ਫਗਵਾੜਾ ਦੇ ਸਵੀਟ ਹਾਊਸ ‘ਤੇ ਫਾਈਰਿੰਗ, ਐਕਟਿਵਾ ‘ਤੇ ਆਏ ਬਦਮਾਸ਼ਾਂ ਨੇ ਵਰ੍ਹਾਈਆਂ ਗੋਲੀਆਂ, ਜਾਂਚ ਜਾਰੀ

Updated On: 

12 Jan 2026 13:25 PM IST

Phagwara Sweet Shop Firing Update: ਦੁਕਾਨ ਦੇ ਮਾਲਕ ਰਾਜਿੰਦਰ ਸੁਧੀਰ ਨੇ ਦੱਸਿਆ ਕਿ ਉਨ੍ਹਾਂ ਨੇ ਰੋਜਾਨਾ ਵਾਂਗ ਸਵੇਰੇ 6:30 ਵਜੇ ਆਪਣੀ ਦੁਕਾਨ ਖੋਲ੍ਹੀ, ਅਤੇ ਲਗਭਗ 15 ਮਿੰਟ ਬਾਅਦ, ਹਮਲਾਵਰਾਂ ਨੇ ਦੁਕਾਨ ਦੇ ਸ਼ੀਸ਼ੇ ਦੇ ਸਾਹਮਣੇ ਵਾਲੇ ਗੇਟ 'ਤੇ ਗੋਲੀਆਂ ਚਲਾ ਦਿੱਤੀਆਂ। ਸੂਚਨਾ ਮਿਲਣ 'ਤੇ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਫਗਵਾੜਾ ਦੇ ਸਵੀਟ ਹਾਊਸ ਤੇ ਫਾਈਰਿੰਗ, ਐਕਟਿਵਾ ਤੇ ਆਏ ਬਦਮਾਸ਼ਾਂ ਨੇ ਵਰ੍ਹਾਈਆਂ ਗੋਲੀਆਂ, ਜਾਂਚ ਜਾਰੀ

ਫਗਵਾੜਾ ਦੇ ਸਵੀਟ ਹਾਊਸ 'ਤੇ ਫਾਈਰਿੰਗ

Follow Us On

ਫਗਵਾੜਾ ਵਿੱਚ, ਸਵੇਰੇ 6:45 ਵਜੇ ਦੇ ਕਰੀਬ, ਐਕਟਿਵਾ ਸਵਾਰ ਕੁਝ ਵਿਅਕਤੀਆਂ ਨੇ ਸਥਾਨਕ ਹੁਸ਼ਿਆਰਪੁਰ ਰੋਡ ‘ਤੇ ਸਥਿਤ ਐਸਸੁਧੀਰ ਸਵੀਟਸ ‘ਤੇ ਲਗਭਗ ਸੱਤ ਰਾਊਂਡ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਕੋਈ ਫਿਰੌਤੀ ਦੀ ਮੰਗ ਦੀ ਗੱਲ ਵੀ ਸਾਹਮਣੇ ਨਹੀਂ ਆਈ ਹੈ। ਫਗਵਾੜਾ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ, ਇਸ ਘਟਨਾ ਨੂੰ ਤਿੰਨ ਵਿਅਕਤੀਆਂ ਨੇ ਅੰਜਾਮ ਦਿੱਤਾ ਹੈ। ਦੁਕਾਨ ਦੇ ਮਾਲਕ ਰਾਜਿੰਦਰ ਸੁਧੀਰ ਨੇ ਕਿਹਾ ਕਿ ਉਨ੍ਹਾਂ ਨੇ ਸਵੇਰੇ 6:30 ਵਜੇ ਆਪਣੀ ਦੁਕਾਨ ਆਮ ਵਾਂਗ ਖੋਲ੍ਹੀ, ਅਤੇ ਲਗਭਗ 15 ਮਿੰਟ ਬਾਅਦ, ਹਮਲਾਵਰਾਂ ਨੇ ਦੁਕਾਨ ਦੇ ਸ਼ੀਸ਼ੇ ਵਾਲੇ ਗੇਟ ‘ਤੇ ਗੋਲੀਆਂ ਚਲਾ ਦਿੱਤੀਆਂ। ਸੂਚਨਾ ਮਿਲਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਉੱਧਰ , ਮੌਕੇ ‘ਤੇ ਪਹੁੰਚੀ ਸਿਟੀ ਪੁਲਿਸ ਸਟੇਸ਼ਨ ਦੀ ਇੰਚਾਰਜ ਊਸ਼ਾ ਰਾਣੀ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 6:45 ਵਜੇ ਘਟਨਾ ਦੀ ਸੂਚਨਾ ਮਿਲੀ ਅਤੇ ਉਹ ਤੁਰੰਤ ਮੌਕੇ ਤੇ ਪਹੁੰਚ ਗਈ। ਉਨ੍ਹਾਂ ਅੱਗੇ ਕਿਹਾ ਕਿ ਗੋਲੀਬਾਰੀ ਦਾ ਕਾਰਨ ਜਾਂਚ ਤੋਂ ਬਾਅਦ ਹੀ ਸੱਚ ਸਾਹਮਣੇ ਆ ਸਕੇਗਾ।

ਜਬਰੀ ਵਸੂਲੀ ਦਾ ਮਾਮਲਾ ਮੰਨ ਕੇ ਜਾਂਚ ਕਰ ਰਹੀ ਪੁਲਿਸ

ਸੂਤਰਾਂ ਦੀ ਮੰਨੀਏ ਤਾਂ ਇਹ ਮਾਮਲਾ ਜਬਰੀ ਵਸੂਲੀ ਨਾਲ ਸਬੰਧਤ ਹੋ ਸਕਦਾ ਹੈ, ਹਾਲਾਂਕਿ ਪੁਲਿਸ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ। ਆਰੋਪੀਆਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨ ਦੇ ਮਾਲਕ ਨੂੰ ਇਹ ਵੀ ਪੁਸ਼ਟੀ ਕਰਨ ਲਈ ਕਿਹਾ ਗਿਆ ਹੈ ਕਿ ਕੀ ਉਨ੍ਹਾਂ ਨੂੰ ਕਦੇ ਜਬਰਨ ਵਸੂਲੀ ਦੀ ਧਮਕੀ ਤਾਂ ਨਹੀਂ ਮਿਲੀ ਸੀ।