Liquor Recovered: ਫਗਵਾੜਾ ‘ਚ ਪੁਲਿਸ ਨੇ ਜ਼ਬਤ ਕੀਤੀ ਨਜਾਇਜ ਸ਼ਰਾਬ ਨਾਲ ਭਰੀ ਗੱਡੀ, ਮੁਲਜਮ ਫਰਾਰ

davinder-kumar-jalandhar
Updated On: 

14 Apr 2023 19:06 PM IST

Police Raid: ਪੁਲਿਸ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਇਸ ਵਿੱਚੋਂ 72 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਮਾਮਲਾ ਦਰਜ ਕਰ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਕਈ ਥਾਵਾਂ ਤੇ ਛਾਪੇਮਾਰੀ ਵੀ ਕਰ ਰਹੀ ਹੈ।

Loading video
Follow Us On
ਫਗਵਾੜਾ ਨਿਊਜ: ਫਗਵਾੜਾ ਪੁਲਿਸ ਨੇ ਇਕ ਗੱਡੀ ਵਿੱਚੋਂ ਭਾਰੀ ਮਾਤਰਾ ਚ ਨਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਹਾਲਾਂਕਿ, ਇਸ ਦੌਰਾਨ ਕਾਰ ਚਾਲਕ ਅਤੇ ਉਸਦਾ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵਾਂ ਮੁਲਜਮਾਂ ਦੀ ਭਾਲ ਆਰੰਭ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਐੱਸਪੀ ਫਗਵਾੜਾ ਮੁਖਤਿਆਰ ਰਾਏ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸਐਚੳ ਅਮਨਦੀਪ ਨੇ ਸੀਆਈਏ ਸਟਾਫ ਅਤੇ ਸਾਥੀ ਕਰਮਚਾਰੀਆਂ ਨਾਲ ਬਸਰਾ ਪੈਲੇਸ ਖੌਥੜਾ ਟੀ-ਪੁਆਂਇੰਟ ਨਜਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੋਰਾਨ ਮੇਹਲੀ ਸਾਈਡ ਤੋਂ ਇਕ ਤੇਜ ਰਫਤਾਰ ਫਾਰਚੂਨਰ ਗੱਡੀ ਨੰਬਰ-ਪੀਬੀ-36-ਐੱਚ-1010 ਆਉਂਦੀ ਵਿਖਾਈ ਦਿੱਤੀ। ਇਸ ਗੱਡੀ ਵਿੱਚ ਦੋ ਵਿਅਕਤੀ ਸਵਾਰ ਸਨ।

ਮੁਲਜਮਾਂ ਦੀ ਭਾਲ ਵਿੱਚ ਜੁਟੀ ਪੁਲਿਸ

ਪੁਲਿਸ ਮੁਤਾਬਕ, ਇਸ ਗੱਡੀ ਨੂੰ ਅੰਕੁਸ਼ ਪੁੱਤਰ ਸੁਰਿੰਦਰ ਸਿੰਘ ਵਾਸੀ ੳਂਕਾਰ ਨਗਰ ਫਗਵਾੜਾ ਚਲਾ ਰਿਹਾ ਸੀ। ਉਨਾਂ ਦੱਸਿਆ ਕਿ ਜਦੋ ਪੁਲਿਸ ਨੇ ਇਸ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜਮਾਂ ਨੇ ਰੋਕਣ ਦੀ ਥਾਂ ਗੱਡੀ ਨੂੰ ਤੇਜ ਭੱਜਾ ਲਿਆ। ਪੁਲਿਸ ਨੇ ਇਨ੍ਹਾਂ ਦੋਵਾਂ ਦਾ ਪਿੱਛਾ ਕੀਤਾ ਤਾਂ ਉਹ ਗੱਡੀ ਛੱਡ ਕੇ ਫਰਾਰ ਹੋ ਗਏ। ਪੁਲਿਸ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਇਸ ਵਿੱਚੋਂ 72 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਮਾਮਲਾ ਦਰਜ ਕਰ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਕਈ ਥਾਵਾਂ ਤੇ ਛਾਪੇਮਾਰੀ ਵੀ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਬਹੁਤ ਛੇਤੀ ਮੁਲਜਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ