Accident With Stray Animal: ਅਵਾਰਾ ਪਸ਼ੂ ਬਣੇ ਕਾਲ, ਟੱਕਰ ਤੋਂ ਬਾਅਦ ਦੋ ਪੁਲਿਸ ਮੁਲਾਜਮਾਂ ‘ਚੋਂ ਇਕ ਦੀ ਮੌਤ, ਇਕ ਜਖਮੀ
ਇਨ੍ਹਾਂ ਘਟਨਾਵਾਂ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਲੋਕਾਂ ਦੀ ਸ਼ਿਕਾਇਤ ਹੈ ਕਿ ਆਵਾਰਾ ਪਸ਼ੂਆਂ ਦੇ ਕਾਰਨ ਆਏ ਦਿਨ ਹਾਦਸੇ ਹੋ ਰਹੇ ਹਨ, ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀ ਦੇ ਰਿਹਾ ਹੈ।
ਫਾਜਿਲਕਾ ਨਿਊਜ: ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਵਿੱਚ ਇੱਕੋ ਹੀ ਦਿਨ ਵਿੱਚ ਅਵਾਰਾ ਪਸ਼ੂਆਂ ਨਾਲ ਟੱਕਰ ਦੀਆਂ ਵਾਪਰੀਆਂ ਦੋ ਘਟਨਾਵਾਂ ਵਿੱਚ ਦੋ ਪੁਲਿਸ ਮੁਲਾਜ਼ਮਾਂ ਚੋਂ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਕਰਮਚਾਰੀ ਫੱਟੜ ਹੋ ਗਿਆ। ਜਾਣਕਾਰੀ ਮੁਤਾਬਕ ਅਬੋਹਰ ਥਾਣਾ ਨੰਬਰ 2 ਦੇ ਵਿਚ ਬਤੌਰ ਏਐਸਆਈ ਡਿਊਟੀ ਕਰ ਰਹੇ ਵਿਨੋਦ ਕੁਮਾਰ ਪੁੱਤਰ ਪ੍ਰਿਥਵੀਰਾਜ ਉਮਰ 53 ਸਾਲ ਵਾਸੀ ਖੈਰਪੁਰ ਦੇ ਭਰਾ ਧਰਮਪਾਲ ਨੇ ਦੱਸਿਆ ਕੀ ਉਨ੍ਹਾਂ ਦੇ ਭਰਾ ਪੰਜਾਬ ਪੁਲਿਸ ਦੇ ਵਿਚ ਬਤੌਰ ASI ਤਾਇਨਾਤ ਸੀ ਅਤੇ ਸੰਮਨ ਵੰਡਣ ਦਾ ਕੰਮ ਕਰਦੇ ਸਨ।
ਬੀਤੇ ਦਿਨ ਉਹ ਆਪਣੀ ਬੇਟੀ ਦੇ ਨਾਲ ਬਾਈਕ ਤੇ ਸਵਾਰ ਹੋ ਕੇ ਪਿੰਡ ਰਾਏਪੁਰ ਵੱਲ ਨੂੰ ਜਾ ਰਹੇ ਸਨ ਕਿ ਰਸਤੇ ਵਿੱਚ ਅਚਾਨਕ ਇਕ ਅਵਾਰਾ ਪਸ਼ੂ ਨੇ ਉਹਨਾਂ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਦੇ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਨ੍ਹਾਂ ਤੁਰੰਤ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਸ੍ਰੀਗੰਗਾਨਗਰ ਵਿੱਖੇ ਰੈਫਰ ਕਰ ਦਿੱਤਾ, ਜਿੱਥੇ ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਗਈ ।


