ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕੇ ਦੇ ਮੁੱਖ ਗਵਾਹ ਨੂੰ ਮੁਲਜ਼ਮ ਅਵਤਾਰ ਦੇ ਹੱਕ ‘ਚ ਗਵਾਹੀ ਦੇਣ ਦੀ ਮਿਲੀ ਧਮਕੀ
Nirankari Bhawan Blast Case: ਧਮਾਕੇ ਦੇ ਮੁੱਖ ਗਵਾਹ ਓਂਕਾਰ ਸਿੰਘ ਨੂੰ ਲਗਾਤਾਰ ਧਮਕੀਆਂ ਭਰੇ ਫੋਨ ਆਏ ਹਨ। ਇਹ ਫੋਨ ਪੰਜ ਵੱਖ-ਵੱਖ ਨੰਬਰਾਂ ਤੋਂ ਆਏ ਅਤੇ ਉਨ੍ਹਾਂ ਨੂੰ ਮੁਲਜ਼ਮਾਂ ਦੇ ਹੱਕ ਵਿੱਚ ਗਵਾਹੀ ਦੇਣ ਦੀ ਧਮਕੀ ਦਿੱਤੀ। ਜਦੋਂ ਉਨ੍ਹਾਂ ਨੇ ਫੋਨ ਚੁੱਕਿਆ ਤਾਂ ਦੂਜੇ ਪਾਸੇ ਮੌਜੂਦ ਵਿਅਕਤੀ ਨੇ ਧਮਕੀ ਦਿੱਤੀ ਕਿ ਉਹ ਉਸ ਦੇ ਪਿਤਾ ਓਂਕਾਰ ਸਿੰਘ ਨੂੰ ਬਲਾਸਟ ਕੇਸ ਵਿੱਚ ਗਵਾਹੀ ਨਾ ਦੇਣ ਲਈ ਕਹੇ। ਪੁਲਿਸ ਹੁਣ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬ ਦੇ ਅੰਮ੍ਰਿਤਸਰ ‘ਚ ਸੰਤ ਨਿਰੰਕਾਰੀ ਭਵਨ ‘ਚ ਹੋਏ ਧਮਾਕੇ ਦੇ ਮਾਮਲੇ ‘ਚ ਇਮਾਰਤ ਦੇ ਮੁਖੀ ਓਂਕਾਰ ਸਿੰਘ ਨੂੰ ਗਵਾਹੀ ਨਾ ਦੇਣ ‘ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਮੁਲਜ਼ਮ ਅਵਤਾਰ ਸਿੰਘ ਦੇ ਹੱਕ ਵਿੱਚ ਬਿਆਨ ਦੇਣ ਲਈ ਕਿਹਾ ਗਿਆ। ਇਹ ਧਮਕੀ ਉਨ੍ਹਾਂ ਦੇ ਬੇਟੇ ਦੇ ਫੋਨ ‘ਤੇ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਥਾਣਾ ਰਾਜਾਸਾਂਸੀ ਵਿੱਚ ਕੇਸ ਦਰਜ ਕਰਵਾਇਆ ਹੈ।
ਉਨ੍ਹਾਂ ਦੇ ਨਾਲ ਬੀਤੀ ਰਾਤ ਤੋਂ ਹੀ ਇਕ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ ਅਤੇ ਹੁਣ ਪੁਲਿਸ ਸੁਰੱਖਿਆ ਲਈ ਸੈਸ਼ਨ ਜੱਜ ਕੋਲ ਜਾ ਰਹੀ ਹੈ।ਓਂਕਾਰ ਸਿੰਘ ਨੇ ਧਮਕੀਆਂ ਮਿਲਣ ਸਬੰਧੀ ਰਾਜਾਸਾਂਸੀ ਪੁਲਿਸ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦਰਬਾਰੀ ਲਾਲ ਦੀ ਅਦਾਲਤ ਵਿੱਚ ਚੱਲ ਰਹੀ ਹੈ। ਜਿਸ ਵਿੱਚ ਉਨ੍ਹਾਂ ਦੀ ਗਵਾਹੀ ਲਈ 20 ਦਸੰਬਰ ਦੀ ਤਰੀਕ ਤੈਅ ਕੀਤੀ ਗਈ ਹੈ।
17 ਦਸੰਬਰ ਨੂੰ ਆਏ ਧਮਕੀ ਭਰੇ 5 ਫੋਨ
ਉਨ੍ਹਾਂ ਨੇ ਦੱਸਿਆ ਕਿ ਗਵਾਹੀ ਤੋਂ ਦੋ ਦਿਨ ਪਹਿਲਾਂ 17 ਦਸੰਬਰ ਨੂੰ ਉਨ੍ਹਾਂ ਉਸ ਦੇ ਲੜਕੇ ਗੁਰਪਿਆਰ ਸਿੰਘ ਨੂੰ ਪੰਜ ਵੱਖ-ਵੱਖ ਨੰਬਰਾਂ ਤੋਂ ਫੋਨ ਆਇਆ ਸੀ। ਜਦੋਂ ਉਨ੍ਹਾਂ ਨੇ ਫੋਨ ਚੁੱਕਿਆ ਤਾਂ ਦੂਜੇ ਪਾਸੇ ਮੌਜੂਦ ਵਿਅਕਤੀ ਨੇ ਧਮਕੀ ਦਿੱਤੀ ਕਿ ਉਹ ਉਸ ਦੇ ਪਿਤਾ ਓਂਕਾਰ ਸਿੰਘ ਨੂੰ ਬਲਾਸਟ ਕੇਸ ਵਿੱਚ ਗਵਾਹੀ ਨਾ ਦੇਣ ਲਈ ਕਹੇ। ਜੇ ਗਵਾਹੀ ਦੇਣੀ ਹੈ ਤਾਂ ਅਵਤਾਰ ਸਿੰਘ ਦੇ ਹੱਕ ਵਿੱਚ ਦੇਵੇ।
ਉਸਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਸੱਚੀ ਗਵਾਹੀ ਦਿੱਤੀ ਤਾਂ ਉਨ੍ਹਾਂ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਵੇਗਾ। ਇਸ ਕਾਲ ਦੀ ਰਿਕਾਰਡਿੰਗ ਪੈਨ ਡਰਾਈਵ ਰਾਹੀਂ ਪੁਲਿਸ ਨੂੰ ਭੇਜ ਦਿੱਤੀ ਗਈ ਹੈ। ਜਿਸ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
