ਪਟਿਆਲਾ 'ਚ ਕੇਂਦਰੀ ਜੇਲ੍ਹ 'ਚ ਕੈਦੀ ਨੇ ਕੀਤੀ ਖੁਦਕੁਸ਼ੀ: ਦਰੱਖਤ ਤੋਂ ਮਾਰੀ ਛਾਲ; ਨਸ਼ਾ ਤਸਕਰੀ ਦੇ ਕੇਸ ਵਿੱਚ ਸੀ ਬੰਦ | Patiala Central Jail prisoner suicide Know details in Punjabi Punjabi news - TV9 Punjabi

ਪਟਿਆਲਾ ‘ਚ ਕੇਂਦਰੀ ਜੇਲ੍ਹ ‘ਚ ਕੈਦੀ ਨੇ ਕੀਤੀ ਖੁਦਕੁਸ਼ੀ: ਦਰੱਖਤ ਤੋਂ ਮਾਰੀ ਛਾਲ; ਨਸ਼ਾ ਤਸਕਰੀ ਦੇ ਕੇਸ ਵਿੱਚ ਸੀ ਬੰਦ

Published: 

04 Oct 2024 15:34 PM

ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 28 ਸਾਲ ਹੈ। ਉਸ ਨੂੰ ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਗਿਆ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ। ਵੀਰਵਾਰ ਨੂੰ ਉਸ ਨੇ ਦਰੱਖਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਲਾਸ਼ ਨੂੰ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ, ਜਿੱਥੇ ਮ੍ਰਿਤਕ ਕੈਦੀ ਦੇ ਰਿਸ਼ਤੇਦਾਰਾਂ ਦੇ ਬਿਆਨ ਲਏ ਜਾਣਗੇ।

ਪਟਿਆਲਾ ਚ ਕੇਂਦਰੀ ਜੇਲ੍ਹ ਚ ਕੈਦੀ ਨੇ ਕੀਤੀ ਖੁਦਕੁਸ਼ੀ: ਦਰੱਖਤ ਤੋਂ ਮਾਰੀ ਛਾਲ; ਨਸ਼ਾ ਤਸਕਰੀ ਦੇ ਕੇਸ ਵਿੱਚ ਸੀ ਬੰਦ

ਸੰਕੇਤਕ ਤਸਵੀਰ

Follow Us On

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਨੇ ਦਰੱਖਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਕੈਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ, ਉਸ ਨੇ ਬੀਤੇ ਦਿਨ ਖੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਕੈਦੀ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ। ਜਿੱਥੇ ਸ਼ੁੱਕਰਵਾਰ ਨੂੰ ਉਸ ਦਾ ਪੋਸਟਮਾਰਟਮ ਹੋਵੇਗਾ।

ਪਰਿਵਾਰਕ ਮੈਂਬਰਾਂ ਦੇ ਲਏ ਜਾਣਗੇ ਬਿਆਨ

ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 28 ਸਾਲ ਹੈ। ਉਸ ਨੂੰ ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਗਿਆ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ। ਵੀਰਵਾਰ ਨੂੰ ਉਸ ਨੇ ਦਰੱਖਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਲਾਸ਼ ਨੂੰ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ, ਜਿੱਥੇ ਮ੍ਰਿਤਕ ਕੈਦੀ ਦੇ ਰਿਸ਼ਤੇਦਾਰਾਂ ਦੇ ਬਿਆਨ ਲਏ ਜਾਣਗੇ। ਇਸ ਤੋਂ ਬਾਅਦ ਮੈਜਿਸਟ੍ਰੇਟ ਦੀ ਮੌਜੂਦਗੀ ‘ਚ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਕਰਮਚਾਰੀ ਦਾ ਚੱਲ ਰਿਹਾ ਇਲਾਜ

ਜਦੋਂ ਕੈਦੀ ਨੇ ਦਰੱਖਤ ਤੋਂ ਛਾਲ ਮਾਰੀ ਤਾਂ ਇੱਕ ਜੇਲ ਕਰਮਚਾਰੀ ‘ਤੇ ਡਿੱਗ ਗਿਆ, ਜਿਸ ਕਾਰਨ ਕਰਮਚਾਰੀ ਦੇ ਦੰਦ ਵੀ ਟੁੱਟ ਗਏ। ਜ਼ਖ਼ਮੀ ਮੁਲਾਜ਼ਮ ਜਸਕਿੰਦਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਮਾਮਲੇ ਦੀ ਜਾਣਕਾਰੀ ਤ੍ਰਿਪੜੀ ਥਾਣੇ ਨੂੰ ਦਿੱਤੀ ਗਈ ਹੈ, ਇਹ ਘਟਨਾ ਵੀਰਵਾਰ ਦੁਪਹਿਰ ਬਾਅਦ ਦੀ ਦੱਸੀ ਜਾਂਦੀ ਹੈ।

ਕੈਦੀ ਨੂੰ 830 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਸੀ ਕਾਬੂ

ਤ੍ਰਿਪੜੀ ਥਾਣਾ ਪੁਲਿਸ ਨੇ ਕਰਨਵੀਰ ਸਿੰਘ ਉਰਫ ਸੋਨੂੰ ਵਾਸੀ ਆਨੰਦ ਨਗਰ ਬੀ. ਐਸ.ਆਈ ਗੁਰਪਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ ਪਿੰਡ ਜੱਸੋਵਾਲ ਸਟੇਡੀਅਮ ਨੇੜਿਓਂ ਮੁਲਜ਼ਮ ਨੂੰ ਕਾਬੂ ਕੀਤਾ ਸੀ, ਜਿਸ ਪਾਸੋਂ 830 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ ਹਨ। ਤ੍ਰਿਪੜੀ ਥਾਣੇ ਦੇ ਐਸਐਚਓ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਦਰੱਖਤ ਤੋਂ ਛਾਲ ਮਾਰ ਕੇ ਮਰਨ ਵਾਲੇ ਕੈਦੀ ਦਾ ਅੱਜ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 5 ਹਥਿਆਰ ਤਸਕਰ ਕਾਬੂ, 4 ਪਿਸਤੌਲ ਤੇ ਇੱਕ 12 ਬੋਰ ਰਾਈਫਲ ਬਰਾਮਦ

Exit mobile version