ਮੁਕਤਸਰ ‘ਚ ਪੁਲਿਸ ਐਨਕਾਊਂਟਰ, ਇੱਕ ਮੁਲਜ਼ਮ ਜ਼ਖਮੀ; ਲਾਰੈਂਸ ਗੈਂਗ ਦੇ ਨਾਮ ‘ਤੇ ਮੰਗੀ 1 ਕਰੋੜ ਦੀ ਫਿਰੌਤੀ

Published: 

12 Jan 2025 13:40 PM

Police encounter in Muktsar: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੇਰ ਰਾਤ ਪਿੰਡ ਲੁਬਾਣਿਆਵਾਲੀ ਕੋਲ ਇਕ ਐਨਕਾਊਟਰ ਨੂੰ ਅੰਜਾਮ ਦੇ ਇਕ ਕਰੌੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਨੂੰ ਕਾਬੂ ਕਰ ਲਿਆ। ਇਸ ਦੌਰਾਨ ਜਵਾਬੀ ਕਾਰਵਾਈ 'ਚ ਇਕ ਕਥਿਤ ਦੋਸ਼ੀ ਗੋਲੀ ਲੱਗਣ ਕਾਰਨ ਜਖਮੀ ਹੋ ਗਿਆ।

ਮੁਕਤਸਰ ਚ ਪੁਲਿਸ ਐਨਕਾਊਂਟਰ, ਇੱਕ ਮੁਲਜ਼ਮ ਜ਼ਖਮੀ; ਲਾਰੈਂਸ ਗੈਂਗ ਦੇ ਨਾਮ ਤੇ ਮੰਗੀ 1 ਕਰੋੜ ਦੀ ਫਿਰੌਤੀ
Follow Us On

ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਕਰਾਸ ਫਾਇਰਿੰਗ ‘ਚ ਗੋਲੀ ਚੱਲਣ ਕਾਰਨ ਇੱਕ ਮੁਲਜ਼ਮ ਜ਼ਖਮੀ ਹੋ ਗਿਆ ਹੈ। ਜਿਨ੍ਹਾਂ ਨੇ ਲਾਰੈਂਸ ਗੈਂਗ ਦੇ ਨਾਂ ‘ਤੇ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਘਟਨਾ ਬੀਤੀ ਰਾਤ 11 ਵਜੇ ਦੇ ਕਰੀਬ ਮੁਕਤਸਰ-ਫਿਰੋਜ਼ਪੁਰ ਰੋਡ ‘ਤੇ ਪਿੰਡ ਲੁਬਾਣਿਆਵਾਲੀ ਕੋਲ ਮੀਂਹ ਦੌਰਾਨ ਵਾਪਰੀ। ਜਾਣਕਾਰੀ ਮੁਤਾਬਕ ਪਿੰਡ ਰੁਪਾਣਾ ਸਥਿਤ ਇੱਕ ਮਿੱਲ ਦੇ ਠੇਕੇਦਾਰ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਗਈਆਂ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਮੁਲਜ਼ਮਾਂ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਸੀ। ਠੇਕੇਦਾਰ ਦੀ ਸ਼ਿਕਾਇਤ ‘ਤੇ ਪੁਲਿਸ ਨੇ ਯੋਜਨਾ ਬਣਾ ਕੇ 15 ਲੱਖ ਰੁਪਏ ਦੀ ਜਬਰੀ ਵਸੂਲੀ ਕੀਤੀ।

ਬਦਮਾਸ਼ ਪੈਸੇ ਲੈਣ ਆਏ

ਜਦੋਂ ਮੁਲਜ਼ਮ ਪੈਸੇ ਲੈਣ ਲਈ ਮੋਟਰਸਾਈਕਲ ‘ਤੇ ਪੁੱਜੇ ਤਾਂ ਉਨ੍ਹਾਂ ਨੂੰ ਪੁਲਿਸ ਦੀ ਮੌਜੂਦਗੀ ਦਾ ਪਤਾ ਲੱਗ ਗਿਆ। ਇਸ ਦੌਰਾਨ ਇੱਕ ਮੁਲਜ਼ਮ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਕਰਾਸ ਫਾਇਰਿੰਗ ਵਿੱਚ ਸੁਖਮੰਦਰ ਸਿੰਘ ਪੁਲਿਸ ਦੀਆਂ ਗੋਲੀਆਂ ਨਾਲ ਜ਼ਖਮੀ ਹੋ ਗਿਆ। ਉਸ ਦੇ ਸਾਥੀ ਲਖਵੀਰ ਸਿੰਘ ਤੇ ਸਰਵਣ ਸਿੰਘ ਨੂੰ ਵੀ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐਨਕਾਊਂਟਰ ਦੀ ਸੂਚਨਾ ਮਿਲਦੇ ਹੀ ਐਸਐਸਪੀ ਤੁਸ਼ਾਰ ਗੁਪਤਾ ਮੌਕੇ ‘ਤੇ ਪੁੱਜੇ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।