ਪਟਿਆਲਾ ‘ਚ ਪੁਲਿਸ ਐਂਕਾਉਂਟਰ: ਕਰਾਸ ਫਾਇਰਿੰਗ ‘ਚ ਗੈਂਗਸਟਰ ਮਲਕੀਤ ਸਿੰਘ ਚਿੱਟਾ ਨੂੰ ਮਾਰੀ ਗੋਲੀ, ਕਤਲ ਕੇਸ ‘ਚ ਸੀ ਲੋੜੀਂਦਾ

Updated On: 

16 Dec 2023 19:45 PM

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਮਲਕੀਤ ਸਿੰਘ ਚਿੱਟਾ ਇਕੱਲਾ ਹੀ ਸਫਰ ਕਰ ਰਿਹਾ ਸੀ। ਫਿਰ ਪੁਲਿਸ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ। ਜਦੋਂ ਪੁਲਿਸ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਗੋਲੀਬਾਰੀ ਵਿੱਚ ਉਸ ਨੂੰ ਗੋਲੀ ਮਾਰੀ ਗਈ।

ਪਟਿਆਲਾ ਚ ਪੁਲਿਸ ਐਂਕਾਉਂਟਰ: ਕਰਾਸ ਫਾਇਰਿੰਗ ਚ ਗੈਂਗਸਟਰ ਮਲਕੀਤ ਸਿੰਘ ਚਿੱਟਾ ਨੂੰ ਮਾਰੀ ਗੋਲੀ, ਕਤਲ ਕੇਸ ਚ ਸੀ ਲੋੜੀਂਦਾ
Follow Us On

ਪਟਿਆਲਾ ਨਿਊਜ਼। ਖਰੜ ਤੋਂ ਬਾਅਦ ਪਟਿਆਲਾ ਵਿੱਚ ਪੰਜਾਬ ਪੁਲਿਸ ਦੀ CIA ਟੀਮ ਵੱਲੋਂ ਪੁਲਿਸ ਇੱਕ ਗੈਂਗਸਟਰ ਦਾ ਐਂਕਾਉਂਟਰ ਕਰ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਗੈਂਗਸਟਰ ਮਲਕੀਤ ਸਿੰਘ ਚਿੱਟਾ ਨੂੰ ਕਰਾਸ ਫਾਇਰਿੰਗ ਦੌਰਾਨ ਗੋਲੀ ਲੱਗ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਮੁਕਾਬਲਾ ਪਟਿਆਲਾ ਦੇ ਸੀ.ਆਈ.ਏ ਸਟਾਫ਼ ਵੱਲੋਂ ਕੀਤਾ ਗਿਆ। ਮਲਕੀਤ ਸਿੰਘ ਕਤਲ ਅਤੇ ਇਰਾਦਾ-ਏ-ਕਤਲ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ।

ਗੈਂਗਸਟਰ ਨੇ ਪੁਲਿਸ ‘ਤੇ ਚਲਾਈ ਗੋਲੀ

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਮਲਕੀਤ ਸਿੰਘ ਚਿੱਟਾ ਇਕੱਲਾ ਹੀ ਸਫਰ ਕਰ ਰਿਹਾ ਸੀ। ਫਿਰ ਪੁਲਿਸ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ। ਜਦੋਂ ਪੁਲਿਸ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਗੋਲੀਬਾਰੀ ਵਿੱਚ ਉਸ ਨੂੰ ਗੋਲੀ ਮਾਰੀ ਗਈ।

ਇਸ ਦੌਰਨ ਉਸ ਦੇ ਪੈਰ ਵਿੱਚ ਗੋਲੀ ਲੱਗੀ ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਿਆ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ 6 ਕਾਰਤੂਸ ਵੀ ਬਰਾਮਦ ਕੀਤੇ ਹਨ। ਦੱਸ ਦਈਏ ਕਿ 21 ਸਾਲਾ ਮਲਕੀਤ 6 ਕਤਲ ਕੇਸਾਂ ਵਿੱਚ ਲੋੜੀਂਦਾ ਹੈ।

ਮੁਹਾਲੀ ਪੁਲਿਸ ਨੇ ਬਦਮਾਸ਼ਾਂ ਦਾ ਐਂਕਾਉਂਟਰ ਕੀਤਾ

ਦੱਸ ਦਈਏ ਕਿ ਮੁਹਾਲੀ ਵਿੱਚ ਪੁਲਿਸ ਨੇ ਬਦਮਾਸ਼ਾਂ ਦਾ ਐਂਕਾਉਂਟਰ ਕੀਤਾ। ਇੱਥੇ ਲਾਂਡਰਾਂ ਰੋਡ ਤੇ ਦੋ ਬਦਮਾਸ਼ਾਂ ਵਿਚਕਾਰ ਗੋਲੀਆਂ ਚੱਲੀਆਂ। ਇਸ ਦੌਰਾਨ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਇਨ੍ਹਾਂ ਬਦਮਾਸ਼ਾਂ ਨੂੰ ਲੱਗੀਆਂ ਹਨ। ਜਿਸ ਤੋਂ ਬਾਅਦ ਇਨ੍ਹਾਂ ਦੋਨਾਂ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ ਲਿਆ। ਇਨ੍ਹਾਂ ਦੋਵਾਂ ਦੀ ਪਛਾਣ ਪ੍ਰਿੰਸ ਵਾਸੀ ਪਟਿਆਲਾ ਅਤੇ ਕਰਨਜੀਤ ਵਾਸੀ ਕੁਰੂਕਸ਼ੇਤਰ ਵਜੋਂ ਹੋਈ ਹੈ।

Exit mobile version