AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਸ਼ਾਮਲ ਇੱਕ ਹੋਰ ਏਜੰਟ ਕਾਬੂ

ਬਿਊਰੋ ਨੇ ਐਮਵੀਆਈ, ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ 'ਤੇ ਮਿਲੀਭੁਗਤ ਦਾ ਪਰਦਾਫਾਸ਼ ਕੀਤਾ ਸੀ। ਖੁਲਾਸਾ ਹੋਇਆ ਕਿ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ।

ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ 'ਚ ਸ਼ਾਮਲ ਇੱਕ ਹੋਰ ਏਜੰਟ ਕਾਬੂ
davinder-kumar-jalandhar
| Published: 09 Feb 2023 10:47 AM IST
Share
ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਚ ਹੁਣ ਤੱਕ ਐਮਵੀਆਈ ਸਮੇਤ 14 ਏਜੰਟ ਪੁਲਿਸ ਦੇ ਹੱਥੀ ਚੜ੍ਹ ਚੁੱਕੇ ਹਨ।

ਇੱਕ ਹੋਰ ਭਗੌੜਾ ਏਜੰਟ ਗ੍ਰਿਫਤਾਰ

ਜਲੰਧਰ। ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਵੱਡੇ ਪੱਧਰ ‘ਤੇ ਮਿਲੀਭੁਗਤ ਦਾ ਹੋਇਆ ਸੀ ਖੁਲਾਸਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮਵੀਆਈ, ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ ‘ਤੇ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ ।

ਵਿਜੀਲੈਂਸ ਨੇ ਦਰਜ ਕੀਤਾ ਮਾਮਲਾ

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 13 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਜਾਂ ਜਮਾਨਤਾਂ ਉਪਰ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ, ਸਪਨਾ, ਲਵਲੀਨ ਸਿੰਘ ਲਵੀ ਅਤੇ ਰਾਜੇਸ਼ ਸਹੋਤਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ । ਪੰਜਾਬ ਵਿਜੀਲੈਂਸ ਬਿਊਰੋ ਵੱਲੋ ਪਿਛਲੇ ਕਈ ਸਮੇਂ ਤੋਂ ਫਿਟਨੈਸ ਸਰਟੀਫਿਕੇਟ ਘਪਲੇ ਕਰਨ ਵਾਲੇ ਮੁਲਜਮਾਂ ਨੂੰ ਫੜਿਆ ਜਾ ਰਿਹਾ ਹੈ । ਹੁਣ ਤਕ ਵਿਜੀਲੈਂਸ ਵਿਭਾਗ ਨੇ (ਐਮਵੀਆਈ) ਤੇ 14 ਏਜੰਟਾਂ ਨੂੰ ਗਿਰਫ਼ਤਾਰ ਕਰ ਲਿਆ ਹੈ। ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਮਾਮਲੇ ਚ ਹੋਰ ਕਿੰਨੇ ਲੋਕ ਸ਼ਾਮਲ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...