ਪੰਜਾਬ ਚ ਹੁਣ ਪੁਲਿਸ ਮੁਲਾਜ਼ਮ ਅਤੇ ਪੁਲਿਸ ਥਾਣੇ ਵੀ ਨਹੀਂ ਰਹੇ ਸੁਰੱਖਿਅਤ
ਪੰਜਾਬ ਵਿੱਚ ਦਹਿਸ਼ਤਗਰਦੀ ਦੀਆਂ ਘਟਨਾਵਾਂ ਤਾਂ ਆਮ ਹਨ ਪ੍ਰੰਤੂ ਪਿਛਲੇ ਕੁੱਝ ਸਮੇਂ ਤੋਂ ਗੈਂਗਸਟਰਾਂ ਵਲੋਂ ਪੁਲਿਸ ਮੁਲਾਜਮਾਂ ਅਤੇ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਵਿੱਚ ਪੁਲਿਸ ਥਾਣਿਆਂ ਤੇ ਹੋ ਰਹੇ ਹਮਲਿਆਂ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਕਈ ਥਾਣਿਆਂ ਦੀ ਸੁਰੱਖਿਆ ਵਧਾਈ ਜਾ ਰਹੀ ਹੈ। ਅਜਿਹੇ ਵਿੱਚ ਲੋਕਾਂ ਦੇ ਮਨਾਂ ਵਿੱਚ ਸਵਾਲ ਉੱਠ ਰਹੇ ਹਨ ਕੀ ਜਦੋਂ ਪੁਲਿਸ ਸੁਰੱਖਿਅਤ ਨਹੀਂ ਤਾਂ ਆਮ ਲੋਕ ਕਿੱਥੇ ਜਾਣਗੇ।

ਪੰਜਾਬ ਪੁਲਿਸ ਦੀ ਪੁਰਾਣੀ ਤਸਵੀਰ
ਪੰਜਾਬ ਅੰਦਰ ਜਿਥੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਰੋਧੀਆਂ ਵਲੋਂ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਹੁਣ ਸੂਬੇ ਅੰਦਰ ਸੁਰੱਖਿਅਤ ਨਹੀਂ ਹਨ,ਕਿਉਕਿ ਲੰਘੇ ਸਮੇਂ ਦੌਰਾਨ ਪੰਜਾਬ ਅੰਦਰ ਲਗਾਤਾਰ ਗੈਂਗਸਟਰਾਂ ਤੇ ਹੋਰ ਸਮਾਜ ਵਿਰੋਧੀ ਅਨਸਰਾਂ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਤੇ ਹਮਲੇ ਕੀਤੇ ਜਾ ਰਹੇ ਹਨ। ਲਿਹਾਜਾ ਪੰਜਾਬ ਸਰਕਾਰ ਲਈ ਇਹ ਵੀ ਵੱਡੀ ਚੁਣੌਤੀ ਹੈ ਕਿ ਉਹ ਕਿਵੇਂ ਸੂਬੇ ਚੋਂ ਗੈਂਗਸਟਰਾਂ ਦੇ ਨੈਟਵਰਕ ਨੂੰ ਤੋੜੇ।
ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਪੰਜਾਬ ਸਰਕਾਰ ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਸੂਬੇ ਅੰਦਰ ਆਪ ਪਾਰਟੀ ਦੇ ਰਾਜ ਵਿਚ ਗੈਂਗਸਟਰ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਕੁੱਝ ਦਿਨ ਪਹਿਲਾਂ ਫਗਵਾੜਾ ਚ ਗੈਂਗਸਟਰਾਂ ਵਲੋਂ ਗੋਲੀਆ ਮਾਰ ਕੇ ਮਾਰੇ ਗਏ ਪੁਲਿਸ ਮੁਲਾਜ਼ਮ ਕਮਲਪ੍ਰੀਤ ਬਾਜਵਾ ਤੋਂ ਮਿਲਦੀ ਹੈ ਜੋ ਕਿ ਆਪਣੀ ਡਿਊਟੀ ਨਿਭਾ ਰਿਹਾ ਸੀ ਅਤੇ ਬੇਖੌਫ ਤਿੰਨ ਗੈਂਗਸਟਰਾਂ ਵਲੋਂ ਕਮਲ੍ਪ੍ਰੀਤ ਬਾਜਵਾ ਨੂੰ ਗੋਲੀਆ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।