ਪਟਿਆਲਾ ਚ ਪੰਜਾਬ ਪੁਲਿਸ ਨੇ ਕੀਤਾ ਗੈਂਗਸਟਰ ਦਾ ਇਨਕਾਉਂਟਰ, ਲੱਗੀਆਂ 2 ਗੋਲੀਆਂ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਚਲਾਏ ਜਾ ਰਹੇ ਅਪਰੇਸ਼ਨ ਦੇ ਤਹਿਤ ਵੱਖ ਵੱਖ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਟਿਆਲਾ ਵਿੱਚ CIA ਵੱਲੋਂ ਗੈਂਗਸਟਰ ਦਾ ਇਨਕਾਉਟਰ ਕਰ ਦਿੱਤਾ ਗਿਆ। ਜਿਸ ਵਿੱਚ ਉਹ ਜਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਇਲਾਜ ਲਈ ਉਸ ਨੂੰ ਹਸਪਤਾਲ ਲਿਆ ਗਿਆ ਹੈ।

ਪਟਿਆਲਾ ਦੇ ਸਨੌਰ ਨੇੜੇ ਪੰਜਾਬ ਪੁਲਿਸ ਦੀ ਟੀਮ ਵੱਲੋਂ ਗੈਂਗਸਟਰ ਦਾ ਇਨਕਾਉਂਟਰ ਕਰ ਦਿੱਤਾ। ਇਸ ਮੁਕਾਬਲੇ ਵਿੱਚ ਗੈਂਗਸਟਰ ਨੂੰ 2 ਗੋਲੀਆਂ ਲੱਗੀਆਂ ਜਿਸ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ। ਇਹ ਕਾਰਵਾਈ ਪਟਿਆਲਾ ਪੁਲਿਸ ਦੇ CIA ਸਟਾਫ਼ ਵੱਲੋਂ ਕੀਤੀ ਗਈ ਹੈ।
ਇਸ ਪੂਰੇ ਮਾਮਲੇ ‘ਤੇ ਐਸਪੀਡੀ ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਇਹ ਗੈਂਗਸਟਰ ਪਟਿਆਲਾ ਦੀ ਮਥੁਰਾ ਕਲੋਨੀ ਦਾ ਰਹਿਣ ਵਾਲਾ ਸੀ ਅਤੇ ਉਸ ਦੇ ਖਿਲਾਫ ਪਟਿਆਲਾ ‘ਚ 15 ਤੋਂ ਵੱਧ ਕੇਸ ਦਰਜ ਹਨ ਕੋਤਵਾਲੀ ਪੁਲਿਸ ਅਤੇ ਸੀ.ਆਈ ਸਟਾਫ਼ ਪੁਲਿਸ ਨੂੰ ਸੂਚਨਾ ਮਿਲੀ ਕਿ ਉਹ ਪਟਿਆਲਾ ‘ਚ ਕੋਈ ਵਾਰਦਾਤ ਕਰਨ ਵਾਲਾ ਹੈ ਤਾਂ ਪੁਲਿਸ ਨੇ ਉਸਨੂੰ ਟਰੇਸ ਕਰਕੇ ਸੀਲ ਕਰਨ ਲਈ ਕਿਹਾ ਪਰ ਗੈਂਗਸਟਰ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਗੈਂਗਸਟਰ ਵੱਲੋਂ ਕੀਤੀ ਗਈ ਫਾਇਰਿੰਗ ਦੇ ਜਵਾਬ ਵਿੱਚ ਪਟਿਆਲਾ ਪੁਲਿਸ ਨੇ ਵੀ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਲੱਤ ‘ਤੇ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਜਦੋਂ ਉਹ ਹੋਸ਼ ਵਿੱਚ ਆਵੇਗੀ ਤਾਂ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਖ਼ਬਰ ਅਪਡੇਟ ਹੋ ਰਹੀ ਹੈ…..