ਪਟਿਆਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਹੋਈ ਮੌਤ | patiala firing land dispute 3 people died know full in punjabi Punjabi news - TV9 Punjabi

ਪਟਿਆਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਹੋਈ ਮੌਤ

Updated On: 

26 Jun 2024 14:59 PM

ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਚਤੁਰ ਨਗਰ ਨਿਗਾਵਾਂ ਨੇੜੇ ਜ਼ਮੀਨੀ ਵਿਵਾਦ ਨੂੰ ਲੈਕੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚੇ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਪਟਿਆਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਹੋਈ ਮੌਤ

ਪਟਿਆਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ

Follow Us On

ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਚਤੁਰ ਨਗਰ ਨਿਗਾਵਾਂ ਨੇੜੇ ਜ਼ਮੀਨੀ ਵਿਵਾਦ ਨੂੰ ਲੈਕੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚੇ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਗੋਲੀਬਾਰੀ ਵਿੱਚ ਮਰਨ ਵਾਲਿਆਂ ਦੀ ਪਹਿਚਾਣ ਦਿਲਬਾਗ ਸਿੰਘ ਨੋਗਾਵਾ, ਜਸਵਿੰਦਰ ਸਿੰਘ ਜੱਸੀ ਅਤੇ ਸਤਵਿੰਦਰ ਸਿੰਘ ਦਾ ਨਾਮ ਸ਼ਾਮਿਲ ਹੈ।

ਪਹਿਲਾਂ ਹੋਈ ਬਹਿਸ, ਫਿਰ ਚੱਲੀ ਗੋਲੀ

ਬਹਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ। ਜਾਣਕਾਰੀ ਅਨੁਸਾਰ ਝਗੜਾ ਐਨਾ ਵਧ ਗਿਆ ਕਿ ਦੂਜੀ ਧਿਰ ਨੇ ਗੋਲੀ ਚਲਾ ਦਿੱਤੀ। ਜਿਸ ਵਿੱਚ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿੱਚ ਦੂਜੀ ਧਿਰ ਦੇ ਇੱਕ ਵਿਅਕਤੀ ਸਤਵਿੰਦਰ ਸਿੰਘ ਨੂੰ ਵੀ ਗੋਲੀ ਲੱਗ ਗਈ। ਜਿਸ ਦੀ ਵੀ ਮੌਤ ਹੋ ਗਈ।

ਜਦੋਂਕਿ ਉਸ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਗੋਲੀਆਂ ਲੱਗਣ ਕਾਰਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਖੇਤਾਂ ਵਿੱਚੋਂ ਉਠਾਵਾਕੇ ਪੋਸਟਮਾਰਟਮ ਲਈ ਭਿਜਵਾ ਦਿੱਤੀਆਂ ਹਨ।

ਪੰਚਾਇਤ ਵਿੱਚ ਹੋਇਆ ਸੀ ਫੈਸਲਾ- ਪੁਲਿਸ

ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੇ DSP ਬੂਟਾ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਕੋਈ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।

DSP ਬੂਟਾ ਸਿੰਘ ਨੇ ਕਿਹਾ ਕਿ ਇਹ ਝਗੜੇ ਵਿੱਚ ਕਿੰਨੀਆਂ ਗੋਲੀਆਂ ਚੱਲੀਆਂ ਹਨ ਇਸ ਗੱਲ ਦੀ ਪੁਸ਼ਟੀ ਤਾਂ ਜਾਂਚ ਤੋਂ ਬਾਅਦ ਹੀ ਹੋਵੇਗੀ। ਪੋਸਟਮਾਰਟਮ ਲਈ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਰਾਜਪੁਰਾ ਸਥਿਤ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ ਹੈ। ਝਗੜੇ ਤੋਂ ਬਾਅਦ ਦੋਵੇਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਗਏ ਹਨ। ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। DSP ਨੇ ਦੱਸਿਆ ਕਿ ਇਹ ਫੈਸਲਾ ਦੋਵਾਂ ਧਿਰਾਂ ਵੱਲੋਂ ਪੰਚਾਇਤੀ ਰੂਪ ਵਿੱਚ ਲਿਆ ਗਿਆ ਸੀ, ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Exit mobile version