ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Liquor Recovered: ਫਗਵਾੜਾ ‘ਚ ਪੁਲਿਸ ਨੇ ਜ਼ਬਤ ਕੀਤੀ ਨਜਾਇਜ ਸ਼ਰਾਬ ਨਾਲ ਭਰੀ ਗੱਡੀ, ਮੁਲਜਮ ਫਰਾਰ

Police Raid: ਪੁਲਿਸ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਇਸ ਵਿੱਚੋਂ 72 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਮਾਮਲਾ ਦਰਜ ਕਰ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਕਈ ਥਾਵਾਂ ਤੇ ਛਾਪੇਮਾਰੀ ਵੀ ਕਰ ਰਹੀ ਹੈ।

Follow Us
davinder-kumar-jalandhar
| Updated On: 14 Apr 2023 19:06 PM

ਫਗਵਾੜਾ ਨਿਊਜ: ਫਗਵਾੜਾ ਪੁਲਿਸ ਨੇ ਇਕ ਗੱਡੀ ਵਿੱਚੋਂ ਭਾਰੀ ਮਾਤਰਾ ਚ ਨਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਹਾਲਾਂਕਿ, ਇਸ ਦੌਰਾਨ ਕਾਰ ਚਾਲਕ ਅਤੇ ਉਸਦਾ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵਾਂ ਮੁਲਜਮਾਂ ਦੀ ਭਾਲ ਆਰੰਭ ਦਿੱਤੀ ਹੈ।

ਇਸ ਸੰਬੰਧੀ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਐੱਸਪੀ ਫਗਵਾੜਾ ਮੁਖਤਿਆਰ ਰਾਏ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸਐਚੳ ਅਮਨਦੀਪ ਨੇ ਸੀਆਈਏ ਸਟਾਫ ਅਤੇ ਸਾਥੀ ਕਰਮਚਾਰੀਆਂ ਨਾਲ ਬਸਰਾ ਪੈਲੇਸ ਖੌਥੜਾ ਟੀ-ਪੁਆਂਇੰਟ ਨਜਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੋਰਾਨ ਮੇਹਲੀ ਸਾਈਡ ਤੋਂ ਇਕ ਤੇਜ ਰਫਤਾਰ ਫਾਰਚੂਨਰ ਗੱਡੀ ਨੰਬਰ-ਪੀਬੀ-36-ਐੱਚ-1010 ਆਉਂਦੀ ਵਿਖਾਈ ਦਿੱਤੀ। ਇਸ ਗੱਡੀ ਵਿੱਚ ਦੋ ਵਿਅਕਤੀ ਸਵਾਰ ਸਨ।

ਮੁਲਜਮਾਂ ਦੀ ਭਾਲ ਵਿੱਚ ਜੁਟੀ ਪੁਲਿਸ

ਪੁਲਿਸ ਮੁਤਾਬਕ, ਇਸ ਗੱਡੀ ਨੂੰ ਅੰਕੁਸ਼ ਪੁੱਤਰ ਸੁਰਿੰਦਰ ਸਿੰਘ ਵਾਸੀ ੳਂਕਾਰ ਨਗਰ ਫਗਵਾੜਾ ਚਲਾ ਰਿਹਾ ਸੀ। ਉਨਾਂ ਦੱਸਿਆ ਕਿ ਜਦੋ ਪੁਲਿਸ ਨੇ ਇਸ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜਮਾਂ ਨੇ ਰੋਕਣ ਦੀ ਥਾਂ ਗੱਡੀ ਨੂੰ ਤੇਜ ਭੱਜਾ ਲਿਆ। ਪੁਲਿਸ ਨੇ ਇਨ੍ਹਾਂ ਦੋਵਾਂ ਦਾ ਪਿੱਛਾ ਕੀਤਾ ਤਾਂ ਉਹ ਗੱਡੀ ਛੱਡ ਕੇ ਫਰਾਰ ਹੋ ਗਏ। ਪੁਲਿਸ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਇਸ ਵਿੱਚੋਂ 72 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਮਾਮਲਾ ਦਰਜ ਕਰ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਕਈ ਥਾਵਾਂ ਤੇ ਛਾਪੇਮਾਰੀ ਵੀ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਬਹੁਤ ਛੇਤੀ ਮੁਲਜਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ...
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ...
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ...
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ...
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼...
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ...
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ...
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ...
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...