ਪਟਿਆਲਾ ‘ਚ ਗੈਂਗਸਟਰ ਦਾ ਐਨਕਾਉਂਟਰ, ਕਈ ਵਾਰਦਾਤਾਂ ‘ਚ ਸੀ ਸ਼ਾਮਲ
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਅੱਜ ਇੰਚਾਰਜ ਸੀਆਈਏ ਸਟਾਫ ਪ੍ਰਦੀਪ ਬਾਜ਼ਵਾ ਨੂੰ ਸਰਹਿੰਦ ਰੋਡ ਪਟਿਆਲਾ 'ਤੇ ਉਸ ਦੀ ਗਤੀਵਿਧੀ ਬਾਰੇ ਗੁਪਤ ਸੂਚਨਾ ਮਿਲੀ ਸੀ, ਜਦੋਂ ਉਹ ਆਪਣੇ ਅਮਰੀਕਾ ਅਧਾਰਤ ਹੈਂਡਲਰ ਕਰਨ ਯੂਐਸਏ ਤੋਂ ਪਾਰਸਲ ਦੇ ਰੂਪ ਵਿੱਚ .30 ਬੋਰ ਅਮਰੀਕੀ ਪਿਸਤੌਲ ਲੈ ਕੇ ਵਾਪਸ ਆ ਰਿਹਾ ਸੀ। ਇਸ ਨੂੰ ਸਰਹਿੰਦ ਰੋਡ ਤੇ ਇੱਕ ਜਗ੍ਹਾ ਪੁਲਿਸ ਨੇ ਲਲਕਾਰਿਆ ਸੀ।

ਪਟਿਆਲਾ ਪੁਲਿਸ ਨੇ ਸੋਮਵਾਰ ਸ਼ਾਮ ਨੂੰ ਇੱਕ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕਰਨ ਕੀਤਾ ਹੈ। ਉਨ੍ਹਾਂ ਕੋਲੋਂ 6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਬਰਾਮਦ ਹੋਇਆ ਹੈ। ਮੁਲਜ਼ਮ ਡਕੈਤੀ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਐਸਐਸਪੀ ਪਟਿਆਲਾ ਵਰੁਣ ਸ਼ਰਮਾ ਸਰਹਿੰਦ ਰੋਡ ‘ਤੇ ਘਟਨਾ ਸਥਾਨ ‘ਤੇ ਪਹੁੰਚੇ। ਮੀਡੀਆ ਨੂੰ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਉਸ ਵਿਰੁੱਧ ਹਥਿਆਰਾਂ ਦੀ ਵਰਤੋਂ ਕਰਕੇ ਡਕੈਤੀ ਤੇ ਚੋਰੀ ਦੀਆਂ 5 ਐਫਆਈਆਰ ਦਰਜ ਸਨ। ਹਾਲ ਹੀ ਦੇ ਸਮੇਂ ਦੌਰਾਨ, ਉਸ ਨੇ ਬੈਂਕ ਦੇ ਸੁਰੱਖਿਆ ਗਾਰਡ ਤੋਂ ਹਥਿਆਰ ਖੋਹ ਕੇ ਬੈਂਕ ਡਕੈਤੀ ਕੀਤੀ ਹੈ।
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਅੱਜ ਇੰਚਾਰਜ ਸੀਆਈਏ ਸਟਾਫ ਪ੍ਰਦੀਪ ਬਾਜ਼ਵਾ ਨੂੰ ਸਰਹਿੰਦ ਰੋਡ ਪਟਿਆਲਾ ‘ਤੇ ਉਸ ਦੀ ਗਤੀਵਿਧੀ ਬਾਰੇ ਗੁਪਤ ਸੂਚਨਾ ਮਿਲੀ ਸੀ, ਜਦੋਂ ਉਹ ਆਪਣੇ ਅਮਰੀਕਾ ਅਧਾਰਤ ਹੈਂਡਲਰ ਕਰਨ ਯੂਐਸਏ ਤੋਂ ਪਾਰਸਲ ਦੇ ਰੂਪ ਵਿੱਚ .30 ਬੋਰ ਅਮਰੀਕੀ ਪਿਸਤੌਲ ਲੈ ਕੇ ਵਾਪਸ ਆ ਰਿਹਾ ਸੀ। ਇਸ ਨੂੰ ਸਰਹਿੰਦ ਰੋਡ ਤੇ ਇੱਕ ਜਗ੍ਹਾ ਪੁਲਿਸ ਨੇ ਲਲਕਾਰਿਆ ਸੀ। ਇਸ ਦੌਰਾਨ ਉਸ ਨੇ ਆਪਣੀ ਗੈਰ-ਕਾਨੂੰਨੀ ਪਿਸਤੌਲ ਨਾਲ ਪੁਲਿਸ ਪਾਰਟੀ ‘ਤੇ 3 ਰਾਉਂਡ ਗੋਲੀਬਾਰੀ ਕੀਤੀ ਤੇ ਇੱਕ ਰਾਉਂਡ ਸੀਆਈਏ ਟੀਮ ਦੁਆਰਾ ਵਰਤੀ ਜਾ ਰਹੀ ਗੱਡੀ ‘ਤੇ ਜਾ ਵੱਜਿਆ। ਇਸ ਮੁਕਾਬਲੇ ਦੌਰਾਨ ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਦੌਰਾਨ ਬਹੁਤ ਸੰਜਮ ਦਿਖਾਉਂਦੇ ਹੋਏ ਕੁਝ ਗੋਲੀਆਂ ਚਲਾਈਆਂ ਤੇ ਉਸ ਦੀ ਇੱਕ ਗੋਲੀ ਉਸਦੀ ਲੱਤ ਵਿੱਚ ਲੱਗ ਗਈ। ਉਸ ਤੋਂ ਬਾਅਦ ਉਸ ਨੂੰ ਡਾਕਟਰੀ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਐਸਐਸਪੀ ਨੇ ਅੱਗੇ ਕਿਹਾ ਕਿ ਇਸ ਹਥਿਆਰ ਦੀ ਵਰਤੋਂ ਕਰਕੇ ਉਹ ਕੋਈ ਵੱਡਾ ਅਪਰਾਧ ਜਾਂ ਟਾਰਗੇਟ ਕਿਲਿੰਗ ਕਰ ਸਕਦਾ ਹੈ, ਇਸ ਬਾਰੇ ਪੁਲਿਸ ਨੂੰ ਪੁਖਤਾ ਜਾਣਕਾਰੀ ਸੀ। ਪੁਲਿਸ ਮੁਤਾਬਕ ਉਨ੍ਹਾਂ ਕੋਲੋਂ ਪਿਸਤੌਲ ਗ੍ਰੇਟਾ .30 ਬੋਰ, ਮੇਡ ਇਨ ਯੂਐਸਏ, ਕੰਟਰੀ ਮੇਡ .32 ਬੋਰ ਰਿਵਾਲਵਰ, ਕੰਟਰੀ ਮੇਡ (ਦੇਸੀ ਕੱਟਾ) 315 ਬੋਰ, ਕੰਟਰੀ ਮੇਡ (ਦੇਸੀ ਕੱਟਾ), 315 ਬੋਰ, ਕੰਟਰੀ ਮੇਡ (ਦੇਸੀ ਕੱਟਾ), ਕੰਟਰੀ ਮੇਡ .32 ਬੋਰ ਪਿਸਤੌਲ, 22 ਬੋਰ ਸਮੇਤ 36 ਜ਼ਿੰਦਾ ਕਾਰਤੂਸ ਬਰਮਾਦ ਕੀਤੇ ਗਏ ਹਨ। ਅਤੇ ਉਸ ਵਲੋਂ ਪਟਿਆਲਾ ਦੇ ਤ੍ਰਿਪੜੀ ਖੇਤਰ ਤੋਂ ਚੋਰੀ ਕੀਤਾ ਇੱਕ ਸਕੂਟਰ ਚੋਰੀ ਵੀ ਬਰਾਮਦ ਕੀਤਾ ਗਿਆ ਹੈ। ਐਸਐਸਪੀ ਦੇ ਨਾਲ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।