ਪਾਕਿਸਤਾਨ ਤੋਂ ਹਥਿਆਰ ਲਿਆ ਪੰਜਾਬ ਨੂੰ ਦਹਿਲਾਉਣ ਦੀ ਯੋਜਨਾ ਨਾਕਾਮ, ਅੰਮ੍ਰਿਤਸਰ ‘ਚ ਹਥਿਆਰਾਂ ਦੀ ਖੇਪ ਜਬਤ

Updated On: 

07 Apr 2025 02:24 AM

Police Arrested Smuggler: ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੁਆਰਾ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਤੇ ਅੱਤਵਾਦੀ ਨੈੱਟਵਰਕਾਂ ਨੂੰ ਸਰਗਰਮ ਕਰਨ ਦੇ ਉਦੇਸ਼ ਨਾਲ ਭੇਜੀ ਗਈ ਸੀ।

ਪਾਕਿਸਤਾਨ ਤੋਂ ਹਥਿਆਰ ਲਿਆ ਪੰਜਾਬ ਨੂੰ ਦਹਿਲਾਉਣ ਦੀ ਯੋਜਨਾ ਨਾਕਾਮ, ਅੰਮ੍ਰਿਤਸਰ ਚ ਹਥਿਆਰਾਂ ਦੀ ਖੇਪ ਜਬਤ
Follow Us On

Police Arrested Smuggler: ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਤੇ ਅੱਤਵਾਦ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇੱਕ ਹਥਿਆਰ ਤਸਕਰ ਨੂੰ ਇੱਕ ਗਲੋਕ 9 ਐਮਐਮ ਪਿਸਤੌਲ, ਇੱਕ .30 ਕੈਲੀਬਰ ਪਿਸਤੌਲ, 3 ਮੈਗਜ਼ੀਨਾਂ ਤੇ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਰਮਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 2 ਲੱਖ 15 ਹਜ਼ਾਰ ਰੁਪਏ ਦੀ ਵੱਡੀ ਮਾਤਰਾ ਵਿੱਚ ਨਕਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ।

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੁਆਰਾ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਤੇ ਅੱਤਵਾਦੀ ਨੈੱਟਵਰਕਾਂ ਨੂੰ ਸਰਗਰਮ ਕਰਨ ਦੇ ਉਦੇਸ਼ ਨਾਲ ਭੇਜੀ ਗਈ ਸੀ।

ਇਸ ਮਾਮਲੇ ਵਿੱਚ, ਮੁਲਜ਼ਮਾਂ ਵਿਰੁੱਧ ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਮੁਲਜ਼ਮ ਜਰਮਨ ਸਿੰਘ ਦੇ ਅੱਗੇ ਅਤੇ ਪਿੱਛੇ ਵਾਲੇ ਲਿੰਕਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਹੋਰ ਲਿੰਕਾਂ ਨੂੰ ਜੋੜਿਆ ਜਾ ਸਕੇ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਮੁਲਜ਼ਮ ਤੇ ਸਾਥੀਆਂ ਤੱਕ ਪਹੁੰਚਿਆ ਜਾ ਸਕੇ।

ਅਧਿਕਾਰੀਆਂ ਅਨੁਸਾਰ, ਇਹ ਕਾਰਵਾਈ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸਰਹੱਦ ਪਾਰੋਂ ਭੇਜੀਆਂ ਜਾ ਰਹੀਆਂ ਹਨ। ਹਾਲਾਂਕਿ ਪੁਲਿਸ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ‘ਤੇ ਸ਼ਿਕੰਜਾ ਕੱਸ ਰਹੀ ਹੈ।