ਪਠਾਨਕੋਟ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ… ਭੇਜਿਆ ਧਮਕੀ ਭਰਿਆ ਈਮੇਲ
ਪੰਜਾਬ ਦੇ ਸਰਹੱਦੀ ਖੇਤਰ ਪਠਾਨਕੋਟ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਈਮੇਲ ਬਸੰਤ ਪੰਚਮੀ 'ਤੇ ਸਕੂਲ ਦੇ ਈਮੇਲ ਪਤੇ 'ਤੇ ਆਈ। ਇਸ ਤੋਂ ਬਾਅਦ, ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ।
ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ਜਾਰੀ ਹੈ। ਜਿਵੇਂ-ਜਿਵੇਂ 26 ਜਨਵਰੀ (ਗਣਤੰਤਰ ਦਿਵਸ) ਨੇੜੇ ਆ ਰਿਹਾ ਹੈ, ਇੱਕ ਹੋਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਵਾਰ, ਪੰਜਾਬ ਦੇ ਸਰਹੱਦੀ ਖੇਤਰ ਪਠਾਨਕੋਟ ਦੇ ਇੱਕ ਨਿੱਜੀ ਸਕੂਲ ਨੂੰ ਬਸੰਤ ਪੰਚਮੀ ‘ਤੇ ਧਮਕੀ ਮਿਲੀ ਹੈ।
26 ਜਨਵਰੀ ਤੋਂ ਪਹਿਲਾਂ, ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜਮਾਲ ਸਿੰਘ ਵਿੱਚ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੇ ਦਹਿਸ਼ਤ ਫੈਲਾ ਦਿੱਤੀ ਹੈ। ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਸਕੂਲ ਪਹੁੰਚੀਆਂ ਅਤੇ ਡੌਗ ਸਕੁਆਡ ਦੀ ਮਦਦ ਨਾਲ, ਸਕੂਲ ਦੇ ਹਰ ਕੋਨੇ-ਕੋਨੇ ਦੀ ਤਲਾਸ਼ੀ ਲਈ। ਹਾਲਾਂਕਿ, ਸੁਰੱਖਿਆ ਏਜੰਸੀਆਂ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਦੱਸ ਦੇਈਏ ਕਿ ਗੁਰਦਾਸਪੁਰ ਅਤੇ ਅੰਮ੍ਰਿਤਸਰ ਖੇਤਰਾਂ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਨੇ ਸੁਰਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ।
ਤੁਰੰਤ ਮੌਕੇ ਤੇ ਪਹੁੰਚੇ ਸੁਰੱਖਿਆ ਬਲ
ਡੀਐਸਪੀ ਦਿਹਾਤੀ ਸੁਖਜਿੰਦਰ ਸਿੰਘ ਥਾਪਰ ਨੇ ਦੱਸਿਆ ਕਿ ਨਰੋਟ ਜਮਾਲ ਸਿੰਘ ਦੇ ਨਿੱਜੀ ਸਕੂਲ ਦੇ ਈਮੇਲ ਪਤੇ ‘ਤੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਮੈਸੇਜ ਮਿਲਿਆ ਸੀ। ਪੁਲਿਸ ਅਤੇ ਸੁਰੱਖਿਆ ਬਲ ਤੁਰੰਤ ਮੌਕੇ ‘ਤੇ ਪਹੁੰਚ ਗਏ। ਡੁੰਘਾਈ ਨਾਲ ਸਕੂਲ ਅਤੇ ਹੋਰ ਥਾਵਾਂ ਦੀ ਪੂਰੀ ਤਲਾਸ਼ੀ ਲਈ ਗਈ, ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਉਨ੍ਹਾਂ ਦਾ ਤਕਨੀਕੀ ਸੈੱਲ ਈਮੇਲ ਪਤੇ ਦੀ ਜਾਂਚ ਕਰ ਰਿਹਾ ਹੈ।
ਈਮੇਲ ਵਿੱਚ ਇਹ ਲਿਖਿਆ ਸੀ: 23 ਜਨਵਰੀ ਨੂੰ, “ਬੰਬ ਧਮਾਕਾ” ਟਾਈਟਲ ਵਾਲੇ ਈਮੇਲ ਪਤੇ ਤੋਂ ਸਕੂਲ ਵਿੱਚ ਮੈਸੇਜ ਮਿਲਿਆ, ਜਿਸ ਵਿੱਚ ਲਿਖਿਆ ਸੀ, “ਦੁਪਹਿਰ 1:11 ਵਜੇ 3-4 ਸਕੂਲਾਂ ਵਿੱਚ ਬੰਬ ਫਟਣਗੇ, ਅਤੇ ਆਪਣੇ ਬੱਚਿਆਂ ਨੂੰ ਬਚਾਓ। 26 ਜਨਵਰੀ ਨੂੰ ਸਕੂਲਾਂ ਵਿੱਚ ਤਿਰੰਗਾ ਝੰਡਾ ਬੰਦ।
ਲੋਕਾਂ ਨੂੰ ਘਬਰਾਉਣ ਦੀ ਨਹੀਂ ਲੋੜ – ਐਸਐਸਪੀ
ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਮੇਲ ਬਾਰੇ ਜਾਣਕਾਰੀ ਮਿਲੀ, ਉਨ੍ਹਾਂ ਨੇ ਸਾਰੇ ਸਕੂਲਾਂ ਵਿੱਚ ਸੁਰੱਖਿਆ ਵਧਾ ਦਿੱਤੀ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ। ਇਸ ਮੇ ਦੀ ਉਸ ਦੀ ਸਾਈਬਰ ਸੈੱਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ
ਪਹਿਲਾਂ ਵੀ ਕਈ ਸਕੂਲਾਂ ਨੂੰ ਮਿਲ ਚੁੱਕੀਆਂ ਹਨ ਧਮਕੀਆਂ
ਇਸਤੋਂ ਪਹਿਲਾ ਫਿਰੋਜਪੁਰ, ਮੋਗਾ ਅਤੇ ਅੰਮ੍ਰਿਤਸਰ ਸਮੇਤ ਕਈ ਜਿਲ੍ਹਿਆਂ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀਆਂ ਮਿਲ ਚੁੱਕੀਆਂ ਹਨ। ਅੰਮ੍ਰਿਤਸਰ ਦੇ ਮਾਲ ਰੋਡ ‘ਤੇ ਸਥਿਤ ਇੱਕ ਸਰਕਾਰੀ ਸਕੂਲ ਦੇ ਈਮੇਲ ਪਤੇ ‘ਤੇ ਧਮਕੀ ਭਰਿਆ ਈਮੇਲ ਮਿਲਿਆ ਸੀ ਤਾਂ ਮੋਗਾ ਜ਼ਿਲ੍ਹੇ ਦੇ ਦੋ ਸਕੂਲਾਂ ਦੇ ਅਧਿਕਾਰਤ ਈਮੇਲ ਪਤੇ ‘ਤੇ ਈਮੇਲ ਆਈ ਸੀ, ਜਿਸ ਨੇ ਸਾਰਿਆਂ ਨੂੰ ਦਹਿਸ਼ਤ ਵਿੱਚ ਪਾ ਦਿੱਤਾ ਸੀ। ਈਮੇਲ ਵਿੱਚ ਕਿਹਾ ਗਿਆ ਸੀ ਕਿ ਦੁਪਹਿਰ 2:11 ਵਜੇ ਇੱਕ ਧਮਾਕਾ ਹੋਵੇਗਾ। ਹਾਲਾਂਕਿ, ਸਰਚ ਆਪਰੇਸ਼ਨ ਤੋਂ ਬਾਅਦ ਜਾਂਚ ਏਜੰਸੀਆਂ ਨੂੰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਸੀ।


