ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕੇ ਦੇ ਮੁੱਖ ਗਵਾਹ ਨੂੰ ਮੁਲਜ਼ਮ ਅਵਤਾਰ ਦੇ ਹੱਕ ‘ਚ ਗਵਾਹੀ ਦੇਣ ਦੀ ਮਿਲੀ ਧਮਕੀ

Nirankari Bhawan Blast Case: ਧਮਾਕੇ ਦੇ ਮੁੱਖ ਗਵਾਹ ਓਂਕਾਰ ਸਿੰਘ ਨੂੰ ਲਗਾਤਾਰ ਧਮਕੀਆਂ ਭਰੇ ਫੋਨ ਆਏ ਹਨ। ਇਹ ਫੋਨ ਪੰਜ ਵੱਖ-ਵੱਖ ਨੰਬਰਾਂ ਤੋਂ ਆਏ ਅਤੇ ਉਨ੍ਹਾਂ ਨੂੰ ਮੁਲਜ਼ਮਾਂ ਦੇ ਹੱਕ ਵਿੱਚ ਗਵਾਹੀ ਦੇਣ ਦੀ ਧਮਕੀ ਦਿੱਤੀ। ਜਦੋਂ ਉਨ੍ਹਾਂ ਨੇ ਫੋਨ ਚੁੱਕਿਆ ਤਾਂ ਦੂਜੇ ਪਾਸੇ ਮੌਜੂਦ ਵਿਅਕਤੀ ਨੇ ਧਮਕੀ ਦਿੱਤੀ ਕਿ ਉਹ ਉਸ ਦੇ ਪਿਤਾ ਓਂਕਾਰ ਸਿੰਘ ਨੂੰ ਬਲਾਸਟ ਕੇਸ ਵਿੱਚ ਗਵਾਹੀ ਨਾ ਦੇਣ ਲਈ ਕਹੇ। ਪੁਲਿਸ ਹੁਣ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕੇ ਦੇ ਮੁੱਖ ਗਵਾਹ ਨੂੰ ਮੁਲਜ਼ਮ ਅਵਤਾਰ ਦੇ ਹੱਕ ‘ਚ ਗਵਾਹੀ ਦੇਣ ਦੀ ਮਿਲੀ ਧਮਕੀ
Follow Us
lalit-sharma
| Updated On: 19 Dec 2023 21:33 PM

ਪੰਜਾਬ ਦੇ ਅੰਮ੍ਰਿਤਸਰ ‘ਚ ਸੰਤ ਨਿਰੰਕਾਰੀ ਭਵਨ ‘ਚ ਹੋਏ ਧਮਾਕੇ ਦੇ ਮਾਮਲੇ ‘ਚ ਇਮਾਰਤ ਦੇ ਮੁਖੀ ਓਂਕਾਰ ਸਿੰਘ ਨੂੰ ਗਵਾਹੀ ਨਾ ਦੇਣ ‘ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਮੁਲਜ਼ਮ ਅਵਤਾਰ ਸਿੰਘ ਦੇ ਹੱਕ ਵਿੱਚ ਬਿਆਨ ਦੇਣ ਲਈ ਕਿਹਾ ਗਿਆ। ਇਹ ਧਮਕੀ ਉਨ੍ਹਾਂ ਦੇ ਬੇਟੇ ਦੇ ਫੋਨ ‘ਤੇ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਥਾਣਾ ਰਾਜਾਸਾਂਸੀ ਵਿੱਚ ਕੇਸ ਦਰਜ ਕਰਵਾਇਆ ਹੈ।

ਉਨ੍ਹਾਂ ਦੇ ਨਾਲ ਬੀਤੀ ਰਾਤ ਤੋਂ ਹੀ ਇਕ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ ਅਤੇ ਹੁਣ ਪੁਲਿਸ ਸੁਰੱਖਿਆ ਲਈ ਸੈਸ਼ਨ ਜੱਜ ਕੋਲ ਜਾ ਰਹੀ ਹੈ।ਓਂਕਾਰ ਸਿੰਘ ਨੇ ਧਮਕੀਆਂ ਮਿਲਣ ਸਬੰਧੀ ਰਾਜਾਸਾਂਸੀ ਪੁਲਿਸ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦਰਬਾਰੀ ਲਾਲ ਦੀ ਅਦਾਲਤ ਵਿੱਚ ਚੱਲ ਰਹੀ ਹੈ। ਜਿਸ ਵਿੱਚ ਉਨ੍ਹਾਂ ਦੀ ਗਵਾਹੀ ਲਈ 20 ਦਸੰਬਰ ਦੀ ਤਰੀਕ ਤੈਅ ਕੀਤੀ ਗਈ ਹੈ।

17 ਦਸੰਬਰ ਨੂੰ ਆਏ ਧਮਕੀ ਭਰੇ 5 ਫੋਨ

ਉਨ੍ਹਾਂ ਨੇ ਦੱਸਿਆ ਕਿ ਗਵਾਹੀ ਤੋਂ ਦੋ ਦਿਨ ਪਹਿਲਾਂ 17 ਦਸੰਬਰ ਨੂੰ ਉਨ੍ਹਾਂ ਉਸ ਦੇ ਲੜਕੇ ਗੁਰਪਿਆਰ ਸਿੰਘ ਨੂੰ ਪੰਜ ਵੱਖ-ਵੱਖ ਨੰਬਰਾਂ ਤੋਂ ਫੋਨ ਆਇਆ ਸੀ। ਜਦੋਂ ਉਨ੍ਹਾਂ ਨੇ ਫੋਨ ਚੁੱਕਿਆ ਤਾਂ ਦੂਜੇ ਪਾਸੇ ਮੌਜੂਦ ਵਿਅਕਤੀ ਨੇ ਧਮਕੀ ਦਿੱਤੀ ਕਿ ਉਹ ਉਸ ਦੇ ਪਿਤਾ ਓਂਕਾਰ ਸਿੰਘ ਨੂੰ ਬਲਾਸਟ ਕੇਸ ਵਿੱਚ ਗਵਾਹੀ ਨਾ ਦੇਣ ਲਈ ਕਹੇ। ਜੇ ਗਵਾਹੀ ਦੇਣੀ ਹੈ ਤਾਂ ਅਵਤਾਰ ਸਿੰਘ ਦੇ ਹੱਕ ਵਿੱਚ ਦੇਵੇ।

ਉਸਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਸੱਚੀ ਗਵਾਹੀ ਦਿੱਤੀ ਤਾਂ ਉਨ੍ਹਾਂ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਵੇਗਾ। ਇਸ ਕਾਲ ਦੀ ਰਿਕਾਰਡਿੰਗ ਪੈਨ ਡਰਾਈਵ ਰਾਹੀਂ ਪੁਲਿਸ ਨੂੰ ਭੇਜ ਦਿੱਤੀ ਗਈ ਹੈ। ਜਿਸ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨਵੰਬਰ 2018 ਨੂੰ ਹੋਇਆ ਸੀ ਹਮਲਾ

18 ਨਵੰਬਰ 2018 ਨੂੰ ਅਦਲੀਵਾਲ ਰੋਡ ‘ਤੇ ਸਥਿਤ ਨਿਰੰਕਾਰੀ ਭਵਨ ਦੇ ਬਾਹਰ ਗ੍ਰੇਨੇਡ ਹਮਲਾ ਹੋਇਆ ਸੀ। ਜਿਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 26 ਲੋਕ ਜ਼ਖਮੀ ਹੋਏ ਸਨ। ਇਸ ਸਬੰਧੀ ਰਾਜਾਸਾਂਸੀ ਪੁਲਿਸ ਵੱਲੋਂ ਥਾਣਾ ਰਾਜਾਸਾਂਸੀ ਵਿੱਚ ਕੇਸ ਨੰਬਰ 12/18 ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਅਵਤਾਰ ਸਿੰਘ ਅਤੇ ਵਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਜਦਕਿ 3 ਹੋਰ ਭਗੌੜੇ ਮੁਲਜ਼ਮ ਹਰਮੀਤ ਸਿੰਘ ਪੀਐਚਡੀ. ਲਖਬੀਰ ਸਿੰਘ ਰੋਡੇ, ਪਰਮਜੀਤ ਸਿੰਘ ਲਾਲੀ ਅਤੇ ਜਾਵੇਦ ਵਿਦੇਸ਼ ਵਿੱਚ ਲੁੱਕੇ ਬੈਠੇ ਹਨ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...