ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜਬਰਦਸਤ ਮੁਠਭੇੜ, ਹੈਰੀ ਚੱਠਾ ਗੈਂਗ ਦੇ 6 ਗੁਰਗੇ ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿੱਚ ਬੀਤੀ ਰਾਤ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਪੁਲਿਸ ਨੇ ਹੈਰੀ ਚੱਠਾ ਗੈਂਗ ਨੂੰ ਹਥਿਆਰ ਅਤੇ ਪੈਸੇ ਮੁਹੱਈਆ ਕਰਵਾਉਣ ਵਾਲੇ ਗਿਰੋਹ ਦੇ 6 ਹੋਰ ਵਿਅਕਤੀਆਂ ਨੂੰ ਕਾਬ ਕਰ ਲਿਆ ਹੈ। ਹੈਰੀ ਚੱਠਾ ਵਿਦੇਸ਼ 'ਚ ਬੈਠ ਕੇ ਆਪਣੇ ਗਿਰੋਹ ਨੂੰ ਫਿਰੌਤੀ ਕਰਨ ਦੇ ਹੁਕਮ ਦਿੰਦਾ ਸੀ। ਥਾਣਾ ਬਟਾਲਾ ਵਿੱਚ ਪੰਜਾਬ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕਾਰਾਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜ਼ਖ਼ਮੀ ਹੋਏ ਮੁਲਜ਼ਮ ਨੂੰ ਪੁਲਿਸ ਨੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਗੁਰਦਾਸਪੁਰ ਨਿਊਜ਼। ਬੀਤੀ ਰਾਤ ਬਟਾਲਾ ਵਿੱਚ ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਉਸ ਦੀ ਲੱਤ ਵਿੱਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਉਸ ਦੇ ਛੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਗਿਰੋਹ ਦਾ ਸਬੰਧ ਗੈਂਗਸਟਰ ਹੈਰੀ ਚੱਠਾ ਨਾਲ ਹੈ ਜੋ ਵਿਦੇਸ਼ ਵਿੱਚ ਬੈਠ ਕੇ ਲੋਕਾਂ ਤੋਂ ਫਿਰੌਤੀ ਦਾ ਪੈਸਾ ਵਸੂਲਦਾ ਹੈ।
ਮੁਲਜ਼ਮ ਦੀ ਲੱਤ ਵਿੱਚ ਲੱਗੀ ਗੋਲੀ
ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਪਹਿਲਾਂ ਹੀ ਹੈਰੀ ਚੱਠਾ ਦੇ ਗੈਂਗ ‘ਤੇ ਨਜ਼ਰ ਰੱਖ ਰਹੀ ਸੀ। ਇਸ ਦੌਰਾਨ ਉਸ ਨੂੰ ਗੁਪਤ ਸੂਚਨਾ ਮਿਲੀ। ਪੁਲਿਸ ਨੇ ਸੂਚਨਾ ਦੇ ਅਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਦੋਂ ਪੁਲਿਸ ਮੁਲਜ਼ਮਾਂ ਤੱਕ ਪਹੁੰਚੀ ਤਾਂ ਗੈਂਗਸਟਰਾਂ ਨੇ ਉਨ੍ਹਾਂ ਫਾਇਰਿੰਗ ਕਰਨਾ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੂੰ ਸੈਲਫ ਡਿਫੈਂਸ ਲਈ ਫਾਇਰਿੰਗ ਕਰਨੀ ਪਈ। ਇਸ ਦੌਰਾਨ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਜਾ ਲੱਗੀ।
In a major breakthrough @BatalaPolice has busted an extortion racket operated by Harry Chattha and has arrested a key associate after a brief encounter
Police fired back in self defence, in which the accused was shot in the leg (1/2) pic.twitter.com/yaOFjTQMP0
— DGP Punjab Police (@DGPPunjabPolice) November 4, 2023
ਇਹ ਵੀ ਪੜ੍ਹੋ
ਪੈਸੇ ਤੇ ਹਥਿਆਰ ਮੁਹੱਈਆ ਕਰਵਾਉਣ ਵਾਲੇ ਵੀ ਕਾਬੂ
ਇਸ ਗੋਲੀਬਾਰੀ ਵਿੱਚ ਬਟਾਲਾ ਪੁਲਿਸ ਨੇ ਹੈਰੀ ਚੱਠਾ ਗੈਂਗ ਨੂੰ ਪੈਸੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਾਲੇ ਗਿਰੋਹ ਦੇ 6 ਹੋਰ ਮੈਂਬਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਗੈਂਗਸਟਰ ਹੈਰੀ ਚੱਠਾ ਵਿਦੇਸ਼ ‘ਚ ਬੈਠ ਕੇ ਆਪਣੇ ਗੁਰਗੀਆਂ ਨੂੰ ਹੁਕਮ ਦਿੰਦਾ ਸੀ।ਣਾ ਬਟਾਲਾ ਵਿੱਚ ਪੰਜਾਬ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕਾਰਾਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜ਼ਖ਼ਮੀ ਹੋਏ ਮੁਲਜ਼ਮ ਨੂੰ ਪੁਲਿਸ ਨੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ
ਬਟਾਲਾ ਪੁਲਿਸ ਨੇ ਇਸ ਮਾਮਲੇ ‘ਚ ਕਈ ਤਰ੍ਹਾਂ ਦੇ ਅਪਰਾਧਾਂ ‘ਚ ਵਰਤੇ ਗਏ 4 ਪਿਸਤੌਲ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਤੋਂ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਮੁਲਜ਼ਮਾਂ ਤੋਂ ਹਥਿਆਰ ਕਿਥੋ ਪਹੁੰਚੇ ਇਸ ਬਾਰੇ ਜਾਣਕਾਰੀ ਹਾਸਿਲ ਕਰ ਰਹੀ ਹੈ।
ਐਸ ਐਸ ਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹਨਾਂ ਵਿਚੋਂ ਇੱਕ ਗੈਂਗਸਟਰ ਨਵਨੀਤ ਸਿੰਘ ਪਿੰਡ ਬਲਪੁਰੀਆ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਹੋਇਆ ਹੈ। ਇਹ ਗੈਂਗਸਟਰ ਬੀਤੇ ਦਿਨੀ ਬਟਾਲਾ ਦੇ ਸੁਨਿਆਰੇ ਦੇ ਘਰ ਤੇ ਗੋਲੀਆਂ ਚਲਾਉਣ ਅਤੇ 50 ਲੱਖ ਦੀ ਫਿਰੌਤੀ ਮੰਗਣ ਵਾਲੇ ਮਾਮਲੇ ਅਤੇ ਕੋਟਲੀ ਸੂਰਤ ਮੱਲੀ ਵਿਖੇ ਟਰੈਵਲ ਏਜੇਂਟ ਦੀ ਦੁਕਾਨ ਤੇ ਫਾਇਰਿੰਗ ਕਰਨ ਦੇ ਮਾਮਲਿਆਂ ਵਿਚ ਸ਼ਾਮਿਲ ਸਨ ਇਹਨਾਂ ਨੂੰ ਕਾਬੁ ਕਰਨ ਦੇ ਦੌਰਾਨ ਗੈਂਗਸਟਰ ਨਵਨੀਤ ਸਿੰਘ ਜ਼ਖਮੀ ਹੋ ਗਿਆ ਜੋ ਹਸਪਤਾਲ ਵਿੱਚਚ ਇਲਾਜ ਅਧੀਨ ਹੈ।