ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਕੌਸ਼ਲ ਬੰਬੀਹਾ ਗੈਂਗ ਦੇ 2 ਗੁਰਗੇ ਕਾਬੂ, 2 ਪਿਸਤੌਲ ਤੇ 5 ਕਾਰਤੂਸ ਬਰਾਮਦ

Updated On: 

07 Nov 2024 13:01 PM

ਕੌਸ਼ਲ ਬੰਬੀਹਾ ਗੈਂਗ ਦੇ ਦੋ ਗੁਰਗੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕਾਬੂ ਕੀਤੇ ਹਨ। ਪਹਿਲਾਂ ਪੁਲਿਸ ਅਤੇ ਗੈਂਗਸਟਰਾਂ ਵਿੱਚ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਇੱਕ ਗੁਰਗਾ ਜ਼ਖਮੀ ਹੋ ਗਿਆ। ਇਸ ਦੌਰਾਨ ਪੁਲਿਸ ਨੇ ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਲੰਧਰ ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਕੌਸ਼ਲ ਬੰਬੀਹਾ ਗੈਂਗ ਦੇ 2 ਗੁਰਗੇ ਕਾਬੂ, 2 ਪਿਸਤੌਲ ਤੇ 5 ਕਾਰਤੂਸ ਬਰਾਮਦ
Follow Us On

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਐਨਕਾਊਂਟਰ ਦੌਰਾਨ ਕੌਸ਼ਲ ਬੰਬੀਹਾ ਗੈਂਗ ਦੇ ਦੋ ਗੁਰਗੇ ਗ੍ਰਿਫਤਾਰ ਕੀਤੇ ਹਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਦੋਵਾਂ ਦਾ ਪਿੱਛਾ ਕੀਤਾ ਅਤੇ ਇਸ ਦੌਰਾਨ ਕਰਾਸ ਫਾਇਰਿੰਗ ਵੀ ਹੋਈ। ਜਿਸ ਵਿੱਚ ਇੱਕ ਗੁਰਗਾ ਜ਼ਖਮੀ ਹੋ ਗਿਆ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਪੰਜਾਬ ਅਤੇ ਹਰਿਆਣਾ ‘ਚ ਗਰੋਹ ਨੂੰ ਲੌਜਿਸਟਿਕ ਸਪੋਰਟ ਅਤੇ ਹਥਿਆਰ ਵੀ ਮੁਹੱਈਆ ਕਰਵਾ ਰਹੇ ਸਨ। ਫਿਲਹਾਲ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਜਲਦ ਹੀ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕਰੇਗੀ।

ਖ਼ਬਰ ਅਪਡੇ ਹੋ ਰਹੀ ਹੈ…