Ludhiana Nihang Singh Murder: ਲੁਧਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਸਿੰਘ ਦਾ ਕਤਲ, ਛਬੀਲ ‘ਚ ਹੋਈ ਸੀ ਤਕਰਾਰ

Updated On: 

16 Jun 2023 12:53 PM

Ludhiana Murder: ਮੋਟਰ ਸਾਇਕਲ ਸਵਾਰ ਨੌਜਵਾਨਾਂ ਨੇ ਨਿਹੰਗ ਬਲਦੇਵ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਬੀਤੇ ਦਿਨੀਂ ਪਾਣੀ ਦੀ ਛਬੀਲ ਦੌਰਾਨ ਨੌਜਵਾਨਾਂ ਨਾਲ ਨਿਹੰਗ ਸਿੰਘ ਦੀ ਤਕਰਾਰ ਹੋਈ ਸੀ।

Ludhiana Nihang Singh Murder: ਲੁਧਿਆਣਾ ਚ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਸਿੰਘ ਦਾ ਕਤਲ, ਛਬੀਲ ਚ ਹੋਈ ਸੀ ਤਕਰਾਰ
Follow Us On

ਲੁਧਿਆਣਾ ਨਿਊਜ਼: ਲੁਧਿਆਣਾ ‘ਚ ਬੀਤੀ ਦੇਰ ਰਾਤ ਬਾਈਕ ਸਵਾਰ ਦੋ ਨੌਜਵਾਨਾਂ ਨੇ ਇੱਕ ਨਿਹੰਗ ਸਿੰਘ (Nihang Singh) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਦਾ ਨਾਮ ਬਲਦੇਵ ਸਿੰਘ ਹੈ ਉਹ ਡਰਾਈਵਰੀ ਦਾ ਕੰਮ ਕਰਦਾ ਸੀ। ਦਰਅਸਲਸ, ਬੁੱਧਵਾਰ ਨੂੰ ਨਿਹੰਗ ਬਲਦੇਵ ਸਿੰਘ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਮਿੱਠੇ ਪਾਣੀ ਦੀ ਛਬੀਲ ਲਗਾਈ ਹੋਈ ਸੀ। ਇਸ ਦੌਰਾਨ ਬਾਹਰੋਂ ਆਏ ਕੁੱਝ ਨੌਜਵਾਨਾਂ ਨਾਲ ਨਿਹੰਗ ਬਲਦੇਵ ਸਿੰਘ ਅਤੇ ਉਸ ਦੇ ਦੋਸਤਾਂ ਦੀ ਆਪਸ ਵਿੱਚ ਮਾਮੂਲੀ ਬਹਿਸ ਹੋ ਗਈ ਸੀ। ਇਸ ਦੌਰਾਨ ਛਬੀਲ ‘ਚ ਮੌਜੂਦ ਲੋਕਾਂ ਨੇ ਮਾਮਲੇ ਨੂੰ ਠੰਢਾ ਕਰਕੇ ਨੌਜਵਾਨਾਂ ਨੂੰ ਉੱਥੇ ਭੇਜ ਦਿੱਤਾ ਸੀ।

ਮੋਟਰਸਾਇਕਲ ‘ਤੇ ਸਵਾਰ ਹੋ ਕੇ ਆਏ ਹਮਲਾਵਰ

ਨਿਹੰਗ ਬਲਦੇਵ ਸਿੰਘ ਪੇਸ਼ੇ ਤੋਂ ਡਰਾਇਵਰ ਸੀ ਅਤੇ ਵੀਰਵਾਰ ਰਾਤ ਨੂੰ ਉਹ ਕੰਮ ਤੋਂ ਘਰ ਨੂੰ ਵਾਪਸ ਆਉਣ ਵੇਲੇ ਡਾਕਟਰ (Doctor) ਕੋਲ ਦਵਾਈ ਲੈਣ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਮੋਟਰਸਾਇਕਲ ‘ਤੇ ਸਵਾਰ ਹੋ ਕੇ 2 ਨੌਜਵਾਨ ਆਉਂਦੇ ਹਨ ਅਤੇ ਨਿਹੰਗ ਬਲਦੇਵ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੰਦੇ ਹਨ। ਨਿਹੰਗ ਬਲਦੇਵ ਸਿੰਘ ਪਹਿਲੇ ਵਾਰ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਸੀ। ਇਸ ਤੋਂ ਬਾਅਦ ਹਮਲਾਵਰਾਂ ਨੇ ਨਿਹੰਗ ਸਿੰਘ ‘ਤੇ ਕਈ ਵਾਰ ਹਮਲਾ ਕੀਤਾ ਅਤੇ ਲਾਸ਼ ਨੂੰ ਸੜਕ ‘ਤੇ ਹੀ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ।

ਹਮਲਾਵਾਰਾਂ ਨੇ ਲਾਸ਼ ਨੇੜੇ ਖੜ੍ਹੇ ਹੋ ਕੇ ਮਾਰੇ ਲਲਕਾਰੇ

ਮੋਟਰ ਸਾਇਕਲ ‘ਤੇ ਸਵਾਰ ਹੋ ਕੇ ਆਏ ਹਮਲਾਵਾਰਾਂ ਨੇ ਲਾਸ਼ ਨੇੜੇ ਲਲਕਾਰੇ ਵੀ ਮਾਰੇ। ਜਿਸ ਤੋਂ ਬਾਅਦ ਲਲਕਾਰੇ ਸੁਣ ਲੋਕ ਇਕੱਠਾ ਹੋ ਗਏ ਅਤੇ ਨਿਹੰਗ ਬਲਦੇਵ ਸਿੰਘ ਦੀ ਲਾਸ਼ ਖੂਨ ਨਾਲ ਭਿੱਜੀ ਦੇਖੀ ਪੁਲਿਸ ਨੂੰ ਸੂਚਨਾ ਦਿੱਤੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ (Police) ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟਵੀ ਖੰਗਾਲ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ