one more arrrested in motor vehicle scam Punjabi news - TV9 Punjabi

ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਸ਼ਾਮਲ ਇੱਕ ਹੋਰ ਏਜੰਟ ਕਾਬੂ

Published: 

09 Feb 2023 10:47 AM

ਬਿਊਰੋ ਨੇ ਐਮਵੀਆਈ, ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ 'ਤੇ ਮਿਲੀਭੁਗਤ ਦਾ ਪਰਦਾਫਾਸ਼ ਕੀਤਾ ਸੀ। ਖੁਲਾਸਾ ਹੋਇਆ ਕਿ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ।

ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਕਾਬੂ
Follow Us On

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਚ ਹੁਣ ਤੱਕ ਐਮਵੀਆਈ ਸਮੇਤ 14 ਏਜੰਟ ਪੁਲਿਸ ਦੇ ਹੱਥੀ ਚੜ੍ਹ ਚੁੱਕੇ ਹਨ।

ਇੱਕ ਹੋਰ ਭਗੌੜਾ ਏਜੰਟ ਗ੍ਰਿਫਤਾਰ

ਜਲੰਧਰ। ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਵੱਡੇ ਪੱਧਰ ‘ਤੇ ਮਿਲੀਭੁਗਤ ਦਾ ਹੋਇਆ ਸੀ ਖੁਲਾਸਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮਵੀਆਈ, ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ ‘ਤੇ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ ।

ਵਿਜੀਲੈਂਸ ਨੇ ਦਰਜ ਕੀਤਾ ਮਾਮਲਾ

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 13 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਜਾਂ ਜਮਾਨਤਾਂ ਉਪਰ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ, ਸਪਨਾ, ਲਵਲੀਨ ਸਿੰਘ ਲਵੀ ਅਤੇ ਰਾਜੇਸ਼ ਸਹੋਤਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ।

ਪੰਜਾਬ ਵਿਜੀਲੈਂਸ ਬਿਊਰੋ ਵੱਲੋ ਪਿਛਲੇ ਕਈ ਸਮੇਂ ਤੋਂ ਫਿਟਨੈਸ ਸਰਟੀਫਿਕੇਟ ਘਪਲੇ ਕਰਨ ਵਾਲੇ ਮੁਲਜਮਾਂ ਨੂੰ ਫੜਿਆ ਜਾ ਰਿਹਾ ਹੈ । ਹੁਣ ਤਕ ਵਿਜੀਲੈਂਸ ਵਿਭਾਗ ਨੇ (ਐਮਵੀਆਈ) ਤੇ 14 ਏਜੰਟਾਂ ਨੂੰ ਗਿਰਫ਼ਤਾਰ ਕਰ ਲਿਆ ਹੈ। ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਮਾਮਲੇ ਚ ਹੋਰ ਕਿੰਨੇ ਲੋਕ ਸ਼ਾਮਲ ਹਨ।

Exit mobile version