ਗੋਲਡਨ ਟੈਂਪਲ ‘ਚ ਧਮਾਕੇ ਦੀ ਧਮਕੀ, ਪੁਲਿਸ ਨੇ ਸਾਰੇ ਇਲਾਕੇ ਦੀ ਕੀਤੀ ਘੇਰਾਬੰਦੀ
Golden Temple :ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ 'ਚ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਹੋਰ ਠੋਸ ਕਦਮ ਚੁੱਕਣ ਦੀ ਗੱਲ ਹੋਈ ਹੈ। ਪੁਲਿਸ ਨੇ ਵੀ ਸਾਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਹਦਾਇਤਾਂ ਲਾਗੂ ਕਰ ਦਿੱਤੀਆਂ ਹਨ।

ਸ੍ਰੀ ਹਰਿਮੰਦਰ ਸਾਹਿਬ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਈਮੇਲ ਰਾਹੀਂ ਅੱਤਵਾਦੀ ਧਮਕੀ ਭੇਜੀ ਗਈ ਹੈ। ਇਸ ‘ਚ ਦੱਸਿਆ ਗਿਆ ਕਿ ਸ੍ਰੀ ਦਰਬਾਰ ਸਾਹਿਬ ਵਿੱਚ RDX ਨਾਲ ਧਮਾਕਾ ਕੀਤਾ ਜਾਵੇਗਾ। ਧਮਕੀ ਮਿਲਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਪ੍ਰਵੇਸ਼ ਦੁਆਰਾਂ, ਪਰਿਕਰਮਾ, ਲੰਗਰ ਤੇ ਸਰਾਈ ਇਲਾਕਿਆਂ ਵਿੱਚ ਆਪਣੀ ਟਾਸਕ ਫੋਰਸ ਰਾਹੀਂ ਸਖ਼ਤ ਚੌਕਸੀ ਕੀਤੀ ਹੈ। ਇਸ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਮੇਟੀ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਵੀ ਤੁਰੰਤ ਸੂਚਿਤ ਦਿੱਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ, ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਤੇ ਸੁਰੱਖਿਆ ਸਾਡੀ ਪਹਿਲੀ ਤਰਜ਼ੀਹ ਹੈ। ਇਸ ਲਈ ਕੋਈ ਕੋਰ-ਕਸਰ ਨਹੀਂ ਛੱਡ ਰਹੇ ਹਨ। ਇਹ ਸਾਰੇ ਸਥਾਨਾਂ ‘ਤੇ ਜ਼ੋਰਦਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ‘ਚ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਹੋਰ ਠੋਸ ਕਦਮ ਚੁੱਕਣ ਦੀ ਗੱਲ ਹੋਈ ਹੈ। ਪੁਲਿਸ ਨੇ ਵੀ ਸਾਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਹਦਾਇਤਾਂ ਲਾਗੂ ਕਰ ਦਿੱਤੀਆਂ ਹਨ। ਬੰਬ ਸਕੁਆਡ ਤੇ ਡੌਗ ਸਕੁਆਡ ਦੀ ਮਦਦ ਨਾਲ ਪੂਰੀ ਇਮਾਰਤ ਦੀ ਜਾਂਚ ਕੀਤੀ ਜਾ ਰਹੀ ਹੈ।
ਇਮੇਲ ਦੀ ਕੀਤੀ ਜਾ ਰਹੀ ਜਾਂਚ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ, “ਸ਼੍ਰੋਮਣੀ ਕਮੇਟੀ ਵੱਲੋਂ ਸਾਨੂੰ ਧਮਕੀ ਭਰੀ ਈਮੇਲ ਬਾਰੇ ਸੂਚਿਤ ਕੀਤਾ ਗਿਆ ਸੀ। ਅਸੀਂ ਤੁਰੰਤ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ FIR ਦਰਜ ਕਰ ਲਈ ਹੈ ਅਤੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।”
ਉਨ੍ਹਾਂ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਯੂਨਿਟ, ਇੰਟੈਲੀਜੈਂਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਬੰਬ ਸਕੁਆਡ ਅਤੇ ਡੌਗ ਸਕੁਆਡ ਵੱਲੋਂ ਸੱਚਖੰਡ ਸਾਹਿਬ ਦੇ ਲੰਗਰ ਹਾਲ ਅਤੇ ਆਸ-ਪਾਸ ਦੇ ਇਲਾਕਿਆਂ ਦੀ ਪੂਰੀ ਤਲਾਸ਼ੀ ਲਈ ਗਈ ਹੈ।
ਇਹ ਵੀ ਪੜ੍ਹੋ
ਕਮਿਸ਼ਨਰ ਭੁੱਲਰ ਨੇ ਮੀਡੀਆ ਰਾਹੀਂ ਸ਼ਹਿਰ ਵਾਸੀਆਂ ਨੂੰ ਸੰਦੇਸ਼ ਦਿੱਤਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ, “ਸਾਡੀ ਟੀਮ ਮੁੱਖ ਥਾਵਾਂ ਦੀ ਚੌਕਸੀ ਕਰ ਰਹੀ ਹੈ। ਇਹ ਈਮੇਲ ਸ਼ਾਇਦ ਕਿਸੇ ਸ਼ਰਾਰਤੀ ਅਨਸਰ ਵੱਲੋਂ ਭੇਜੀ ਗਈ ਹੈ, ਪਰ ਅਸੀਂ ਇਸਦੀ ਪੂਰੀ ਜਾਂਚ ਕਰਵਾਉਂਦੇ ਹੋਏ ਜਲਦੀ ਹੀ ਦੋਸ਼ੀ ਨੂੰ ਕਾਬੂ ਕਰਾਂਗੇ।”
ਇਸ ਤੋਂ ਪਹਿਲਾਂ ਵੀ ਹੋ ਚੁੱਕੇ ਹਨ ਧਮਾਕੇ
ਪਹਿਲਾ ਧਮਾਕਾ 6 ਮਈ 2023 ਨੂੰ ਰਾਤ ਲਗਭਗ 11:15 ਵਜੇ ਹੈਰੀਟੇਜ ਸਟਰੀਟ, ਅੰਮ੍ਰਿਤਸਰ ਵਿਖੇ ਹੋਇਆ ਸੀ। ਇਹ ਇੱਕ ਘੱਟ ਤੀਬਰਤਾ ਵਾਲਾ ਆਈਈਡੀ ਧਮਾਕਾ ਸੀ। ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਲੋਕਾਂ ਵਿੱਚ ਡਰ ਫੈਲ ਗਿਆ ਸੀ। ਕੁਝ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।
ਦੂਜਾ ਧਮਾਕਾ 8 ਮਈ 2023 ਨੂੰ, ਸਵੇਰੇ 6:30 ਵਜੇ ਦੇ ਕਰੀਬ, ਉਸੇ ਖੇਤਰ ਵਿੱਚ ਦੁਬਾਰਾ ਇੱਕ ਧਮਾਕਾ ਹੋਇਆ ਸੀ। ਇਹ ਵੀ ਘੱਟ ਤੀਬਰਤਾ ਵਾਲਾ ਸੀ, ਪਰ ਇਸ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਨੇੜਲੀਆਂ ਦੁਕਾਨਾਂ ਨੂੰ ਮਾਮੂਲੀ ਨੁਕਸਾਨ ਹੋਇਆ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਤੀਜਾ ਧਮਾਕਾ 10 ਮਈ 2023 ਨੂੰ ਸਵੇਰੇ 12:15 ਵਜੇ ਤੀਜਾ ਧਮਾਕਾ ਹੋਇਆ, ਜਿਸ ਵਿੱਚੋਂ ਇੱਕ ਸ਼ੱਕੀ ਬੈਗ ਮਿਲਿਆ ਸੀ। ਧਮਾਕਾ ਹਲਕਾ ਸੀ ਪਰ ਲੋਕਾਂ ਵਿੱਚ ਡਰ ਅਤੇ ਭੰਬਲਭੂਸੇ ਦਾ ਮਾਹੌਲ ਪੈਦਾ ਕਰ ਦਿੱਤਾ। ਪੁਲਿਸ ਅਤੇ ਬੰਬ ਸਕੁਐਡ ਨੇ ਤੁਰੰਤ ਕਾਰਵਾਈ ਕੀਤੀ।