MP ਤੋਂ ਪੰਜਾਬ ਹਥਿਆਰਾਂ ਦੀ ਤਸਕਰੀ ਕਰਦੇ ਸਨ 2 ਮੁਲਜ਼ਮ, ਗੈਂਗਸਟਰਾਂ ਨੂੰ ਕਰਦੇ ਹਨ ਸਪਲਾਈ

Published: 

13 Dec 2023 14:24 PM

ਪੰਜਾਬ ਵਿੱਚ ਨਜਾਇਜ਼ ਹਥਿਆਰ ਲਿਆਉਣ ਅਤੇ ਵੇਚਣ ਦੇ ਮਾਮਲੇ 2 ਮੁਲਜ਼ਮਾਂ ਨੂੰ ਜਲੰਧਰ ਕਮਿਸ਼ਨਰੇਟ ਸੀਆਈਏ ਸਟਾਫ਼ ਨੇ ਗ੍ਰਿਫ਼ਤਾਰ ਕੀਤਾ ਹੈ। ਮੱਧ ਪ੍ਰਦੇਸ਼ ਤੋਂ ਇੱਕ ਪਿਸਤੌਲ 22 ਹਜ਼ਾਰ ਰੁਪਏ ਵਿੱਚ ਲਿਆਉਂਦੇ ਸਨ ਅਤੇ 70 ਤੋਂ 80 ਹਜ਼ਾਰ ਰੁਪਏ ਵਿੱਚ ਵੇਚਦੇ ਸਨ। ਸੀਆਈਏ ਸਟਾਫ਼ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਨ੍ਹਾਂ ਦੋ ਦੋਸ਼ੀਆਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

MP ਤੋਂ ਪੰਜਾਬ ਹਥਿਆਰਾਂ ਦੀ ਤਸਕਰੀ ਕਰਦੇ ਸਨ 2 ਮੁਲਜ਼ਮ, ਗੈਂਗਸਟਰਾਂ ਨੂੰ ਕਰਦੇ ਹਨ ਸਪਲਾਈ
Follow Us On

ਮੱਧ ਪ੍ਰਦੇਸ਼ (Madhya Pradesh) ਤੋਂ ਪੰਜਾਬ ਵਿੱਚ ਨਜਾਇਜ਼ ਹਥਿਆਰ ਲਿਆਉਣ ਅਤੇ ਵੇਚਣ ਦੇ ਮਾਮਲੇ 2 ਮੁਲਜ਼ਮਾਂ ਨੂੰ ਜਲੰਧਰ ਕਮਿਸ਼ਨਰੇਟ ਸੀਆਈਏ ਸਟਾਫ਼ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 10 ਨਜਾਇਜ਼ ਦੇਸੀ ਪਿਸਤੌਲ ਅਤੇ 32 ਬੋਰ ਦੇ 10 ਮੈਗਜ਼ੀਨ ਬਰਾਮਦ ਕੀਤੇ ਹਨ। ਜਲੰਧਰ ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਹੈ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਤੋਂ ਇੱਕ ਪਿਸਤੌਲ 22 ਹਜ਼ਾਰ ਰੁਪਏ ਵਿੱਚ ਲਿਆਉਂਦੇ ਸਨ ਅਤੇ 70 ਤੋਂ 80 ਹਜ਼ਾਰ ਰੁਪਏ ਵਿੱਚ ਵੇਚਦੇ ਸਨ। ਦੱਸ ਦੇਈਏ ਕਿ ਪਿਛਲੇ ਦਿਨੀਂ ਮੱਧ ਪ੍ਰਦੇਸ਼ ਪੁਲਿਸ ਨੇ ਪੰਜਾਬ ਦੇ ਪੰਜ ਬਦਮਾਸ਼ਾਂ ਕੋਲੋਂ ਨਾਜਾਇਜ਼ ਹਥਿਆਰਾਂ ਦੀ ਖੇਪ ਬਰਾਮਦ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਜਲੰਧਰ (Jalandhar) ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਸੀਆਈਏ ਸਟਾਫ਼ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਇਨ੍ਹਾਂ ਦੋ ਦੋਸ਼ੀਆਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦਾ ਧੰਦਾ ਚਲਾਉਂਦੇ ਹਨ ਅਤੇ ਉਹ ਐਮਪੀ ਤੋਂ ਸਸਤੇ ਭਾਅ ਤੇ ਹਥਿਆਰ ਲਿਆ ਕੇ ਪੰਜਾਬ ਦੇ ਸ਼ੱਕੀ ਵਿਅਕਤੀਆਂ ਨੂੰ ਮਹਿੰਗੇ ਭਾਅ ਤੇ ਵੇਚਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਫਗਵਾੜਾ ਤੋਂ ਬੱਸ ਰਾਹੀਂ ਜਲੰਧਰ ਵਿੱਚ ਦਾਖ਼ਲ ਹੋਏ ਸਨ ਅਤੇ ਪਰਾਗਪੁਰ ਪੁਲਿਸ ਚੌਕੀ ਨੇੜੇ ਲਿੰਕ ਰੋਡ ਤੇ ਕਿਸੇ ਨਿੱਜੀ ਵਾਹਨ ਦੀ ਉਡੀਕ ਕਰ ਰਹੇ ਸਨ। ਉਸ ਸਮੇਂ ਸੀਆਈਏ ਪੁਲਿਸ ਦੀ ਟੀਮ ਨੇ ਗੁਪਤ ਸੂਚਨਾ ਅਤੇ ਸ਼ੱਕ ਦੇ ਆਧਾਰ ਤੇ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਨਾਜਾਇਜ਼ ਅਸਲਾ ਬਰਾਮਦ ਹੋਇਆ।

ਪੰਜਾਬ ‘ਚ ਕਰਦੇ ਸਨ ਤਸਕਰੀ

ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਮੁਲਜ਼ਮ ਪੰਜਾਬ ਵਿੱਚ ਤਸਕਰੀ ਕਰਨ ਆਏ ਸਨ। ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਦਿਲਪ੍ਰੀਤ 12ਵੀਂ ਜਮਾਤ ਤੱਕ ਪੜ੍ਹਿਆ ਸੀ ਅਤੇ ਉਸ ਦਾ ਪਿਤਾ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ। ਅਜੀਤ ਨੇ ਵੀ 12ਵੀਂ ਦੀ ਪੜ੍ਹਾਈ ਕੀਤੀ ਹੈ। ਦਿਲਪ੍ਰੀਤ ਆਪਣੇ ਨੇੜਲੇ ਪਿੰਡ ਦੇ ਅਜੈ ਕੁਮਾਰ ਨਾਲ ਮਿਲ ਕੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਲੈ ਕੇ ਆਇਆ ਸੀ, ਜਿਸ ਦੀ ਸੁਰੱਖਿਆ ਲਈ ਮੁਲਜ਼ਮਾਂ ਨੇ ਆਪਣੇ ਕੋਲ ਇੱਕ-ਇੱਕ ਪਿਸਤੌਲ ਵੀ ਰੱਖਿਆ ਹੋਇਆ ਸੀ।

ਗੈਂਗਸਟਰਾਂ ਨੂੰ ਕਰਦੇ ਸਨ ਸਪਲਾਈ

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ 5 ਦਸੰਬਰ ਨੂੰ ਬੱਸ ਰਾਹੀਂ ਅੰਮ੍ਰਿਤਸਰ ਤੋਂ ਦਿੱਲੀ ਗਏ ਅਤੇ ਫਿਰ ਦਿੱਲੀ ਤੋਂ ਇੰਦੌਰ ਗਏ। ਉੱਥੇ ਇਨ੍ਹਾਂ ਤਸਕਰਾਂ ਤੋਂ ਹਥਿਆਰ ਖ਼ਰੀਦੇ ਅਤੇ ਉਥੋਂ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਤੋਂ ਬਾਅਦ ਮੁਲਜ਼ਮ ਬੱਸ ਰਾਹੀਂ ਜਲੰਧਰ ਆਏ ਸਨ। ਪੁਲਿਸ ਨੇ ਪਰਾਗਪੁਰ ਲਿੰਕ ਰੋਡ ਤੇ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦਾ ਧੰਦਾ ਕਰਦੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਹ ਮੱਧ ਪ੍ਰਦੇਸ਼ ਤੋਂ 22 ਹਜ਼ਾਰ ਰੁਪਏ ਵਿੱਚ ਹਥਿਆਰ ਲਿਆ ਕੇ ਪੰਜਾਬ ਵਿੱਚ 70 ਤੋਂ 80 ਹਜ਼ਾਰ ਰੁਪਏ ਵਿੱਚ ਵੇਚਦੇ ਸਨ। ਮੁਲਜ਼ਮ ਨੇ ਪੁਲਿਸ ਸਾਹਮਣੇ ਬਿਆਨ ਦਿੱਤਾ ਹੈ ਕਿ ਉਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਰਾਜਾਂ ਅਤੇ ਜ਼ਿਲ੍ਹਿਆਂ ਦੇ ਗੈਂਗਸਟਰਾਂ ਅਤੇ ਬਦਮਾਸ਼ਾਂ ਨੂੰ ਸਪਲਾਈ ਕਰਦੇ ਹਨ।