ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ FIR ਦਰਜ, 12 ਸਾਲ ਪੁਰਾਣਾ ਹੈ ਮਾਮਲਾ
Ranjit Singh Dhadrianwala: ਪੰਜਾਬ ਹਰਿਆਣਾ ਹਾਈਕੋਰਟ 'ਚ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਹੈ। ਐਸਐਸਪੀ ਪਟਿਆਲਾ ਨੇ ਹਲਫ਼ਨਾਮਾ ਦਾਇਰ ਕੀਤਾ ਹੈ। ਤਤਕਾਲੀ ਐਸਐਚਓ ਡੀਐਸਪੀ ਅਸ਼ੋਕ ਕੁਮਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਹਨਾਂ ਦੇ ਖਿਲਾਫ ਵਿਭਾਗੀ ਜਾਂਚ ਕੀਤੀ ਜਾਵੇਗੀ।
Ranjit Singh Dhadrianwala: ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖਿਲਾਫ 2012 ਵਿੱਚ ਪਰਮੇਸ਼ਵਰ ਧਾਮ ਵਿੱਚ ਇੱਕ ਲੜਕੀ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ‘ਚ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਹੈ। ਐਸਐਸਪੀ ਪਟਿਆਲਾ ਨੇ ਹਲਫ਼ਨਾਮਾ ਦਾਇਰ ਕੀਤਾ ਹੈ। ਤਤਕਾਲੀ ਐਸਐਚਓ ਡੀਐਸਪੀ ਅਸ਼ੋਕ ਕੁਮਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਹਨਾਂ ਦੇ ਖਿਲਾਫ ਵਿਭਾਗੀ ਜਾਂਚ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਅਨੁਸਾਰ 12 ਸਾਲ ਪਹਿਲਾਂ 28 ਸਾਲ ਦੀ ਲੜਕੀ ਦੀ ਸ਼ੱਕੀ ਹਾਲਾਤ ‘ਚ ਮੌਤ ਹੋਈ ਸੀ। ਮੌਤ ਤੋਂ ਬਾਅਦ ਉਸ ਦੇ ਪੋਸਟਮਾਰਟਮ ‘ਚ ਜਹਿਰ ਦੀ ਗੱਲ ਸਾਹਮਣੇ ਆਈ ਸੀ। ਮ੍ਰਿਤਕਾ ਕੈਥਲ ਤੋਂ ਪਰਿਵਾਰ ਨਾਲ ਪਰਮੇਸ਼ਰ ਦੁਆਰ ਦਰਸ਼ਨ ਕਰਨ ਲਈ ਆਈ ਸੀ।
ਹਾਲਾਂਕਿ ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਪਰਮੇਸ਼ਰ ਦੁਆਰ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਲੜਕੀ ਦੀ ਮੌਤ ਇਮਾਰਤ ਦੇ ਬਾਹਰ ਹੋਈ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਰਣਜੀਤ ਸਿੰਘ ਢੱਡਰੀਆਂਵਾਲੇ ਦੇਸ਼ ਤੋਂ ਬਾਹਰ ਸਨ। ਬਾਅਦ ‘ਚ ਪੀੜਤ ਪਰਿਵਾਰ ਦੇ ਮੈਂਬਰਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।
ਪਿਛਲੀ ਸੁਣਵਾਈ ‘ਤੇ ਹਾਈਕੋਰਟ ਨੇ ਸਖ਼ਤ ਰੁਖ਼ ਅਪਣਾਇਆ ਸੀ। ਅਦਾਲਤ ਨੇ ਡੀਜੀਪੀ ਤੋਂ ਪੁੱਛਿਆ ਸੀ ਕਿ ਇਸ 12 ਸਾਲ ਪੁਰਾਣੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੇ ਬਿਨਾਂ ਜਾਂਚ ਕਿਵੇਂ ਕੀਤੀ ਗਈ। ਹਾਈ ਕੋਰਟ ਨੇ ਇਹ ਵੀ ਜਾਣਕਾਰੀ ਦੇਣ ਲਈ ਕਿਹਾ ਕਿ ਕੀ ਐਫਆਈਆਰ ਦਰਜ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਜਾਂ ਨਹੀਂ।
ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਨੇ ਇੱਕ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਸੀਨੀਅਰ ਆਈਪੀਐਸ ਅਧਿਕਾਰੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਕਰਵਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਗੰਭੀਰ ਦੋਸ਼ ਲਾਏ ਗਏ ਹਨ। ਪਟੀਸ਼ਨਕਰਤਾ ਦੀ ਵਕੀਲ ਨਵਨੀਤ ਕੌਰ ਨੇ ਕਿਹਾ ਕਿ ਬਾਬੇ ਦੇ ਪੈਰੋਕਾਰਾਂ ਨੇ ਪਟੀਸ਼ਨਰ ਨੂੰ ਧਮਕੀਆਂ ਦਿੱਤੀਆਂ ਸਨ। ਉਸ ਨੂੰ ਕਿਹਾ ਗਿਆ ਕਿ ਉਹ ਜਗ੍ਹਾ ਖਾਲੀ ਕਰ ਦੇਵੇ, ਨਹੀਂ ਤਾਂ ਉਹ ਉਸ ਦੇ ਪੂਰੇ ਪਰਿਵਾਰ ਨੂੰ ਮਾਰ ਦੇਣਗੇ।
ਇਹ ਵੀ ਪੜ੍ਹੋ