ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 5 ਹਥਿਆਰ ਤਸਕਰ ਕਾਬੂ, 4 ਪਿਸਤੌਲ ਤੇ ਇੱਕ 12 ਬੋਰ ਰਾਈਫਲ ਬਰਾਮਦ

Updated On: 

03 Oct 2024 23:58 PM

ਪਠਾਨਕੋਟ ਪੁਲਿਸ ਨੇ 5 ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 4 ਪਿਸਤੌਲ, ਇੱਕ 12 ਬੋਰ ਦੀ ਰਾਈਫਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਕਿਸ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ, ਇਸ ਗੱਲ ਦਾ ਪਤਾ ਲਗਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਇਸ ਗਿਰੋਹ ਨਾਲ ਜੁੜੇ ਹੋਰ ਮੁਲਜ਼ਮਾਂ ਦਾ ਵੀ ਪਤਾ ਲਗਾ ਰਹੀ ਹੈ।

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 5 ਹਥਿਆਰ ਤਸਕਰ ਕਾਬੂ, 4 ਪਿਸਤੌਲ ਤੇ ਇੱਕ 12 ਬੋਰ ਰਾਈਫਲ ਬਰਾਮਦ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 5 ਹਥਿਆਰ ਤਸਕਰ ਕਾਬੂ, 4 ਪਿਸਤੌਲ ਤੇ ਇੱਕ 12 ਬੋਰ ਰਾਈਫਲ ਬਰਾਮਦ

Follow Us On

ਪੰਜਾਬ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀ ਹੈ। ਇਸ ਸਿਲਸਿਲੇ ਤਹਿਤ ਪਠਾਨਕੋਟ ਪੁਲਿਸ ਨੂੰ ਵੱਡੀ ਸਫ਼ਲਤਾ ਉਸ ਸਮੇਂ ਹਾਸਲ ਹੋਈ, ਜਦੋਂ ਪੁਲਿਸ ਨੇ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ, ਜੋ ਲੰਬ ਸਮੇਂ ਤੋਂ ਹਥਿਆਰਾ ਦੀ ਤਸਕਰੀ ਕਰ ਰਿਹਾ ਹੈ।

ਪਠਾਨਕੋਟ ਪੁਲਿਸ ਨੇ 5 ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 4 ਪਿਸਤੌਲ, ਇੱਕ 12 ਬੋਰ ਦੀ ਰਾਈਫਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਕਿਸ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ, ਇਸ ਗੱਲ ਦਾ ਪਤਾ ਲਗਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਇਸ ਗਿਰੋਹ ਨਾਲ ਜੁੜੇ ਹੋਰ ਮੁਲਜ਼ਮਾਂ ਦਾ ਵੀ ਪਤਾ ਲਗਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਠਾਨਕੋਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੂਜੇ ਸੂਬਿਆਂ ਤੋਂ ਹਥਿਆਰ ਲਿਆ ਕੇ ਤਸਕਰੀ ਕਰਦੇ ਸਨ ਤੇ ਪੰਜਾਬ ਵਿੱਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਨਾਲ ਹੀ ਉਹ ਲੋਕਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾ ਦੀ ਗ੍ਰਿਫ਼ਤਾਰੀ ਨਾਲ ਭਵਿੱਖ ਵਿੱਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਵੱਡੇ ਨੈੱਟਵਰਕ ਨੂੰ ਠੱਲ੍ਹ ਪਈ ਹੈ।