ਪਠਾਨਕੋਟ ‘ਚ ਬੱਚਾ ਕਿਡਨੈਪਿੰਗ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫ਼ਲਤਾ, 2 ਨੂੰ ਗੋਆ ‘ਚ ਕੀਤਾ ਕਾਬੂ
Pathankot Child Arrested Case: ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਬੱਚੇ ਨੂੰ ਅਗਵਾ ਕਰਨ ਵਾਲੇ ਮਾਸਟਰ ਮਾਈਂਡ ਨੂੰ ਪੁਲਿਸ ਨੇ ਉਸਦੇ ਇੱਕ ਸਾਥੀ ਸਮੇਤ ਪਹਿਲਾਂ ਹੀ ਕਾਬੂ ਕਰ ਲਿਆ ਹੈ। ਪੁਲਿਸ ਉਸ ਦੇ ਬਾਕੀ ਸਾਥੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅੱਜ ਸਵੇਰੇ 7 ਵਜੇ ਗੋਆ ਤੋਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Pathankot Child Arrested Case: ਕੁਝ ਦਿਨ ਪਹਿਲਾਂ ਪਠਾਨਕੋਟ ‘ਚ 6 ਸਾਲ ਦੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਕੁਝ ਲੋਕਾਂ ਨੇ ਸਕੂਲ ਤੋਂ ਘਰ ਪਰਤ ਰਹੇ 6 ਸਾਲ ਦੇ ਬੱਚੇ ਨੂੰ ਅਗਵਾ ਕਰ ਲਿਆ ਸੀ। ਪਰਿਵਾਰ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਸਬੰਧੀ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਿਮਾਚਲ ਪੁਲਿਸ ਦੀ ਮਦਦ ਨਾਲ ਕੁਝ ਘੰਟਿਆਂ ‘ਚ ਹੀ ਬੱਚੇ ਨੂੰ ਬਰਾਮਦ ਕਰ ਲਿਆ।
ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਬੱਚੇ ਨੂੰ ਅਗਵਾ ਕਰਨ ਵਾਲੇ ਮਾਸਟਰ ਮਾਈਂਡ ਨੂੰ ਪੁਲਿਸ ਨੇ ਉਸਦੇ ਇੱਕ ਸਾਥੀ ਸਮੇਤ ਪਹਿਲਾਂ ਹੀ ਕਾਬੂ ਕਰ ਲਿਆ ਹੈ। ਪੁਲਿਸ ਉਸ ਦੇ ਬਾਕੀ ਸਾਥੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅੱਜ ਸਵੇਰੇ 7 ਵਜੇ ਗੋਆ ਤੋਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਗੋਆ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ।
ਫਿਲਹਾਲ ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਮਲੇ ‘ਚ ਹੋਰ ਲੋਕ ਵੀ ਸ਼ਾਮਲ ਹਨ, ਜਿਸ ਕਾਰਨ ਪੁਲਿਸ ਉਨ੍ਹਾਂ ਦੀ ਭਾਲ ‘ਚ ਵੀ ਲੱਗੀ ਹੋਈ ਹੈ। ਐੱਸਐੱਸਪੀ ਪਠਾਨਕੋਟ ਨੇ ਹਾਲੇ ਤੱਕ ਉਸ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਪਰ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਐਸ.ਪੀ ਪਠਾਨਕੋਟ ਨੇ ਦੱਸਿਆ ਕਿ ਅਗਵਾ ਹੋਇਆ ਬੱਚਾ ਕੁਝ ਘੰਟਿਆਂ ਵਿੱਚ ਹੀ ਬਰਾਮਦ ਕਰ ਲਿਆ ਗਿਆ ਸੀ ਪਰ ਉਸ ਦੇ ਸਾਹਮਣੇ ਸਭ ਤੋਂ ਵੱਡੀ ਗੱਲ ਮੁਲਜ਼ਮ ਨੂੰ ਕਾਬੂ ਕਰਨਾ ਸੀ। ਇਸ ਪੂਰੇ ਮਾਮਲੇ ਨੂੰ ਟਰੇਸ ਕੀਤਾ ਗਿਆ ਜਿਸ ਵਿੱਚ ਦੋ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਨ੍ਹਾਂ ‘ਚੋਂ ਇਕ ਮਾਸਟਰਮਾਈਂਡ ਸੀ ਅਤੇ ਹੁਣ ਗੋਆ ‘ਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਗੋਆ ਦੀ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਹੋਰ ਲੋਕ ਵੀ ਸ਼ਾਮਲ ਹਨ। ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਗੋਆ ਤੋਂ ਵਿਦੇਸ਼ ਜਾਣ ਦੀ ਵੀ ਯੋਜਨਾ ਬਣਾ ਰਿਹਾ ਸੀ।