ਤਰਨਤਾਰਨ ‘ਚ ਪੁਲਿਸ ਐਨਕਾਊਂਟਰ, ਗੋਲੀ ਲੱਗਣ ਨਾਲ ਨਸ਼ਾ ਤਸਕਰ ਜ਼ਖਮੀ, ਕਾਰ-ਪਿਸਤੌਲ ਬਰਾਮਦ
ਤਰਨਤਾਰਨ ਪੁਲਿਸ ਥਾਣਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲਵਕਰਨ ਸਿੰਘ ਉਰਫ ਮੰਗਾ ਇਲਾਕੇ 'ਚ ਘੁੰਮ ਰਿਹਾ ਹੈ। ਪਿੱਛਾ ਕਰਨ 'ਤੇ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਏਐਸਆਈ ਗੁਰਦੀਪ ਸਿੰਘ ਦੀ ਪੱਗ ਨੂੰ ਛੂਹ ਕੇ ਨਿਕਲ ਗਈ। ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਨਸ਼ਾ ਤਸਕਰ ਦੀ ਲੱਤ ਵਿੱਚ ਲੱਗੀ।
ਤਰਨਤਾਰਨ ਵਿੱਚ ਦੂਜੇ ਦਿਨ ਵੀ ਪੰਜਾਬ ਪੁਲਿਸ ਦੀ ਕਾਰਵਾਈ ਦੇਖਣ ਨੂੰ ਮਿਲੀ ਹੈ। ਨਸ਼ਾ ਤਸਕਰ ਲਵਕਰਨ ਸਿੰਘ ਉਰਫ ਮੰਗਾ ਨੂੰ ਕਾਬੂ ਕਰਨ ਲਈ ਗਈ ਪੁਲਿਸ ਪਾਰਟੀ ‘ਤੇ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਮੁਲਜ਼ਮ ਜ਼ਖਮੀ ਹੋ ਗਿਆ।
ਜਾਣਕਾਰੀ ਦਿੰਦਿਆ ਡੀਐਸਪੀ ਸਿਟੀ ਕਮਲ ਮੀਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲਵਕਰਨ ਸਿੰਘ ਉਰਫ਼ ਮੰਗਾ ਇਲਾਕੇ ਵਿੱਚ ਘੁੰਮ ਰਿਹਾ ਹੈ। ਪੁਲਿਸ ਨੇ ਸੂਚਨ ਦੇ ਆਧਾਰ ਤੇ ਮੁਲਜ਼ਮ ਪਿੱਛਾ ਕੀਤਾ। ਪੁਲਿਸ ਜਦੋਂ ਮੁਲਜ਼ਮ ਦਾ ਪਿੱਛਾ ਕਰ ਰਹੀ ਸੀ ਤਾਂ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਏਐਸਆਈ ਗੁਰਦੀਪ ਸਿੰਘ ਦੀ ਪੱਗ ਨੂੰ ਛੂਹ ਕੇ ਨਿਕਲ ਗਈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਨਸ਼ਾ ਤਸਕਰ ਦੀ ਲੱਤ ਵਿੱਚ ਲੱਗੀ।
ਮੁਲਜ਼ਮ ਖਿਲਾਫ ਪਹਿਲਾਂ ਤੋਂ ਦਰਜ ਹਨ ਕਈ ਮਾਮਲੇ
ਸੂਚਨਾ ਤੋਂ ਬਾਅਦ ਐੱਸਐੱਸਪੀ ਅਭਿਮਨਿਊ ਰਾਣਾ ਮੌਕੇ ‘ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਬਾਅਦ ਵਿੱਚ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਆਈ-20 ਕਾਰ, ਇੱਕ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਪੀ ਐਸਪੀ ਅਜੈਰਾਜ ਸਿੰਘ ਨੇ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਤੋਂ ਹੀ ਛੇ ਕੇਸ ਦਰਜ ਹਨ।
ਪੁਲਿਸ ਨੇ ਲੰਡਾ ਗੈਂਗ ਦੇ ਗੈਂਗਸਟਰਾਂ ਨੂੰ ਕੀਤਾ ਸੀ ਕਾਬੂ
ਦੱਸ ਦਈਏ ਕਿ ਬੀਤੇ ਦਿਨੀਂ ਮੰਗਲਵਾਰ ਦੀ ਰਾਤ ਨੂੰ ਤਰਨਤਾਰਨ ਪੁਲਿਸ ਦਾ ਲਖਬੀਰ ਲੰਡਾ ਹਰੀਕੇ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਐਨਕਾਊਂਟਰ ਵਿੱਚ ਪੁਲਿਸ ਵੱਲੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਗੋਲੀ ਲੱਗੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਨੇ ਇੱਕ ASI ਸਣੇ ਕੁੱਲ ਚਾਰ ਲੋਕਾਂ ਨੂੰ ਇਸ ਗੋਲੀਬਾਰੀ ਵਿੱਚ ਗ੍ਰਿਫ਼ਤਾਰ ਕੀਤਾ ਹੈ।