AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਗੁਰਦਾਸਪੁਰ ‘ਚ ਖੇਤਾਂ ‘ਚੋਂ ਮਿਲੀ 1 ਕਿਲੋ ਹੈਰੋਇਨ, ਡਰੋਨ ਰਾਹੀਂ ਸੁੱਟੇ ਗਏ ਸੀ 2 ਪੈਕਟ

Heroine recovered in Gurdaspur: ਸਰਹੱਦ ਪਾਰ ਤੋਂ ਲਗਾਤਾਰ ਹੀ ਪੰਜਾਬ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦਿੱਤਾ ਜਾਂਦਾ ਰਿਹਾ ਹੈ ਹੁਣ ਇੱਕ ਪਾਰ ਫਿਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਭਾਰਤ ਵਾਲੇ ਪਾਸੇ ਸੁੱਟੀ ਗਈ ਹੈ ਜਿਸ ਨੂੰ ਹੁਣ ਡੇਰਾ ਬਾਬਾ ਨਾਨਕ ਇਲਾਕੇ ਦੀ ਪੁਲਿਸ ਵੱਲੋਂ ਜਬਤ ਕਰ ਲਿਆ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਪੀਲੇ ਲਿਫਾਫੇ ਵਿੱਚ ਲਪੇਟੀ ਗਈ ਇਹ ਹੈਰੋਇਨ ਡਰੋਨ ਰਾਹੀਂ ਇੱਧਰ ਸੁੱਟੀ ਗਈ ਸੀ

ਗੁਰਦਾਸਪੁਰ 'ਚ ਖੇਤਾਂ 'ਚੋਂ ਮਿਲੀ 1 ਕਿਲੋ ਹੈਰੋਇਨ, ਡਰੋਨ ਰਾਹੀਂ ਸੁੱਟੇ ਗਏ ਸੀ 2 ਪੈਕਟ
ਭਾਰਤ ਪਾਕਿਸਤਾਨ ਨੇੜੇ ਸਰਹੱਦ ਕੋਲ ਖੇਤਾਂ ਵਿੱਚ ਪਈ ਹੈਰੋਇਨ ਦੀ ਤਸਵੀਰ
avtar-singh
| Published: 18 Jan 2024 13:30 PM IST
Share
ਗੁਰਦਾਸਪੁਰ ਦੇ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਚ ਪੁਲਿਸ ਨੇ ਇੱਕ ਵਾਰ ਫਿਰ ਪਿੰਡ ਬੌਹੜਵਾਲਾ ਦੇ ਖੇਤਾਂ ਵਿੱਚੋਂ ਹੈਰੋਇਨ ਦੀ ਬਰਾਮਦਗੀ ਕੀਤੀ ਹੈ। ਜਿਸ ਲਈ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਵੀ ਸੀ। ਇਸ ਤਲਾਸ਼ੀ ਮੁਹਿੰਮ ਦੌਰਾਨ ਹੀ ਪੁਲਿਸ ਨੇ ਪੀਲੀ ਟੇਪ ਨਾਲ ਲਪੇਟੇ ਦੋ ਪੈਕਟ ਬਰਾਮਦ ਕੀਤੇ ਹਨ। ਜਿਸ ਵਿੱਚ ਕਰੀਬ 1 ਕਿਲੋ ਹੈਰੋਇਨ ਸੀ। ਜਿਸ ਤੋਂ ਬਾਅਦ ਪੁਲਿਸ ਨੇ ਇਸ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੈਰੋਇਨ ਪਾਕਿਸਤਾਨੀ ਡਰੋਨ ਤੋਂ ਸੁੱਟੀ ਗਈ ਸੀ। ਐਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਦੇਰ ਸ਼ਾਮ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਪੁਲਿਸ ਪਾਰਟੀ ਨਾਲ ਪਿੰਡ ਭਗਤਾਣਾ ਬੀਹੜਵਾਲਾ ਵਿੱਚ ਗਸ਼ਤ ਕਰ ਰਹੇ ਸਨ। ਇਹ ਪਿੰਡ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 2 ਕਿਲੋਮੀਟਰ ਦੂਰ ਹੈ। ਇਸ ਦੌਰਾਨ ਜਦੋਂ ਉਨ੍ਹਾਂ ਦੀ ਨਜ਼ਰ ਸੜਕ ਦੇ ਨਾਲ ਲੱਗਦੇ ਖੇਤਾਂ ‘ਤੇ ਪਈ ਤਾਂ ਪੁਲਸ ਨੇ ਪੀਲੀ ਟੇਪ ਨਾਲ ਲਪੇਟੇ ਦੋ ਪੈਕਟ ਦੇਖੇ। ਪੁਲਸ ਨੇ ਜਦੋਂ ਲਿਫਾਫਿਆਂ ਦੀ ਜਾਂਚ ਕੀਤੀ ਤਾਂ ਦੋਵੇਂ ਲਿਫਾਫੇ ਅੱਧਾ-ਅੱਧਾ ਕਿਲੋ ਹੈਰੋਇਨ ਨਾਲ ਭਰੇ ਹੋਏ ਸਨ, ਜਿਸ ਦਾ ਕੁੱਲ ਵਜ਼ਨ ਇਕ ਕਿਲੋ ਸੀ। ਪੁਲਿਸ ਨੇ ਦੋਵੇਂ ਪੈਕਟ ਆਪਣੇ ਕਬਜ਼ੇ ‘ਚ ਲੈ ਲਿਆ ਹੈ।

ਪੁਲਿਸ ਨੇ ਮਾਮਲਾ ਕੀਤਾ ਦਰਜ

ਉਧਰ ਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਪੈਕਟ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਇਨ੍ਹਾਂ ਖੇਤਾਂ ਵਿੱਚ ਸੁੱਟੇ ਗਏ ਸਨ, ਜਿਨ੍ਹਾਂ ਖ਼ਿਲਾਫ਼ ਥਾਣਾ ਡੇਰਾ ਬਾਬਾ ਨਾਨਕ ਵਿੱਚ ਐਨਡੀਪੀਐਸ ਐਕਟ ਅਤੇ ਏਅਰਕ੍ਰਾਫਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਆਸਪਾਸ ਦੇ ਇਲਾਕਿਆਂ ‘ਚ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...