ਮੁਕਤਸਰ ‘ਚ ਨਿਹੰਗ ਦਾ ਕਤਲ, ਝੁੱਗੀ-ਝੌਂਪੜੀ ਬਣਾ ਕੇ ਲਗਾਇਆ ਸੀ ਲੰਗਰ, ਅਣਪਛਾਤੇ ਲੋਕਾਂ ਵੱਲੋਂ ਰਾਡਾਂ ਨਾਲ ਹਮਲਾ

jaswinder-babbar
Published: 

03 Jan 2024 15:04 PM

ਬੀਤੀ ਰਾਤ ਜਦੋਂ ਦੋ ਅਣਪਛਾਤੇ ਵਿਅਕਤੀ ਆਏ ਤਾਂ ਨਿਹੰਗ ਨੇ ਉਨ੍ਹਾਂ ਨੂੰ ਲੰਗਰ ਛਕਣ ਲਈ ਕਿਹਾ ਪਰ ਅਣਪਛਾਤੇ ਵਿਅਕਤੀਆਂ ਨੇ ਲੰਗਰ ਛਕਣ ਦੀ ਬਜਾਏ ਨਿਹੰਗ ਸਿੰਘ ਨੂੰ ਬਾਹਰ ਆਉਣ ਲਈ ਕਿਹਾ ਅਤੇ ਜਦੋਂ ਨਿਹੰਗ ਆਪਣੀ ਝੌਂਪੜੀ 'ਚੋਂ ਬਾਹਰ ਆਇਆ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਨਿਹੰਗ ਸਿੰਘ ਦਾ ਕਤਲ ਕਰਨ ਤੋਂ ਬਾਅਦ ਉਹ ਆਪਣੀ ਪਤਨੀ ਨੂੰ ਉਸ ਦੇ ਘਰ ਛੱਡ ਗਿਆ।

ਮੁਕਤਸਰ ਚ ਨਿਹੰਗ ਦਾ ਕਤਲ, ਝੁੱਗੀ-ਝੌਂਪੜੀ ਬਣਾ ਕੇ ਲਗਾਇਆ ਸੀ ਲੰਗਰ, ਅਣਪਛਾਤੇ ਲੋਕਾਂ ਵੱਲੋਂ ਰਾਡਾਂ ਨਾਲ ਹਮਲਾ
Follow Us On

ਪੰਜਾਬ ਦੇ ਮੁਕਤਸਰ ਦੇ ਹਲਕਾ ਗਿੱਦੜਬਾਹਾ ਵਿੱਚ ਬੀਤੀ ਰਾਤ ਇੱਕ ਨਿਹੰਗ ਨੂੰ ਅਣਪਛਾਤੇ ਲੋਕਾਂ ਨੇ ਡੰਡੇ ਨਾਲ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਜਸਵੀਰ ਸਿੰਘ ਬੱਗਾ ਵਾਸੀ ਹੁਸਨਰ ਨੇ ਗਿੱਦੜਬਾਹਾ ਦੇ ਮਲੋਟ ਰੋਡ ਤੇ ਝੌਂਪੜੀ ਬਣਾ ਕੇ ਪਿਛਲੇ ਕੁਝ ਦਿਨਾਂ ਤੋਂ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਲੰਗਰ ਛਕਾ ਰਿਹਾ ਸੀ।

ਅਣਪਛਾਤੇ ਲੋਕਾਂ ਵੱਲੋਂ ਰਾਡਾਂ ਨਾਲ ਹਮਲਾ

ਬੀਤੀ ਰਾਤ ਜਦੋਂ ਦੋ ਅਣਪਛਾਤੇ ਵਿਅਕਤੀ ਆਏ ਤਾਂ ਨਿਹੰਗ ਨੇ ਉਨ੍ਹਾਂ ਨੂੰ ਲੰਗਰ ਛਕਣ ਲਈ ਕਿਹਾ ਪਰ ਅਣਪਛਾਤੇ ਵਿਅਕਤੀਆਂ ਨੇ ਲੰਗਰ ਛਕਣ ਦੀ ਬਜਾਏ ਨਿਹੰਗ ਸਿੰਘ ਨੂੰ ਬਾਹਰ ਆਉਣ ਲਈ ਕਿਹਾ ਅਤੇ ਜਦੋਂ ਨਿਹੰਗ ਆਪਣੀ ਝੌਂਪੜੀ ‘ਚੋਂ ਬਾਹਰ ਆਇਆ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਉਸ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਨਿਹੰਗ ਸਿੰਘ ਦਾ ਕਤਲ ਕਰਨ ਤੋਂ ਬਾਅਦ ਉਹ ਆਪਣੀ ਪਤਨੀ ਨੂੰ ਉਸ ਦੇ ਘਰ ਛੱਡ ਗਿਆ।

3 ਬੱਚਿਆਂ ਦਾ ਪਿਤਾ ਮ੍ਰਿਤਕ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿੱਚ ਇੱਕ ਲੜਕਾ ਸਤਨਾਮ 5 ਸਾਲ, ਏਕਮ 2 ਸਾਲ ਅਤੇ ਇੱਕ ਧੀ ਧਨਵੀਰ ਕੌਰ ਜੋ ਮਹਿਜ਼ ਤਿੰਨ ਮਹੀਨੇ ਦੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।