AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜਬਰਦਸਤ ਮੁਠਭੇੜ, ਹੈਰੀ ਚੱਠਾ ਗੈਂਗ ਦੇ 6 ਗੁਰਗੇ ਕਾਬੂ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿੱਚ ਬੀਤੀ ਰਾਤ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਪੁਲਿਸ ਨੇ ਹੈਰੀ ਚੱਠਾ ਗੈਂਗ ਨੂੰ ਹਥਿਆਰ ਅਤੇ ਪੈਸੇ ਮੁਹੱਈਆ ਕਰਵਾਉਣ ਵਾਲੇ ਗਿਰੋਹ ਦੇ 6 ਹੋਰ ਵਿਅਕਤੀਆਂ ਨੂੰ ਕਾਬ ਕਰ ਲਿਆ ਹੈ। ਹੈਰੀ ਚੱਠਾ ਵਿਦੇਸ਼ 'ਚ ਬੈਠ ਕੇ ਆਪਣੇ ਗਿਰੋਹ ਨੂੰ ਫਿਰੌਤੀ ਕਰਨ ਦੇ ਹੁਕਮ ਦਿੰਦਾ ਸੀ। ਥਾਣਾ ਬਟਾਲਾ ਵਿੱਚ ਪੰਜਾਬ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕਾਰਾਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜ਼ਖ਼ਮੀ ਹੋਏ ਮੁਲਜ਼ਮ ਨੂੰ ਪੁਲਿਸ ਨੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜਬਰਦਸਤ ਮੁਠਭੇੜ, ਹੈਰੀ ਚੱਠਾ ਗੈਂਗ ਦੇ 6 ਗੁਰਗੇ ਕਾਬੂ
avtar-singh
| Updated On: 04 Nov 2023 12:41 PM IST
Share
ਗੁਰਦਾਸਪੁਰ ਨਿਊਜ਼। ਬੀਤੀ ਰਾਤ ਬਟਾਲਾ ਵਿੱਚ ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਉਸ ਦੀ ਲੱਤ ਵਿੱਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਉਸ ਦੇ ਛੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਗਿਰੋਹ ਦਾ ਸਬੰਧ ਗੈਂਗਸਟਰ ਹੈਰੀ ਚੱਠਾ ਨਾਲ ਹੈ ਜੋ ਵਿਦੇਸ਼ ਵਿੱਚ ਬੈਠ ਕੇ ਲੋਕਾਂ ਤੋਂ ਫਿਰੌਤੀ ਦਾ ਪੈਸਾ ਵਸੂਲਦਾ ਹੈ।

ਮੁਲਜ਼ਮ ਦੀ ਲੱਤ ਵਿੱਚ ਲੱਗੀ ਗੋਲੀ

ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਪਹਿਲਾਂ ਹੀ ਹੈਰੀ ਚੱਠਾ ਦੇ ਗੈਂਗ ‘ਤੇ ਨਜ਼ਰ ਰੱਖ ਰਹੀ ਸੀ। ਇਸ ਦੌਰਾਨ ਉਸ ਨੂੰ ਗੁਪਤ ਸੂਚਨਾ ਮਿਲੀ। ਪੁਲਿਸ ਨੇ ਸੂਚਨਾ ਦੇ ਅਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਦੋਂ ਪੁਲਿਸ ਮੁਲਜ਼ਮਾਂ ਤੱਕ ਪਹੁੰਚੀ ਤਾਂ ਗੈਂਗਸਟਰਾਂ ਨੇ ਉਨ੍ਹਾਂ ਫਾਇਰਿੰਗ ਕਰਨਾ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੂੰ ਸੈਲਫ ਡਿਫੈਂਸ ਲਈ ਫਾਇਰਿੰਗ ਕਰਨੀ ਪਈ। ਇਸ ਦੌਰਾਨ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਜਾ ਲੱਗੀ।

ਪੈਸੇ ਤੇ ਹਥਿਆਰ ਮੁਹੱਈਆ ਕਰਵਾਉਣ ਵਾਲੇ ਵੀ ਕਾਬੂ

ਇਸ ਗੋਲੀਬਾਰੀ ਵਿੱਚ ਬਟਾਲਾ ਪੁਲਿਸ ਨੇ ਹੈਰੀ ਚੱਠਾ ਗੈਂਗ ਨੂੰ ਪੈਸੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਾਲੇ ਗਿਰੋਹ ਦੇ 6 ਹੋਰ ਮੈਂਬਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਗੈਂਗਸਟਰ ਹੈਰੀ ਚੱਠਾ ਵਿਦੇਸ਼ ‘ਚ ਬੈਠ ਕੇ ਆਪਣੇ ਗੁਰਗੀਆਂ ਨੂੰ ਹੁਕਮ ਦਿੰਦਾ ਸੀ।ਣਾ ਬਟਾਲਾ ਵਿੱਚ ਪੰਜਾਬ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕਾਰਾਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜ਼ਖ਼ਮੀ ਹੋਏ ਮੁਲਜ਼ਮ ਨੂੰ ਪੁਲਿਸ ਨੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ

ਬਟਾਲਾ ਪੁਲਿਸ ਨੇ ਇਸ ਮਾਮਲੇ ‘ਚ ਕਈ ਤਰ੍ਹਾਂ ਦੇ ਅਪਰਾਧਾਂ ‘ਚ ਵਰਤੇ ਗਏ 4 ਪਿਸਤੌਲ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਤੋਂ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਮੁਲਜ਼ਮਾਂ ਤੋਂ ਹਥਿਆਰ ਕਿਥੋ ਪਹੁੰਚੇ ਇਸ ਬਾਰੇ ਜਾਣਕਾਰੀ ਹਾਸਿਲ ਕਰ ਰਹੀ ਹੈ। ਐਸ ਐਸ ਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹਨਾਂ ਵਿਚੋਂ ਇੱਕ ਗੈਂਗਸਟਰ ਨਵਨੀਤ ਸਿੰਘ ਪਿੰਡ ਬਲਪੁਰੀਆ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਹੋਇਆ ਹੈ। ਇਹ ਗੈਂਗਸਟਰ ਬੀਤੇ ਦਿਨੀ ਬਟਾਲਾ ਦੇ ਸੁਨਿਆਰੇ ਦੇ ਘਰ ਤੇ ਗੋਲੀਆਂ ਚਲਾਉਣ ਅਤੇ 50 ਲੱਖ ਦੀ ਫਿਰੌਤੀ ਮੰਗਣ ਵਾਲੇ ਮਾਮਲੇ ਅਤੇ ਕੋਟਲੀ ਸੂਰਤ ਮੱਲੀ ਵਿਖੇ ਟਰੈਵਲ ਏਜੇਂਟ ਦੀ ਦੁਕਾਨ ਤੇ ਫਾਇਰਿੰਗ ਕਰਨ ਦੇ ਮਾਮਲਿਆਂ ਵਿਚ ਸ਼ਾਮਿਲ ਸਨ ਇਹਨਾਂ ਨੂੰ ਕਾਬੁ ਕਰਨ ਦੇ ਦੌਰਾਨ ਗੈਂਗਸਟਰ ਨਵਨੀਤ ਸਿੰਘ ਜ਼ਖਮੀ ਹੋ ਗਿਆ ਜੋ ਹਸਪਤਾਲ ਵਿੱਚਚ ਇਲਾਜ ਅਧੀਨ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...