ਲੁਧਿਆਣਾ ਵਿੱਚ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ 3 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

tv9-punjabi
Published: 

23 Apr 2025 14:52 PM

Punjab Police Action Mood : ਲੁਧਿਆਣਾ ਵਿੱਚ, ਸੀਆਈਏ-1 ਟੀਮ ਨੇ ਮੰਗਲਵਾਰ ਰਾਤ ਨੂੰ ਨਿਊ ਸ਼ਿਵਾਜੀ ਨਗਰ ਨੀਲਾ ਝੰਡਾ ਰੋਡ ਤੋਂ ਤਿੰਨ ਬਦਮਾਸ਼ਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਬਦਮਾਸ਼ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਫੜੇ ਗਏ ਤਿੰਨਾਂ ਬਦਮਾਸ਼ਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ। ਇੱਕ ਬਦਮਾਸ਼ ਪੁਲਿਸ ਨੂੰ ਚਕਮਾ ਦੇਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।

ਲੁਧਿਆਣਾ ਵਿੱਚ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ 3 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ
Follow Us On

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ‘ਤੇ ਨਕੇਲ ਕੱਸਣ ਲਈ ਹਰ ਤਰ੍ਹਾਂ ਦੀ ਤਿਆਰ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਆਏ ਦਿਨ ਕਿਸੇ ਨਾ ਕਿਸੇ ਗੈਂਗਸਟਰ ਦਾ ਐਨਕਾਊਂਟਰ ਕੀਤਾ ਜਾ ਰਿਹਾ ਹੈ ਜਾਂ ਗੈਂਗਸਟਰਾਂ ਨੂੰ ਕਾਬੂ ਕਰ ਕੇ ਜੇਲ੍ਹ ਦੀ ਸਲਾਖਾਂ ਵਿੱਚ ਸੁੱਟਿਆ ਜਾ ਰਿਹਾ ਹੈ। ਲੁਧਿਆਣਾ ਵਿੱਚ, ਸੀਆਈਏ-1 ਟੀਮ ਨੇ ਮੰਗਲਵਾਰ ਰਾਤ ਨੂੰ ਨਿਊ ਸ਼ਿਵਾਜੀ ਨਗਰ ਨੀਲਾ ਝੰਡਾ ਰੋਡ ਤੋਂ ਤਿੰਨ ਬਦਮਾਸ਼ਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਬਦਮਾਸ਼ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਫੜੇ ਗਏ ਤਿੰਨਾਂ ਬਦਮਾਸ਼ਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ।

ਪੁਲਿਸ ਨੇ ਉਕਤ ਬਦਮਾਸ਼ਾਂ ਦੇ ਕਬਜ਼ੇ ਵਿੱਚੋਂ ਇੱਕ ਗੈਰ-ਕਾਨੂੰਨੀ ਪਿਸਤੌਲ ਵੀ ਬਰਾਮਦ ਕੀਤੀ ਹੈ, ਜਦੋਂ ਕਿ ਇੱਕ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਟੀਮ ਤਿੰਨਾਂ ਗ੍ਰਿਫ਼ਤਾਰ ਨੌਜਵਾਨਾਂ ਨੂੰ ਕ੍ਰਾਈਮ ਬ੍ਰਾਂਚ ਲੈ ਆਈ। ਪੁਲਿਸ ਟੀਮ ਬਦਮਾਸ਼ਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਗੈਂਗਸਟਰ ਪੁਨੀਤ ਬੈਂਸ ਦੇ ਘਰ ‘ਤੇ ਹਮਲਾ ਕਰਨ ਵਾਲਿਆਂ ਦੀ ਭਾਲ

ਜਾਣਕਾਰੀ ਮੁਤਾਬਕ, ਕੁਝ ਦਿਨ ਪਹਿਲਾਂ ਗੈਂਗਸਟਰ ਪੁਨੀਤ ਬੈਂਸ ਦੇ ਘਰ ‘ਤੇ ਹੋਏ ਹਮਲੇ ਦੇ ਸਬੰਧ ਵਿੱਚ ਸੀਆਈਏ ਦੀਆਂ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਅਤੇ ਤਲਾਸ਼ੀ ਕਰ ਰਹੀ ਸੀ। ਜਿੱਥੇ ਸੀਆਈਏ-1 ਦੀ ਟੀਮ ਨੂੰ ਨਿਊ ਸ਼ਿਵਾਜੀ ਨਗਰ ਇਲਾਕੇ ਵਿੱਚ ਇੱਕ ਪੋਲੋ ਕਾਰ ਵਿੱਚ ਘੁੰਮ ਰਹੇ ਚਾਰ ਨੌਜਵਾਨਾਂ ਬਾਰੇ ਜਾਣਕਾਰੀ ਮਿਲੀ।

ਪੁਲਿਸ ਨੇ ਕਾਰ ਰੋਕ ਕੇ ਕੀਤੇ ਕਾਬੂ

ਜਦੋਂ ਸੀਆਈਏ-1 ਟੀਮ ਨੇ ਦੇਰ ਰਾਤ 11 ਵਜੇ ਦੇ ਕਰੀਬ ਉਨ੍ਹਾਂ ਦੀ ਕਾਰ ਉਨ੍ਹਾਂ ਦੀ ਕਾਰ ਦੇ ਸਾਹਮਣੇ ਖੜ੍ਹੀ ਕਰਕੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਦੋ ਨੌਜਵਾਨਾਂ ਨੇ ਪੁਲਿਸ ਟੀਮ ਵੱਲ ਪਿਸਤੌਲ ਤਾਣ ਲਈ। ਪੁਲਿਸ ਨੇ ਚੌਕਸੀ ਦਿਖਾਈ ਅਤੇ ਉਨ੍ਹਾਂ ਨੂੰ ਫੜ ਲਿਆ। ਉਹਨਾਂ ਦੇ ਵਿੱਚੋਂ ਇੱਕ ਨੌਜਵਾਨ ਭੱਜਣ ਵਿੱਚ ਕਾਮਯਾਬ ਹੋ ਗਿਆ।

ਸੀਆਈਏ ਟੀਮ ਤਿੰਨਾਂ ਗ੍ਰਿਫ਼ਤਾਰ ਨੌਜਵਾਨਾਂ ਨੂੰ ਆਪਣੇ ਨਾਲ ਲੈ ਗਈ। ਪੁਲਿਸ ਨੇ ਗ੍ਰਿਫ਼ਤਾਰ ਨੌਜਵਾਨਾਂ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ। ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਿਸ ਜਲਦੀ ਹੀ ਪੂਰੇ ਮਾਮਲੇ ਦਾ ਖੁਲਾਸਾ ਕਰੇਗੀ।