ਪੁਲਿਸ ਨੇ ਸੁਲਝਾਈ ਤਰਨਤਾਰਨ ਦੇ ਤੀਹਰੇ ਕਤਲ ਕਾਂਡ ਦੀ ਗੁੱਥੀ, ਰਾਜਸਥਾਨ ਪੁਲਿਸ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਮੁਲਜ਼ਮ
crime News: ਇਸ ਵਾਰਦਾਤ ਨੂੰ ਮਨਦੀਪ ਸਿੰਘ ਉਰਫ਼ ਮਨਪ੍ਰੀਤ ਬਾਬਾ ਕਲਿਆਣ ਮਨੀ ਵਾਸੀ ਹਨੂੰਮਾਨਗੜ੍ਹ ਮੰਘਰਿਆ ਰਾਜਸਥਾਨ ਨੇ ਅੰਜਾਮ ਦਿੱਤਾ ਹੈ। ਮੁਲਜ਼ਮਾਂ ਖ਼ਿਲਾਫ਼ ਰਾਜਸਥਾਨ, ਗੰਗਾਨਗਰ ਅਤੇ ਫਾਜ਼ਿਲਕਾ ਵਿੱਚ ਪਹਿਲਾਂ ਹੀ 6 ਕੇਸ ਦਰਜ ਹਨ। ਫਿਲਹਾਲ ਪੁਲਿਸ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਲੈ ਰਹੀ ਹੈ। ਜਿਸ ਕਾਰਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਤਰਨਤਾਰਨ ਪੁਲਿਸ ਨੇ ਪਿੰਡ ਤੁੰਗ ‘ਚ ਪਤੀ, ਪਤਨੀ ਅਤੇ ਸਾਲੇ ਦੇ ਤੀਹਰੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਪਿੰਡ ਰਾਮਪੁਰਾ ਫੂਲ ਤੋਂ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਸ ਵਾਰਦਾਤ ਨੂੰ ਲੁੱਟ ਦੀ ਨੀਅਤ ਨਾਲ ਅੰਜਾਮ ਦਿੱਤਾ ਗਿਆ ਸੀ।
ਮੁਲਜ਼ਮ ਨੇ ਉਸ ਦੇ ਨੌਕਰ ਨੂੰ ਵੀ ਅਗਵਾ ਕਰ ਲਿਆ ਸੀ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਪੁਲਿਸ ਨੇ 5.5 ਲੱਖ ਰੁਪਏ ਦੀ ਨਕਦੀ, ਹਥਿਆਰ ਤੇ ਕਾਰਤੂਸ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਉਸ ਦੇ ਤਿੰਨ ਹੋਰ ਸਾਥੀ ਇਸ ਵਾਰਦਾਤ ਵਿੱਚ ਸ਼ਾਮਲ ਸਨ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।