ਫਗਵਾੜਾ ‘ਚ ਵਿਦੇਸ਼ੀ ਵਿਥਿਆਰਥੀ ਦੇ ਕਤਲ ਕਾਂਡ ਦੀ ਗੁਥੀ ਸੁਲਝੀ, 6 ਮੁਲਜ਼ਮ ਗ੍ਰਿਫ਼ਤਾਰ
ਫਗਵਾੜਾ ਦੇ ਨੇੜੇ ਇੱਕ ਸੁਡਾਨੀ ਵਿਦਿਆਰਥੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਸ਼ਰਾਬ ਪੀ ਕੇ ਵਿਦਿਆਰਥਣਾਂ ਨਾਲ ਛੇੜਛਾੜ ਕੀਤੀ ਸੀ, ਜਿਸ ਤੋਂ ਬਾਅਦ ਵਿਦਿਆਰਥੀ ਨੇ ਰੋਕਿਆ ਤਾਂ ਉਨ੍ਹਾਂ ਉਤੇ ਹਮਲਾ ਕਰ ਦਿੱਤਾ। ਸਾਰੇ ਮੁਲਜ਼ਮ ਯੂ.ਪੀ. ਅਤੇ ਬਿਹਾਰ ਦੇ ਰਹਿਣ ਵਾਲੇ ਹਨ।

ਦੋ ਦਿਨ ਪਹਿਲਾਂ ਇੱਕ ਫਗਵਾੜਾ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦਰਅਸਲ, ਪਿੰਡ ਮਹਿਰੂ ਵਿੱਚ ਕੁਝ ਨੌਜਵਾਨਾਂ ਨੇ ਇੱਕ ਸੁਡਾਨੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੁਹੰਮਦ ਵੱਡਾ ਵਾਲਾ ਉਰਫ ਯੂਸਫ਼ ਅਹਿਮਦ ਵਜੋਂ ਹੋਈ ਸੀ। ਮ੍ਰਿਤਕ ਸੁਡਾਨ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਪਿੰਡ ਮਹਿਰੂ ਵਿੱਚ ਰਹਿ ਰਿਹਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 6 ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।
ਕਤਲ ਤੋਂ ਬਾਅਦ ਫਰਾਰਾ ਹੋਏ ਮੁਲਜ਼ਮ ਕਾਬੂ
ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਕਰਨ ਤੋਂ ਬਾਅਦ, ਮੁਲਜ਼ਮ ਹਿਮਾਚਲ ਦੇ ਮੰਡੀ ਵਿੱਚ ਲੁਕੇ ਹੋਏ ਸਨ ਅਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਰੇ ਮੁਲਜ਼ਮ ਯੂਪੀ-ਬਿਹਾਰ ਦੇ ਰਹਿਣ ਵਾਲੇ ਹਨ। ਦੋਸ਼ ਹੈ ਕਿ ਉਕਤ ਵਿਅਕਤੀਆਂ ਨੇ ਸ਼ਰਾਬ ਦੇ ਨਸ਼ੇ ਵਿੱਚ ਵਿਦਿਆਰਥਣਾ ਨਾਲ ਛੇੜਛਾੜ ਕੀਤੀ ਅਤੇ ਉਨ੍ਹਾਂ ਦੇ ਮੋਬਾਈਲ ਨੰਬਰ ਮੰਗੇ। ਇਸ ਦੌਰਾਨ ਜਦੋਂ ਮੁਹੰਮਦ ਵਾਦਾ ਅਤੇ ਅਹਿਮਦ ਨੇ ਉਨ੍ਹਾਂ ਨੂੰ ਰੋਕਿਆ ਤਾਂ ਇਨ੍ਹਾਂ ਵਿਅਕਤੀਆਂ ਨੇ ਉਨ੍ਹਾਂ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ।
ਅਪਰਾਧ ਕਰਨ ਤੋਂ ਬਾਅਦ, ਉਹ ਭੱਜ ਗਏ। ਪੰਜਾਬ ਪੁਲਿਸ ਨੇ ਮੰਡੀ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਪੰਜਾਬ ਵਿੱਚ ਕਤਲ ਕਰਨ ਤੋਂ ਬਾਅਦ ਮੁਲਜ਼ਮ ਮੰਡੀ ਭੱਜ ਗਏ, ਜਿਸ ਤੋਂ ਬਾਅਦ ਮੰਡੀ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾਏ। ਇਨ੍ਹਾਂ 6 ਮੁਲਜ਼ਮਾਂ ਨੂੰ ਸਦਰ ਪੁਲਿਸ ਟੀਮ ਨੇ ਮੰਡੀ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ ਸਾਰਿਆਂ ਦੀ ਡਾਕਟਰੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਦੋਸ਼ੀਆਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਮੁਲਜ਼ਮਾਂ ਦੀ ਪਛਾਣ ਅਜੀਤ ਨਿਵਾਸੀ ਯੂਪੀ, ਮੁਹੰਮਦ ਸ਼ੋਏਬ ਨਿਵਾਸੀ ਜੰਮੂ, ਅਭੈ ਰਾਜ ਨਿਵਾਸੀ ਬਿਹਾਰ, ਵਿਦਿਆ ਗਰਗ ਨਿਵਾਸੀ ਯੂਪੀ, ਵਿਕਾਸ ਨਿਵਾਸੀ ਬਿਹਾਰ ਅਤੇ ਕੁੰਵਰ ਅਮਰ ਪ੍ਰਤਾਪ ਨਿਵਾਸੀ ਯੂਪੀ ਵਜੋਂ ਹੋਈ ਹੈ।
ਮੰਡੀ ਬੱਸ ਸਟੈਂਡ ਤੋਂ ਕੀਤਾ ਕਾਬੂ
ਸਹਾਇਕ ਪੁਲਿਸ ਸੁਪਰਡੈਂਟ ਸਚਿਨ ਹੀਰੇਮਠ ਨੇ ਕਿਹਾ ਕਿ ਉਨ੍ਹਾਂ ਨੂੰ 6 ਵਿਅਕਤੀਆਂ ਬਾਰੇ ਜਾਣਕਾਰੀ ਮਿਲੀ ਸੀ ਜੋ ਪੰਜਾਬ ਤੋਂ ਭੱਜ ਗਏ ਸਨ ਅਤੇ ਮੰਡੀ ਵੱਲ ਜਾ ਰਹੇ ਸਨ। ਮੰਡੀ ਪੁਲਿਸ ਨੇ ਉਨ੍ਹਾਂ ਨੂੰ ਮੰਡੀ ਬੱਸ ਸਟੈਂਡ ਤੋਂ ਗ੍ਰਿਫ਼ਤਾਰੀ ਵਿੱਚ ਲੈ ਲਿਆ ਅਤੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ।