਵਿੱਚ ਸਾਹਿਲ ਅਤੇ ਨਿੱਕੀ ਦੀ ਅਚਾਨਕ ਮੁਲਾਕਾਤ ਹੋਈ ਸੀ। ਸਾਹਿਲ ਐਸਐਸਸੀ ਕੋਚਿੰਗ ਲਈ ਜਾਂਦਾ ਸੀ ਜਦੋਂ ਕਿ ਨਿੱਕੀ ਮੈਡੀਕਲ ਕੋਚਿੰਗ ਲੈ ਰਹੀ ਸੀ।

ਪਤਾ ਨਹੀਂ ਸੀ ਇਹ ਰਾਤ ਹੋਵੇਗੀ ਆਖਰੀ! ਨਿੱਕੀ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ
ਪਤਾ ਨਹੀਂ ਸੀ ਇਹ ਰਾਤ ਹੋਵੇਗੀ ਆਖਰੀ! ਨਿੱਕੀ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ। NIcky last night video
kusum-chopra
| Published: 15 Feb 2023 16:17 PM IST
Share
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸ਼ਰਧਾ ਦੇ ਕਤਲ ਤੋਂ ਬਾਅਦ ਇਕ ਵਾਰ ਫਿਰ ਪਿਆਰ ਦੀ ਖੌਫਨਾਕ ਕਹਾਣੀ ਸਾਹਮਣੇ ਆਈ ਹੈ। ਜਿਸ ਵਿੱਚ ਸਾਹਿਲ ਗਹਿਲੋਤ ਨਾਮਕ ਪ੍ਰੇਮੀ ਨੇ ਆਪਣੀ 22 ਸਾਲਾ ਪ੍ਰੇਮਿਕਾ ਨਿੱਕੀ ਯਾਦਵ ਵਾਸੀ ਝੱਜਰ ਦਾ ਮੋਬਾਈਲ ਦੀ ਬੇਰਹਿਮੀ ਨਾਲ ਮੋਬਾਈਲ ਦੇ ਤਾਰ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਹੁਣ ਇਸ ਕਤਲ ਕੇਸ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਹੋ ਰਹੇ ਹਨ। ਨਿੱਕੀ ਦੇ ਕਤਲ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਉੱਤਮ ਨਗਰ ‘ਚ ਨਿੱਕੀ ਯਾਦਵ ਜਿਸ ਮਕਾਨ ‘ਚ ਕਿਰਾਏ ‘ਤੇ ਰਹਿੰਦੀ ਸੀ। ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਉਹ ਛੱਤ ਵੱਲ ਜਾਂਦੀ ਨਜਰ ਆ ਰਹੀ ਹੈ। ਉਸ ਨੇ ਇੱਕ ਹੱਥ ਵਿੱਚ ਕੱਪੜੇ ਫੜੇ ਹੋਏ ਸਨ। ਵੀਡੀਓ ‘ਚ ਨਿੱਕੀ ਦੇ ਚਿਹਰੇ ‘ਤੇ ਕੋਈ ਚਿੰਤਾ ਨਜ਼ਰ ਨਹੀਂ ਆ ਰਹੀ ਹੈ। ਉਹ ਚਿੱਲ ਅੰਦਾਜ਼ ‘ਚ ਛੱਤ ਦੀਆਂ ਪੌੜੀਆਂ ‘ਤੇ ਜਾਂਦੀ ਦਿਖਾਈ ਦੇ ਰਹੀ ਹੈ। ਦੂਜੇ ਪਾਸੇ ਇਕ ਹੋਰ ਫੁਟੇਜ ‘ਚ ਨਿੱਕੀ ਰਾਤ ਨੂੰ 9 ਵਜੇ ਦੇ ਕਰੀਬ ਦੂਜੀ ਵਾਰ ਬਾਹਰ ਜਾਂਦੀ ਦਿਖਾਈ ਦੇ ਰਹੀ ਹੈ। ਨੀਤੂ ਯਾਦਵ ਆਪਣੀ ਇਕ ਭੈਣ ਨਾਲ ਇਸ ਫਲੈਟ ‘ਚ ਪਿਛਲੇ 5 ਮਹੀਨਿਆਂ ਤੋਂ ਰਹਿ ਰਹੀ ਸੀ ਅਤੇ ਦੋਸ਼ੀ ਸਾਹਿਲ ਗਹਿਲੋਤ ਲਗਾਤਾਰ ਇੱਥੇ ਆਇਆ-ਜਾਇਆ ਕਰਦੀ ਸੀ।

ਗੁਆਂਢੀਆਂ ਨਾਲ ਬਹੁਤੀ ਗੱਲ ਨਹੀਂ ਕਰਦੀ ਸੀ ਨਿੱਕੀ

ਦੱਸਿਆ ਜਾ ਰਿਹਾ ਹੈ ਕਿ ਨਿੱਕੀ ਨੇ ਆਪਣੇ ਗੁਆਂਢੀਆਂ ਨੂੰ ਦੱਸਿਆ ਸੀ ਕਿ ਉਹ ਪੜ੍ਹਾਈ ਕਰ ਰਹੀ ਹੈ ਅਤੇ ਜ਼ਿਆਦਾਤਰ ਉਹ ਲੋਕਾਂ ਨਾਲ ਗੱਲ ਨਹੀਂ ਕਰਦੀ ਸੀ। ਪਰ ਇੱਥੇ ਮੌਜੂਦ ਲੋਕਾਂ ਨੇ ਸਾਹਿਲ ਨੂੰ ਵੀ ਕਈ ਵਾਰ ਇਸ ਫਲੈਟ ‘ਚ ਆਉਂਦੇ ਦੇਖਿਆ ਹੈ। ਨਿੱਕੀ ਦੇ ਦਾਦਾ ਰਾਮਕਿਸ਼ਨ ਨੇ ਦੱਸਿਆ ਕਿ ਨਿੱਕੀ ਅਤੇ ਉਸ ਦੀ ਛੋਟੀ ਭੈਣ ਆਖਰੀ ਵਾਰ 23 ਦਸੰਬਰ ਨੂੰ ਘਰ ਆਈਆਂ ਸਨ। 5 ਦਿਨ ਘਰ ਹੀ ਰਹੀਆਂ ਸ। ਉਹ ਬਹੁਤ ਖੁਸ਼ ਸਨ। ਦੋਵੇਂ ਭੈਣਾਂ ਬਾਹਰ ਵੱਖ-ਵੱਖ ਕਾਲਜਾਂ ਵਿੱਚ ਪੜ੍ਹਦੀਆਂ ਹਨ। ਦਾਦਾ ਰਾਮਕਿਸ਼ਨ ਨੇ ਕਿਹਾ ਹੈ ਕਿ ਸਾਹਿਲ ਨੂੰ ਫਾਂਸੀ ਹੋਣੀ ਚਾਹੀਦੀ ਹੈ।ਉੱਧਰ ਕਤਲ ਦੀ ਖਬਰ ਮਿਲਣ ਤੋਂ ਬਾਅਦ ਨਿੱਕੀ ਦੀ ਮਾਂ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਸਾਹਿਲ ਨੂੰ ਨਹੀਂ ਹੈ ਪਛਤਾਵਾ

ਸਾਹਿਲ ਅਤੇ ਨਿੱਕੀ ਦਾ ਪ੍ਰੇਮ ਸਬੰਧ ਸਾਲ 2018 ਤੋਂ ਚੱਲ ਰਿਹਾ ਸੀ। ਸਾਹਿਲ ਐਸਐਸਸੀ ਕੋਚਿੰਗ ਲਈ ਜਾਂਦਾ ਸੀ ਜਦੋਂ ਕਿ ਨਿੱਕੀ ਮੈਡੀਕਲ ਦੀ ਤਿਆਰੀ ਲਈ ਕੋਚਿੰਗ ਲੈ ਰਹੀ ਸੀ। ਦੋਵੇਂ ਇੱਕੋ ਬੱਸ ਵਿੱਚ ਸਫ਼ਰ ਕਰਦੇ ਸਨ। ਇਸ ਦੌਰਾਨ ਦੋਹਾਂ ‘ਚ ਪਿਆਰ ਹੋ ਗਿਆ। ਫਿਲਹਾਲ ਪੁਲਿਸ ਨੇ ਦੋਸ਼ੀ ਸਾਹਿਲ ਨੂੰ ਗ੍ਰਿਫਤਾਰ ਕਰ ਲਿਆ ਹੈ। ਸਾਹਿਲ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...