ਬਠਿੰਡਾ ‘ਚ ਪੁਲਿਸ ਐਂਕਾਉਂਟਰ, ਪੁਲਿਸ ਨੇ ਕਾਰ ਰੋਕਣ ਲਈ ਕਿਹਾ ਤਾਂ ਨਸ਼ਾ ਤਸਕਰਾਂ ਨੇ ਚਲਾਈਆਂ ਗੋਲੀਆਂ

Updated On: 

24 Dec 2023 22:35 PM

ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਂਕਾਉਂਟਰ ਹੋਇਆ ਹੈ। ਪੁਲਿਸ ਦੀ ਪੀਸੀਆਰ ਟੀਮ ਨੇ ਨਸ਼ਾ ਤਸਕਰੀ ਦੇ ਸ਼ੱਕ ਚ ਕਾਰ ਚ ਸਵਾਰ ਬਦਮਾਸ਼ਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਸੀ। ਜਦਕਿ ਦੂਜਾ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਫੜੇ ਗਏ ਮੁਲਜ਼ਮ ਦੀ ਪਛਾਣ ਸੁਖਦੀਪ ਵਾਸੀ ਬਠਿੰਡਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਫਰਾਰ ਮੁਲਜ਼ਮ ਅਵਤਾਰ ਡੋਡਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਬਠਿੰਡਾ ਚ ਪੁਲਿਸ ਐਂਕਾਉਂਟਰ, ਪੁਲਿਸ ਨੇ ਕਾਰ ਰੋਕਣ ਲਈ ਕਿਹਾ ਤਾਂ ਨਸ਼ਾ ਤਸਕਰਾਂ ਨੇ ਚਲਾਈਆਂ ਗੋਲੀਆਂ

ਸੰਕੇਤਕ ਤਸਵੀਰ

Follow Us On

ਬਠਿੰਡਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਂਕਾਉਂਟਰ ਹੋਇਆ ਹੈ। ਪੁਲਿਸ ਦੀ ਪੀਸੀਆਰ ਟੀਮ ਨੇ ਨਸ਼ਾ ਤਸਕਰੀ ਦੇ ਸ਼ੱਕ ਚ ਕਾਰ ਚ ਸਵਾਰ ਬਦਮਾਸ਼ਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਸੀ, ਜਿਸ ਮਗਰੋਂ ਬਦਮਾਸ਼ਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜਣ ਲੱਗੇ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਕਾਰ ਦਾ ਪਿੱਛਾ ਕਰਕੇ ਭੱਟੀ ਰੋਡ ‘ਤੇ ਘੇਰ ਲਿਆ। ਇਸ ਦੌਰਾਨ ਪੁਲਿਸ ਨੇ ਕਾਰ ਵਿੱਚ ਸਵਾਰ ਇੱਕ ਬਦਮਾਸ਼ ਨੂੰ ਕਾਬੂ ਕਰ ਲਿਆ।

ਜਦਕਿ ਦੂਜਾ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਫੜੇ ਗਏ ਮੁਲਜ਼ਮ ਦੀ ਪਛਾਣ ਸੁਖਦੀਪ ਵਾਸੀ ਬਠਿੰਡਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਫਰਾਰ ਮੁਲਜ਼ਮ ਅਵਤਾਰ ਡੋਡਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਦੁਪਹਿਰ ਕਰੀਬ 3:30 ਵਜੇ ਵਾਪਰੀ

ਜਾਣਕਾਰੀ ਅਨੁਸਾਰ ਦੁਪਹਿਰ ਸਾਢੇ 3 ਵਜੇ ਦੇ ਕਰੀਬ ਪੀ.ਸੀ.ਆਰ ਦੀ ਟੀਮ ਗੱਡੀ ‘ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਟੀਮ ਨੇ ਹੋਟਲ ਸਾਪਲ ਨੇੜੇ ਇੱਕ ਕਾਰ ਵਿੱਚ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰੁਕਣ ਦਾ ਇਸ਼ਾਰਾ ਕੀਤਾ। ਪਰ ਕਾਰ ਸਵਾਰਾਂ ਨੇ ਕਾਰ ਨਹੀਂ ਰੋਕੀ। ਇਸ ਦੌਰਾਨ ਉਸ ਦੇ ਨਾਲ ਆਏ ਨੌਜਵਾਨ ਨੇ ਪੁਲੀਸ ਤੇ ਗੋਲੀ ਚਲਾ ਦਿੱਤੀ ਅਤੇ ਕਾਰ ਭਜਾ ਕੇ ਲੈ ਗਏ। ਜਵਾਬ ‘ਚ ਪੀਸੀਆਰ ਦੇ ਜਵਾਨਾਂ ਨੇ ਵੀ ਫਾਇਰਿੰਗ ਕੀਤੀ, ਜੋ ਬਦਮਾਸ਼ਾਂ ਦੀ ਕਾਰ ‘ਚ ਜਾ ਵੱਜੀ।

ਪੁਲਿਸ ਟੀਮ ਨੇ ਕਾਰ ਸਵਾਰਾਂ ਨੂੰ ਫੜਨ ਲਈ ਆਪਣੀ ਗੱਡੀ ਕਾਰ ਦੇ ਪਿੱਛੇ ਲਗਾ ਦਿੱਤੀ। ਭੱਟੀ ਰੋਡ ‘ਤੇ ਆਪਣੇ ਆਪ ਨੂੰ ਘਿਰਿਆ ਦੇਖ ਕੇ ਬਦਮਾਸ਼ ਕਾਰ ਛੱਡ ਕੇ ਭੱਜਣ ਲੱਗੇ। ਇਸ ਦੌਰਾਨ ਪੁਲਸ ਨੇ ਇਕ ਬਦਮਾਸ਼ ਨੂੰ ਕਾਬੂ ਕਰ ਲਿਆ, ਜਦਕਿ ਦੂਜਾ ਫਰਾਰ ਹੋ ਗਿਆ।

‘ਪੁਲਿਸ ਨੂੰ ਸ਼ੱਕੀ ਵਿਅਕਤੀਆਂ ਦੇ ਘੁੰਮਣ ਦੀ ਸੂਚਨਾ ਮਿਲੀ’

ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੀਸੀਆਰ ਟੀਮ ਨੂੰ ਸੂਚਨਾ ਮਿਲੀ ਸੀ ਕਿ ਹੋਟਲ ਸੱਪਲ ਨੇੜੇ ਗਲੀ ਵਿੱਚ ਇੱਕ ਕਾਰ ਵਿੱਚ ਸਵਾਰ ਦੋ ਵਿਅਕਤੀ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਹਨ। ਜਦੋਂ ਪੁਲਿਸ ਨੇ ਕਾਰ ਸਵਾਰਾਂ ਨੂੰ ਰੁਕਣ ਲਈ ਕਿਹਾ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਕਾਰ ਸਵਾਰਾਂ ਨੇ 3-4 ਰਾਊਂਡ ਫਾਇਰ ਕੀਤੇ, ਜਿਸ ‘ਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਕਾਰ ਸਵਾਰ ਸੁਖਦੀਪ ਸਿੰਘ ਨੂੰ ਪੁਲਿਸ ਨੇ ਕਾਬੂ ਕਰ ਲਿਆ, ਜਦਕਿ ਉਸਦਾ ਸਾਥੀ ਫਰਾਰ ਹੋ ਗਿਆ।

Related Stories
Exit mobile version