AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Murder:ਹੋਲ ਮੁਹੱਲਾ ਵੇਖਣ ਗਏ NRI ਨਿਹੰਗ ਦਾ ਕੀਤਾ ਕਤਲ

Murder in Sri Anandpur:ਜੀਪ ਵਿੱਚ ਅਸ਼ਲੀਲ ਗਾਣੇ ਲਾਉਣ ਤੋਂ ਰੋਕਿਆ ਤਾ ਬਦਮਾਸ਼ਾਂ ਨੇ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ, ਮ੍ਰਿਤਕ ਦੇ ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਾਰੇ ਮੁਲਜ਼ਮ ਫੜ੍ਹੇ ਨਹੀਂ ਜਾਣਗੇ ਉਹ ਪ੍ਰਦੀਪ ਸਿੰਘ ਦਾ ਸਸਕਾਰ ਨਹੀਂ ਕਰਨਗੇ,, ਪ੍ਰਦੀਪ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤ ਸੀ,, ਜਿਸਨੂੰ ਕੁੱਝ ਮਹੀਨੇ ਪਹਿਲਾਂ ਹੀ ਕੈਨੇਡਾ ਦੀ ਪੀਆਰ ਮਿਲੀ ਸੀ,,

Murder:ਹੋਲ ਮੁਹੱਲਾ ਵੇਖਣ ਗਏ NRI ਨਿਹੰਗ ਦਾ ਕੀਤਾ ਕਤਲ
ਸ੍ਰੀ ਅਨੰਦਪੁਰ ਸਾਹਿਬ ਵਿਖੇ NRI ਨਿਹੰਗ ਸਿੰਗ ਦਾ ਕਤਲ ਕਰ ਦਿੱਤਾ ਗਿਆ, ਕਿਉਂਕਿ ਉਸਨੇ ਕੁੱਝ ਨੌਜਵਾਨਾਂ ਨੂੰ ਅਸ਼ਲੀਲ ਗਾਣਾ ਬੰਦ ਕਰਨ ਲਈ ਕਿਹਾ ਸੀ।
tv9-punjabi
| Updated On: 08 Mar 2023 12:11 PM IST
Share
ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੀ ਕਾਨੂੰਨ ਵਿਵਸਥਾ ਦਿਨੋ ਦਿਨ ਵਿਗੜਦੀ ਜਾ ਰਹੀ ਹੈ,, ਸੂਬੇ ਵਿੱਚ ਆਏ ਦਿਨ ਕਤਲ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਨੇ, ਹੁਣ ਤਾਜਾ ਮਾਮਲਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ,, ਜਿੱਥੇ ਇੱਕ NRI ਨਿਹੰਗ ਦਾ ਕੁੱਝ ਗੁੰਡਿਆਂ ਨੇ ਕਤਲ ਕਰ ਦਿੱਤਾ, ਬਸ ਉਸਦਾ ਕਸੂਰ ਸਿਰਫ ਏਨਾ ਹੀ ਸੀ ਕਿ ਉਸਨੇ ਇੱਕ ਨੌਜਵਾਨ ਨੂੰ ਜੀਪ ਵਿੱਚ ਅਸ਼ਲੀਲ ਗੀਤ ਲਾਉਣ ਤੋਂ ਰੋਕਿਆ ਸੀ,,

ਕਤਲ ਹੋਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ

ਸੂਬਾ ਸਰਕਾਰ ਭਾਵੇਂ ਜਿੰਨੇ ਮਰਜੀ ਦਾਅਵੇ ਕਰ ਲਵੇ ਪਰ ਸੂਬੇ ਵਿੱਚ ਗੁੰਡਾਗਰਦੀ ਦਿਨ ਦਿਨ ਵੱਧਦੀ ਹੀ ਜਾ ਰਹੀ ਹੈ,, ਅਜਨਾਲਾ ਵਾਲੀ ਘਟਨਾ ਵੀ ਗੁੰਡਾਗਰਦੀ ਦੀ ਜਿਉਂਦੀ ਜਾਗਦੀ ਮਿਸਾਲ ਹੈ ਤੇ ਹੁਣ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਿਹੜਾ ਨਿਹੰਗ ਸਿੰਘ ਦਾ ਕਤਲ ਹੋਇਆ ਹੈ ਉਸਤੋਂ ਸਾਫ ਹੋ ਜਾਂਦਾ ਹੈ ਕਿ ਕਾਨੂੰਨ ਵਿਵਸਥਾ ਬਿਲਕੁੱਲ ਖਰਾਬ ਹੈ ਤੇ ਸਰਕਾਰ ਸਿਰਫ ਕਾਨੂੰਨ ਵਿਵਸਥਾ ਠੀਕ ਹੋਣ ਦੇ ਸਿਰਫ ਦਾਅਵੇ ਹੀ ਕਰਦੀ ਰਹਿੰਦੀ ਹੈ,, 24 ਸਾਲਾ ਨਿਹੰਗ ਦਾ ਕਤਲ ਹੋਣ ਨਾਲ ਉਸਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ,, ਤੇ ਪਿੰਡ ਵਿੱਚ ਵੀ ਕਤਲ ਹੋਣ ਦੇ ਕਾਰਨ ਸੋਗ ਦੀ ਲਹਿਰ ਪਾਈ ਜਾ ਰਹੀ ਹੈ,

ਮਾਪਿਆਂ ਦਾ ਇੱਕਲੌਤਾ ਪੁੱਤ ਸੀ ਪ੍ਰਦੀਪ ਸਿੰਘ

ਰਿਸ਼ਤੇਦਾਰਾਂ ਨੇ ਦੱਸਿਆ ਕਿ ਪ੍ਰਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਵੀ ਹੈ ਜੋ ਵਿਦੇਸ਼ ਵਿੱਚ ਰਹਿੰਦੀ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਕਤਲ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਉਨ੍ਹਾਂ ਨੇ ਐਲਾਨ ਕੀਤਾ ਕਿ ਜਦੋਂ ਸਾਰੇ ਮੁਲਜ਼ਮ ਫੜੇ ਨਹੀਂ ਜਾਂਦੇ, ਉਦੋਂ ਤੱਕ ਪ੍ਰਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਮੁਲਜ਼ਮਾਂ ਨੇ ਮ੍ਰਿਤਕ ਦੇ ਕੇਸਾਂ ਦੀ ਵੀ ਬੇਅਦਬੀ ਕੀਤੀ ਹੈ

ਕੁੱਝ ਮਹੀਨੇ ਪਹਿਲਾਂ ਹੀ ਕੈਨੇਡਾ ‘ਚ ਮਿਲੀ ਸੀ ਪੀਆਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ ਵਿਦੇਸ਼ ਵਿੱਚ ਕੈਨੇਡਾ ਰਹਿੰਦਾ ਸੀ ਅਤੇ ਕੁਝ ਮਹੀਨੇ ਪਹਿਲਾਂ ਉਸ ਨੇ ਕੈਨੇਡਾ ਵਿੱਚ ਪੀ.ਆਰ.ਦੀ ਕੀਤੀ ਸੀ ਅਤੇ ਸਤੰਬਰ ਮਹੀਨੇ ਵਿੱਚ ਉਹ ਵਾਪਸ ਆਪਣੇ ਘਰ ਆ ਗਿਆ ਸੀ। 5 ਮਾਰਚ ਨੂੰ ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੇਖਣ ਗਏ ਸਨ ਅਤੇ ਰਸਤੇ ਵਿਚ ਜਦੋਂ ਉਨ੍ਹਾਂ ਨੇ ਕਾਰ ਵਿਚ ਕੁਝ ਗੁੰਡਿਆਂ ਨੂੰ ਉੱਚੀ ਆਵਾਜ਼ ਵਿਚ ਅਸ਼ਲੀਲ ਗੀਤ ਵਜਾਉਂਦੇ ਦੇਖਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਸਮਝਾਉਣ ਅਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਗੁੰਡਿਆਂ ਨੇ ਪ੍ਰਦੀਪ ਸਿੰਘ ‘ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...