Double Murder: ਪਟਿਆਲਾ ‘ਚ ਦਿਨ-ਦਿਹਾੜੇ ਦੋਹਰਾ ਕਤਲ, ਬਾਥਰੂਮ ‘ਚੋਂ ਮਿਲੀਆਂ ਮਾਂ-ਪੁੱਤਰ ਦੀਆਂ ਲਾਸ਼ਾਂ; ਪੁਲਿਸ ਨੂੰ ਮਿਲੇ ਅਹਿਮ ਸੁਰਾਗ

Updated On: 

27 Jul 2023 11:53 AM

ਪਟਿਆਲਾ ਵਿੱਚ ਦਿਨ-ਦਿਹਾੜੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ 'ਚੋਂ ਬਰਾਮਦ ਹੋਈਆਂ ਹਨ। ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।

Double Murder: ਪਟਿਆਲਾ ਚ ਦਿਨ-ਦਿਹਾੜੇ ਦੋਹਰਾ ਕਤਲ, ਬਾਥਰੂਮ ਚੋਂ ਮਿਲੀਆਂ ਮਾਂ-ਪੁੱਤਰ ਦੀਆਂ ਲਾਸ਼ਾਂ; ਪੁਲਿਸ ਨੂੰ ਮਿਲੇ ਅਹਿਮ ਸੁਰਾਗ
Follow Us On

ਪਟਿਆਲਾ ਨਿਊਜ਼। ਪਟਿਆਲਾ ਦੇ ਸਰਹਿੰਦ ਰੋਡ ‘ਤੇ ਸਥਿਤ ਪਿੰਡ ਝਿੱਲ ਨੇੜੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ‘ਚ ਦਿਨ-ਦਿਹਾੜੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ ‘ਚੋਂ ਬਰਾਮਦ ਹੋਈਆਂ ਹਨ। ਜਿਸ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ।

ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਦੋਵਾਂ ਦੀ ਪਛਾਣ ਜਸਵੀਰ ਕੌਰ ਅਤੇ ਹਰਵਿੰਦਰ ਸਿੰਘ ਜੱਗੀ ਵਜੋਂ ਹੋਈ ਹੈ।

ਇਥੇ ਇਹ ਦੱਸਣਯੋਗ ਹੈ ਕਿ ਮ੍ਰਿਤਕ ਮਹਿਲਾਂ ਦਾ ਪਤੀ ਗੁਰਮਨ ਸਿੰਘ ਆਟੋ ਚਾਲਕ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਮੈਂ ਕਰੀਬ ਸ਼ਾਮ 4 ਵਜੇ ਜਦੋਂ ਘਰ ਵਾਪਸ ਪਰਤੀਆ ਤਾਂ ਘਰ ਦੇ ਅੰਦਰ ਤੋਂ ਕੁੰਡੀ ਲੱਗੀ ਹੋਈ ਸੀ। ਉਸ ਨੇ ਕਈ ਵਾਰ ਦਰਵਾਜੇ ਨੂੰ ਖੜਕਾਇਆ। ਜਿਸ ਤੋਂ ਬਾਅਦ ਦਰਵਾਜ਼ੇ ਦਾ ਤਾਲਾ ਤੋੜੀਆ ਗਿਆ। ਜਦੋਂ ਉਹ ਅੰਦਰ ਗਏ ਤਾਂ ਦੋਵੇਂ ਮਾਂ-ਪੁੱਤ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਹੋਈਆਂ ਸਨ।

ਐਸਪੀ ਸਿਟੀ ਟੀਮ ਸਮੇਤ ਮੌਕੇ ਤੇ ਪੁੱਜੇ

ਜਾਣਕਾਰੀ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਫੋਰੈਂਸਿਕ ਟੀਮ ਮੌਕੇ ਤੇ ਪਹੁੰਚ ਗਈ। ਫੋਰੈਂਸਿਕ ਟੀਮ ਨੇ ਸੈਂਪਲ ਲਏ। ਪੁਲਿਸ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮ ਕਤਲ ਕੇਸ ਦੀ ਹਰ ਪਹਿਲੂ ਨਾਲ ਜਾਂਚ ਕਰ ਰਹੀ ਹੈ।

ਪੁਲਿਸ ਨੂੰ ਮਿਲੇ ਅਹਿਮ ਸੁਰਾਗ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਜਾਂਚ ਦੌਰਾਨ ਕਈ ਅਹਿਮ ਸੁਰਾਗ ਮਿਲੇ ਹਨ। ਪੁਲਿਸ ਨੂੰ ਮ੍ਰਿਤਕ ਦੇ ਦੋਸਤ ‘ਤੇ ਕਤਲ ਦਾ ਸ਼ੱਕ ਹੈ। ਪੁਲਿਸ ਨੂੰ ਜਾਂਚ ਦੌਰਾਨ ਘਰੋਂ ਨਸ਼ੇ ਦੇ ਇੰਜੈਕਸ਼ਨ ਵੀ ਬਰਾਮਦ ਹੋਏ ਹਨ। ਸੂਤਰਾਂ ਮੁਤਾਬਕ ਕਾਤਲ ਨੇ ਖੂਨ ਦੇ ਨਿਸ਼ਾਨ ਧੋਣ ਦੀ ਕੋਸ਼ਿਸ ਕੀਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories