ਅਮਰੂਦ ਦੇ ਦਰੱਖਤ ‘ਤੇ ਲਟਕ ਰਿਹਾ ਸੀ ਭੂੰਡ ਦਾ ਛੱਤਾ, ਭਤੀਜੇ ਨੇ ਲਗਾਈ ਅੱਗ…ਚਾਚੇ ਨੇ ਕੀਤਾ ਭਤੀਜੇ ਦਾ ਕਤਲ
Murder: ਪਟਿਆਲਾ 'ਚ ਭਤੀਜੇ ਦਾ ਛੱਤਾ ਸਾੜਨ 'ਤੇ ਕਤਲ ਕਰ ਦੇਣ ਦਾ ਹੈਰਾਨੀਜਨਕ ਮਾਮਲੇ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਚਾਚੇ ਨੇ ਭਤੀਜੇ ਨੂੰ ਲੋਹੇ ਦੀ ਰਾਡ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਮੁਲਜ਼ਮ ਚਾਚਾ ਤੇ ਉਸ ਦੇ ਲੜਕੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਪਟਿਆਲਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚਾਚੇ ਨੇ ਆਪਣੇ ਭਤੀਜੇ ਨੂੰ ਲੋਹੇ ਦੀ ਰਾਡ ਮਾਰਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਭਤੀਜੇ ਦਾ ਕਸੂਰ ਇਹ ਸੀ ਕਿ ਉਸ ਨੇ ਦਰੱਖਤ ਤੇ ਲੱਗੇ ਛੱਤੇ ਨੂੰ ਅੱਗ ਲਗਾ ਦਿੱਤੀ ਸੀ। ਇਸ ਤੋਂ ਗੁੱਸੇ ‘ਚ ਆ ਕੇ ਮੁਲਜ਼ਮ ਚਾਚੇ ਨੇ ਆਪਣੇ ਬੇਟੇ ਨਾਲ ਮਿਲ ਕੇ ਆਪਣੇ ਭਤੀਜੇ ‘ਤੇ ਹਮਲਾ ਕਰ ਦਿੱਤਾ। ਮੁਲਜ਼ਮ ਪਿਓ-ਪੁੱਤ ਨੇ ਆਪਣੇ ਭਰਾ ਨੂੰ ਬਚਾਉਣ ਆਏ ਦੂਜੇ ਭਤੀਜੇ ਨਾਲ ਵੀ ਕੁੱਟਮਾਰ ਕੀਤੀ ਜਿਸ ਵਿੱਚ ਉਹ ਜਖ਼ਮੀ ਹੋ ਗਿਆ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਪਿਓ-ਪੁੱਤ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਇਲਜ਼ਾਮ ਹੈ ਕਿ ਮੁਲਜ਼ਮਾਂ ਨੇ ਦੋਵਾਂ ਭਰਾਵਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਹਨਾਂ ਨੇ ਇੱਕ ਭਰਾ ਦੀ ਬਾਂਹ ਤੋੜ ਦਿੱਤੀ। ਇਸ ਦੇ ਨਾਲ ਹੀ ਦੂਜੇ ਭਰਾ ਨੂੰ ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ‘ਚ ਮਾਤਮ ਛਾ ਗਿਆ।
ਭੂੰਡ (wasp) ਦਾ ਛੱਤਾ ਤੋੜਣ ਤੋਂ ਨਰਾਜ਼ ਸੀ ਚਾਚਾ
ਇਹ ਘਟਨਾ ਪਟਿਆਲਾ ਦੇ ਈਹੜੂ ਕਲਾਂ ਦੀ ਹੈ। ਸਥਾਨਕ ਲੋਕਾਂ ਮੁਤਾਬਕ ਦੋਵਾਂ ਪਰਿਵਾਰਾਂ ਵਿਚਾਲੇ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਪੁਲਿਸ ਨੇ ਮੁਲਜ਼ਮ ਚਾਚਾ ਜਾਗਰ ਸਿੰਘ ਅਤੇ ਉਸ ਦੇ ਪੁੱਤਰ ਮਨਦੀਪ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਮ੍ਰਿਤਕ ਜੈ ਭਗਵਾਨ ਦੇ ਭਰਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦੇ ਘਰ ਅਮਰੂਦ ਦਾ ਦਰੱਖਤ ਲਾਇਆ ਹੋਇਆ ਹੈ, ਜਿਸ ਦੀ ਟਾਹਣੀ ਉਸ ਦੇ ਘਰ ਦੇ ਵਿਹੜੇ ਵਿਚ ਆ ਰਹੀ ਹੈ। ਟਾਹਣੀ ‘ਤੇ ਇੱਕ ਭੂੰਡ ਦਾ ਛੱਤਾ ਸੀ।
ਦੁਜੇ ਭਤੀਜੇ ਦੀ ਤੋੜ੍ਹੀ ਬਾਂਹ
ਪੀੜਤ ਬਲਜਿੰਦਰ ਨੇ ਦੱਸਿਆ ਕਿ ਉਸ ਨੇ ਡੇਢ ਮਹੀਨਾ ਪਹਿਲਾਂ ਛੱਤੇ ਨੂੰ ਅੱਗ ਲਗਾ ਦਿੱਤੀ ਸੀ। ਇਸ ਤੋਂ ਗੁੱਸੇ ‘ਚ ਆ ਕੇ ਉਸ ਦੇ ਚਾਚੇ ਨੇ ਉਹਨਾਂ ਦੀ ਕੁੱਟਮਾਰ ਕੀਤੀ। ਉਸ ਨੇ ਦੱਸਿਆ ਕਿ ਉਸੇ ਦਿਨ ਤੋਂ ਹੀ ਉਹ ਉਸ ਨਾਲ ਰੰਜਿਸ਼ ਰੱਖਣ ਲੱਗਾ। ਇਕ ਵਾਰ ਫਿਰ ਉਨ੍ਹਾਂ ਨੇ ਲੋਹੇ ਦੀ ਰਾਡ ਨਾਲ ਉਸ ਦੇ ਭਰਾ ‘ਤੇ ਹਮਲਾ ਕਰ ਕੇ ਕਤਲ ਕਰ ਦਿੱਤਾ। ਜਦੋਂ ਉਹ ਉਸ ਨੂੰ ਬਚਾਉਣ ਆਇਆ ਤਾਂ ਉਸ ਦੀ ਵੀ ਕੁੱਟਮਾਰ ਕੀਤੀ ਗਈ।